ਹਾਈ ਕੋਰਟ ਦੇ ਵਕੀਲ ਕੰਵਰਬੀਰ ਸਿੱਧੂ ਵੱਲੋਂ ਸਰਕਾਰੀ ਕਾਲਜ ਮੁਹਾਲੀ ਵਿੱਚ ਆਈਟੀ ਬਲਾਕ ਦੀ ਉਸਾਰੀ ਦਾ ਉਦਘਾਟਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਇੱਥੋਂ ਦੇ ਸਰਕਾਰੀ ਕਾਲਜ ਫੇਜ਼-6 ਦੇ ਆਈ.ਟੀ ਬਲਾਕ ਦੀ ਉਸਾਰੀ ਦਾ ਅੱਜ ਇੱਥੇ ਉਦਘਾਟਨ ਕੀਤਾ ਗਿਆ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਕੈਬਿਨਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਪੁੱਤਰ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਹਾਈ ਕੋਰਟ ਦੇ ਨੌਜਵਾਨ ਵਕੀਲ ਕੰਵਰਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਹ ਪ੍ਰੋਜੈਕਟ ਕਾਲਜ ਲਈ ਇੱਕ ਸੁਪਨਾ ਪ੍ਰੋਜੈਕਟ ਹੈ ਜੋ ਐਮਐਸਸੀ (ਆਈਟੀ), ਪੀਜੀਡੀਸੀਏ, ਬੀਸੀਏ ਦੇ ਵਿਦਿਆਰਥੀਆਂ ਲਈ ਹੋਵੇਗਾ। ਇਸ ਬਲਾਕ ਦੀ ਉੁਸਾਰੀ ਪੀ.ਡਬਲਯੂ.ਡੀ, ਪੰਜਾਬ ਸਰਕਾਰ ਦੁਆਰਾ ਕੀਤੀ ਜਾਵੇਗੀ। ਇਸ ਮੌਕੇ ਕਾਲਜ ਦੇ ਰਿਟਾਇਰਡ ਅਤੇ ਸੁਸਾਇਟੀ ਦੇ ਸੰਸਥਾਪਕ ਮੈਂਬਰਾਂ ਤੋੱ ਇਲਾਵਾ ਡਾ. ਜੀ ਐਸ ਸੇਖੋਂ, ਕਾਲਜ ਦੇ ਸਾਰੇ ਸਟਾਫ਼ ਮੈਂਬਰ ਹਾਜ਼ਰ ਸਨ।