ਗਿਆਨ ਜਯੋਤੀ ਇੰਸਟੀਚਿਊਟ: ‘ਹਸਤਾ ਲਾ ਵਿਸਟਾ’ ਬੈਨਰ ਹੇਠ ਫਰੈਸ਼ਰ ਪਾਰਟੀ ਦਾ ਆਯੋਜਨ

ਨਬਜ਼-ਏ-ਪੰਜਾਬ, ਮੁਹਾਲੀ, 15 ਅਪਰੈਲ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵੱਲੋਂ ‘‘ਹਸਟਾ ਲਾ ਵਿਸਟਾ’’ ਬੈਨਰ ਹੇਠ ਨਵੇਂ ਵਿਦਿਆਰਥੀਆਂ ਦਾ ਸਵਾਗਤ ਅਤੇ ਪੜ੍ਹਾਈ ਪੂਰੀ ਕਰਨ ਵਾਲੇ ਵਿਦਿਆਰਥੀਆਂ ਦੇ ਬੈਚ ਨੂੰ ਵਿਦਾਇਗੀ ਪਾਰਟੀ ਦੇਣ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ.ਐੱਸ. ਬੇਦੀ ਮੁੱਖ ਮਹਿਮਾਨ ਵਜੋਂ ਪੁੱਜੇ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨਾਲ ਭਵਿੱਖ ਦੀਆਂ ਯੋਜਨਾਵਾਂ ਸਾਂਝੀਆਂ ਕੀਤੀਆਂ।
ਡਾਇਰੈਕਟਰ (ਪ੍ਰਸ਼ਾਸਨ) ਡਾ. ਅਨੀਤ ਬੇਦੀ ਨੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆ ਨੂੰ ਆਖਦਿਆਂ ਉਨ੍ਹਾਂ ਨੂੰ ਆਪਣੇ ਅੰਦਰ ਸਖ਼ਤ ਮਿਹਨਤ, ਅਨੁਸ਼ਾਸਨ, ਚੰਗੀ ਸੋਚ ਅਤੇ ਸਮੇਂ ਦੇ ਪਾਬੰਦ ਹੋਣ ਦੇ ਚੰਗੇ ਗੁਣ ਪੈਦਾ ਕਰਨ ’ਤੇ ਜ਼ੋਰ ਦਿੱਤਾ। ਨਾਲ ਹੀ ਉਨ੍ਹਾਂ ਪੜ੍ਹਾਈ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਹਮੇਸ਼ਾ ਸਚਾਈ ਦੇ ਰਸਤੇ ’ਤੇ ਚੱਲਣ ਲਈ ਪ੍ਰੇਰਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਰਾਜਾਂ ਦੇ ਸਭਿਆਚਾਰ ਅਤੇ ਵਿਰਸੇ ਨਾਲ ਸਬੰਧਤ ਡਾਂਸ ਦੀ ਪੇਸ਼ਕਾਰੀ ਨਾਲ ਸਾਰਿਆਂ ਦਾ ਮਨ ਮੋਹ ਲਿਆ। ਜਦਕਿ ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਦਾ ਮੁਕਾਬਲਾ ਖਿੱਚ ਦਾ ਕੇਂਦਰ ਰਿਹਾ। ਇਸ ਦੌਰਾਨ ਵਿਦਿਆਰਥੀਆਂ ਨੇ ਰੈਂਪ ’ਤੇ ਆਪਣੇ ਜਲਵੇ ਦਿਖਾਏ ਅਤੇ ਪ੍ਰਸ਼ਨ-ਉੱਤਰ ਦੇ ਸੈਸ਼ਨ ਦੌਰਾਨ ਵਿਦਿਆਰਥੀਆਂ ਦੀ ਬੁੱਧੀ ਦੀ ਪਰਖ ਕੀਤੀ ਗਈ।
ਇਸ ਮੌਕੇ ਅੰਡਰ ਗਰੈਜੂਏਟ ਕੋਰਸ ਵਿੱਚ ਬਰਿੰਦਰ ਨੂੰ ਮਿਸਟਰ ਗਿਆਨ ਜਯੋਤੀ ਅਤੇ ਪੋਸਟ ਗਰੈਜੂਏਟ ਵਿੱਚ ਐਡਮੰਡ ਅਸਾਂਟੇ ਨੂੰ ਮਿਸਟਰ ਗਿਆਨ ਜਯੋਤੀ ਚੁਣਿਆ ਗਿਆ। ਇਸ਼ਾਨੀ ਨੂੰ ਅੰਡਰ ਗਰੈਜੂਏਟ ਤੋਂ ਮਿਸ ਗਿਆਨ ਜੋਤ ਅਤੇ ਕਿਰਨਜੋਤ ਨੂੰ ਪੋਸਟ ਗਰੈਜੂਏਟ ਵਿੱਚ ਮਿਸ ਗਿਆਨ ਜੋਤ ਚੁਣਿਆ ਗਿਆ। ਜਦੋਂਕਿ ਮਿਸਟਰ ਹੈਂਡਸਮ ਆਰੀਅਨ ਮਹਿਰਾ ਅਤੇ ਹਰਸ਼ ਪ੍ਰੀਤ ਰਹੇ। ਗਾਰਗੀ ਕੋਮਲ ਮਿਸ ਐਲੀਗੈਂਟ ਬਣੇ। ਇਸ ਮੌਕੇ ਪੜਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਗੁਰੂ ਤੇਗ ਬਹਾਦਰ ਦਾ 403ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਗੁਰੂ ਤੇਗ ਬਹਾਦਰ ਦਾ 403ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ: ਇੱਥੋਂ ਦ…