ਹਿੰਦੂ ਆਗੂਆਂ ਦੀਆਂ ਹੱਤਿਆਵਾਂ ਵਿਰੁੱਧ ਹਿੰਦੂ ਸਟੂਡੈਂਟ ਫੈਡਰੇਸ਼ਨ ਨੇ ਐਸਐਸਪੀ ਨੂੰ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
ਆਲ ਇੰਡੀਆ ਹਿੰਦੂ ਸਟੂਡੈਂਟਸ ਫੈਡਰੇਸਨ ਦੇ ਉਤਰ ਭਾਰਤ ਦੇ ਪ੍ਰਮੁੱਖ ਨਿਸ਼ਾਂਤ ਸ਼ਰਮਾ ਅਤੇ ਵੈਦ ਅਮਰਜੀਤ ਸ਼ਰਮਾ ਦੀ ਅਗਵਾਈ ਵਿੱਚ ਡੀਜੀਪੀ ਪੰਜਾਬ ਦੇ ਨਾਂ ਲਿਖਿਆ ਇੱਕ ਮੰਗ ਪੱਤਰ ਅੱਜ ਮੁਹਾਲੀ ਦੇ ਐਸਐਸਪੀ ਨੂੰ ਦਿੱਤਾ ਗਿਆ। ਜ਼ਿਲ੍ਹਾ ਪੁਲੀਸ ਮੁਖੀ ਦੇ ਰੁਝੇਵਿਆਂ ਕਾਰਨ ਇਹ ਮੰਗ ਪੱਤਰ ਐਸਪੀ ਸਿਟੀ ਪਰਮਿੰਦਰ ਸਿੰਘ ਭੰਡਾਲ ਨੇ ਹਾਸਲ ਕੀਤਾ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਹਿੰਦੂ ਨੇਤਾਵਾਂ ਦੀਆਂ ਹੱਤਿਆਵਾਂ ਹੋਣੀਆਂ ਨਿੰਦਾਜਨਕ ਹਨ। ਉਹਨਾਂ ਕਿਹਾ ਕਿ ਹਿੰਦੂ ਤਖਤ ਦੇ ਪ੍ਰਚਾਰਕ ਅਮਿਤ ਸ਼ਰਮਾ ਦੇ ਹੱਤਿਆਰਿਆਂ ਨੂੰ ਜਲਦੀ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਹਿੰਦੂ ਫੈਡਰੇਸ਼ਨ ਅਮਿਤ ਸ਼ਰਮਾ ਦੀ ਹੱਤਿਆ ਵਾਲੀ ਥਾਂ ਉੱਤੇ ਵਿਸ਼ਾਲ ਰੋਸ ਪ੍ਰਦਰਸ਼ਨ ਕਰੇਗੀ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸੂਬਾ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗਾ।
ਇਸ ਮੌਕੇ ਉਤਰ ਭਾਰਤ ਦੇ ਮੁੱਖ ਬੁਲਾਰੇ ਅਸ਼ੋਕ ਤਿਵਾਰੀ, ਦੋਆਬਾ ਜ਼ੋਨ ਦੇ ਪ੍ਰਧਾਨ ਕੀਰਤ ਸਿੰਘ, ਜ਼ਿਲ੍ਹਾ ਚੇਅਰਮੈਨ ਗਿਆਨ ਚੰਦ ਯਾਦਵ, ਅਖਿਲ ਭਾਰਤੀ ਹਿੰਦੂ ਸੁਰਖਿਆ ਸਮਿਤੀ ਦੇ ਮੀਤ ਪ੍ਰਧਾਨ ਮਹੰਤ ਬ੍ਰਿਜੇਸਪੁਰੀ, ਅੰਬਿਕਾ ਦੇਵੀ ਮੰਦਿਰ ਤੋਂ ਯੋਗੀ ਰਾਮਨਾਂਥ, ਹਿੰਦੂ ਸਟੂਡੈਂਟਸ ਫੈਡਰੇਸਨ ਦੇ ਪੰਜਾਬ ਜਨਰਲ ਸੈਕਟਰੀ ਲਖਵਿੰਦਰ ਲੱਖਾ, ਮੀਤ ਚੇਅਰਮੈਨ ਰਜਿੰਦਰ ਧਾਰੀਵਾਲ ਅਤੇ ਅਨੇਕਾਂ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In Problems

Check Also

ਕੂੜੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ: ਮੇਅਰ ਜੀਤੀ ਸਿੱਧੂ

ਕੂੜੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ: ਮੇਅਰ ਜੀਤੀ ਸਿੱਧੂ ਸ਼ਹਿਰ ਵਾਸੀ ਡਾਢੇ ਪ੍ਰੇਸ਼ਾਨ…