ਸਿਹਤ ਮੰਤਰੀ ਤੇ ਵਿਧਾਇਕ ਨੇ ਪਿੰਡਾਂ ਦੀਆਂ ਸੱਥਾਂ ਵਿੱਚ ਦਿੱਤਾ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਹੋਕਾ

ਪੰਜਾਬ ਵਿੱਚ ਨਸ਼ਾ ਮੁਕਤੀ ਯਾਤਰਾ ਨਾਲ ਨਸ਼ਿਆਂ ਖ਼ਿਲਾਫ਼ ਯੁੱਧ ਫੈਸਲਾਕੁਨ ਦੌਰ ਵਿੱਚ ਪਹੁੰਚਿਆ: ਸਿਹਤ ਮੰਤਰੀ

ਪਿੰਡ ਬੜਮਾਜਰਾ, ਜੁਝਾਰਨਗਰ ਤੇ ਬਹਿਲੋਲਪੁਰ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ, ਸਹੁੰ ਚੁਕਾਈ

ਨਬਜ਼-ਏ-ਪੰਜਾਬ, ਮੁਹਾਲੀ, 16 ਮਈ:
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਜੰਗੀ ਪੱਧਰ ’ਤੇ ਮੁਹਿੰਮ ਵਿੱਢੀ ਗਈ ਹੈ, ਜਿਸਦੇ ਤਹਿਤ ਪੁਲੀਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਇਲਾਵਾ ਪੰਜਾਬ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ। ਜਿਸਦੇ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਯਾਤਰਾ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਬੜਾਮਾਜਰਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਅੱਜ ‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਪਿੰਡ ਬੜਮਾਜਰਾ, ਜੁਝਾਰ ਨਗਰ ਅਤੇ ਬਹਿਲੋਲਪੁਰ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਹੋਕਾ ਦੇਣ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਮੰਤਰੀ ਅਤੇ ਵਿਧਾਇਕ ਵੱਲੋਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਸਹੁੰ ਚੁਕਵਾਈ ਗਈ ਅਤੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਛੇੜ ਦਿੱਤਾ ਹੈ ਅਤੇ ਸਰਕਾਰ ਹੁਣ ਪੰਜਾਬ ਵਿੱਚ ਨਸ਼ਾ ਖਤਮ ਕਰਕੇ ਹੀ ਦਮ ਲਵੇਗੀ।
ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਯੂਥ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਅਨੂ ਬੱਬਰ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ।

ਇਸ ਤੋਂ ਪਹਿਲਾਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਅਪੀਲ ਕੀਤੀ ਕਿ ਪੰਜਾਬ ’ਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਪਿੰਡ ਵਾਸੀ ਸਰਕਾਰ ਨੂੰ ਸਹਿਯੋਗ ਦੇਣ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਦੇ ਕੋਹੜ ਦੀ ਜੜ੍ਹ ਪੁੱਟੀ ਜਾ ਸਕਦੀ ਹੈ ਅਤੇ ਪੰਜਾਬ ਦੀ ਨੌਜਵਾਨੀ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਫਰਜ ਨਿਭਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਉਨ੍ਹਾਂ ਦਾ ਸਹੀ ਇਲਾਜ ਅਤੇ ਕੌਂਸਲਿੰਗ ਕਰਨ ਤੋਂ ਇਲਾਵਾ ਉਨ੍ਹਾਂ ਦੇ ਪੁਨਰਵਾਸ ਲਈ ਕਿੱਤਾ ਮੁੱਖੀ ਸਿਖਲਾਈ ਦਿੱਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…