Share on Facebook Share on Twitter Share on Google+ Share on Pinterest Share on Linkedin ਗੁਰਵਿੰਦਰ ਸਿੰਘ ਜੌਹਲ ਨੇ ਮੁਹਾਲੀ ਦੇ ਨਵੇਂ ਆਰਟੀਏ ਦਾ ਅਹੁਦਾ ਸੰਭਾਲਿਆ ਨਬਜ਼-ਏ-ਪੰਜਾਬ, ਮੁਹਾਲੀ, 5 ਮਈ: ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀ ਗੁਰਵਿੰਦਰ ਸਿੰਘ ਜੌਹਲ ਨੂੰ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਮੁਹਾਲੀ ਦਾ ਵਾਧੂ ਚਾਰਜ ਦਿੱਤਾ ਹੈ। ਸ੍ਰੀ ਜੌਹਲ ਨੇ ਅੱਜ ਮੁਹਾਲੀ ਦਫ਼ਤਰ ਵਿੱਚ ਨਵੇਂ ਆਰਟੀਏ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਸਮੇਂ ਉਹ ਰੂਪਨਗਰ ਵਿੱਚ ਆਰਟੀਏ ਤਾਇਨਾਤ ਹਨ। ਗੁਰਵਿੰਦਰ ਜੌਹਲ ਨੇ ਕਿਹਾ ਕਿ ਉਹ ਮੁਹਾਲੀ ਵਿੱਚ ਪੇਂਡਿੰਗ ਪਏ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਅਤੇ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਨੂੰ ਵਧੇਰੇ ਤਵੱਜੋ ਦਿੱਤੀ ਜਾਵੇਗੀ। ਮੁਹਾਲੀ ਅਤੇ ਰੂਪਨਗਰ ਦੇ ਕੰਮ ਦੇ ਦਿਨਾਂ ਦੀ ਵੰਡ ਬਾਰੇ ਉਨ੍ਹਾਂ ਕਿਹਾ ਕਿ ਫਿਲਹਾਲ ਇਸ ਸਬੰਧੀ ਕੋਈ ਪੱਕਾ ਫ਼ੈਸਲਾ ਤਾਂ ਭਾਵੇਂ ਨਹੀਂ ਕੀਤਾ ਗਿਆ ਹੈ ਪ੍ਰੰਤੂ ਕੰਮ ਦੇ ਅਨੁਸਾਰ ਦਿਨ ਵੰਡ ਲਏ ਜਾਣਗੇ ਤਾਂ ਜੋ ਮੁਹਾਲੀ ਅਤੇ ਰੂਪਨਗਰ ਵਿੱਚ ਆਰਟੀਏ ਦਫ਼ਤਰ ਨਾਲ ਸਬੰਧਤ ਕੰਮਾਂ ਬਾਰੇ ਕੋਈ ਪ੍ਰੇਸ਼ਾਨੀ ਨਾ ਹੋਵੇ। ਜ਼ਿਕਰਯੋਗ ਹੈ ਕਿ ਮੁਹਾਲੀ ਦੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਪਰਦੀਪ ਸਿੰਘ ਢਿੱਲੋਂ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੇ। ਪਿਛਲੇ ਦਿਨੀਂ ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਪਰਦੀਪ ਢਿੱਲੋਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਵਿਜੀਲੈਂਸ ਕੇਸ ਕਾਰਨ ਮੁਹਾਲੀ ਵਿੱਚ ਆਰਟੀਏ ਦਫ਼ਤਰ ਦਾ ਕੰਮ ਪ੍ਰਭਾਵਿਤ ਹੋ ਰਿਹਾ ਸੀ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਰੂਪਨਗਰ ਦੇ ਅਧਿਕਾਰੀ ਗੁਰਵਿੰਦਰ ਸਿੰਘ ਜੌਹਲ ਨੂੰ ਆਰਜ਼ੀ ਤੌਰ ’ਤੇ ਮੁਹਾਲੀ ਦਾ ਨਵਾਂ ਆਰਟੀਏ ਲਗਾਇਆ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ