Share on Facebook Share on Twitter Share on Google+ Share on Pinterest Share on Linkedin ਸਿਹਤ ਸੇਵਾਵਾਂ: ਬਲੌਂਗੀ ਦਾ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਵਰਚੂਅਲ ਅਤੇ ਆਪ ਆਗੂ ਸਰਬਜੀਤ ਸਿੰਘ ਸਮਾਣਾ ਨੇ ਰਸਮੀ ਉਦਘਾਟਨ ਕੀਤਾ ਨਬਜ਼-ਏ-ਪੰਜਾਬ, ਮੁਹਾਲੀ, 2 ਮਾਰਚ: ਪੰਜਾਬ ਸਰਕਾਰ ਵੱਲੋਂ ਮੁਹਾਲੀ ਦੀ ਜੂਹ ਵਿੱਚ ਵੱਸਦੇ ਕਸਬਾ ਬਲੌਂਗੀ ਦੇ ਬਾਸ਼ਿੰਦਿਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਜਿਸ ਦਾ ਉਦਘਾਟਨ ‘ਆਪ’ ਆਗੂ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੀਤਾ। ਉਂਜ ਮੁੱਖ ਮੰਤਰੀ ਭਗਵੰਤ ਮਾਨ ਨੇ ਵਰਚੂਅਲ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦਾ ਇਹ 35ਵਾਂ ਨਵਾਂ ਆਮ ਆਦਮੀ ਕਲੀਨਿਕ ਹੈ। ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਵਧੇਰੇ ਤਰਜ਼ੀਹ ਦੇ ਰਹੀ ਹੈ ਅਤੇ ਚੋਣਾਂ ਸਮੇਂ ਲੋਕਾਂ ਨੂੰ ਘਰਾਂ ਨੇੜੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦਿੱਲੀ ਦੀ ਤਰਜ਼ ’ਤੇ ਮੁਹੱਲਾ ਕਲੀਨਿਕ ਖੋਲ੍ਹਣ ਦੀ ਗਾਰੰਟੀ ਦਿੱਤੀ ਗਈ ਸੀ। ਜਿਸ ਦੇ ਤਹਿਤ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ 35 ਆਮ ਆਦਮੀ ਕਲੀਨਿਕ ਖੋਲੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਲੋੜ ਅਨੁਸਾਰ ਹੋਰਨਾਂ ਪਿੰਡਾਂ ਅਤੇ ਸ਼ਹਿਰੀ ਖੇਤਰ ਵਿੱਚ ਆਮ ਆਦਮੀ ਕਲੀਨਿਕ ਖੋਲੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿੱਚ 75 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਦੇ ਨਾਲ-ਨਾਲ 41 ਲੈਬ ਟੈੱਸਟ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਆਪਣੇ ਇਲਾਜ ਲਈ ਲੋਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਬਲੌਂਗੀ ਦਾ ਖੇਤਰਫਲ ਲਗਾਤਾਰ ਵਧ ਰਿਹਾ ਹੈ ਅਤੇ ਇੱਥੇ ਆਮ ਆਦਮੀ ਕਲੀਨਿਕ ਦੀ ਬਹੁਤ ਲੋੜ ਸੀ। ਉਨ੍ਹਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਇੱਥੇ ਨਵਾਂ ਕਲੀਨਿਕ ਸਥਾਪਿਤ ਕੀਤਾ ਗਿਆ ਹੈ। ਜਿਸ ਦਾ ਪਿੰਡ ਅਤੇ ਕਲੋਨੀ ਵਾਸੀਆਂ ਨੂੰ ਵਧੇਰੇ ਫ਼ਾਇਦਾ ਹੋਵੇਗਾ। ਕਾਰਜਕਾਰੀ ਸਿਵਲ ਸਰਜਨ ਡਾ. ਰੇਣੂ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਆਮ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਨੂੰ ਪ੍ਰਾਇਮਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਬਿਹਤਰ ਮੰਨਿਆ ਗਿਆ ਹੈ। ਉਦਘਾਟਨ ਸਮਾਰੋਹ ਵਿੱਚ ਐਸਡੀਐਮ ਦੀਪਾਂਕਰ ਗਰਗ, ਤਹਿਸੀਲਦਾਰ ਅਰਜੁਨ ਸਿੰਘ ਗਰੇਵਾਲ, ਬਲਾਕ ਪ੍ਰਧਾਨ ਆਰਪੀ ਸ਼ਰਮਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਐਸਐਮਓ ਘੜੂੰਆਂ ਡਾ. ਸੁਰਿੰਦਰਪਾਲ ਕੌਰ, ਡਾ. ਅਨਿਲ ਵਸ਼ਿਸ਼ਟ, ਡਾ. ਲਵਲੀਨ ਕੌਰ, ਕਾਰਜਕਾਰੀ ਇੰਜੀਨੀਅਰ ਐੱਸਐੱਸ ਭੁੱਲਰ, ਬੀਈਈ ਗੌਤਮ ਰਿਸ਼ੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ