ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਲਾ ਮਹੱਲਾ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 27 ਮਾਰਚ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਅਰੰਭੇ ਗਏ ਹੋਲੇ ਮਹੱਲੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਮਨਜੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਗੋਬਿੰਦ ਸਿੰਘ ਵੱਲੋਂ 1699 ਈ: ਵਿੱਚ ਖਾਲਸਾ ਪੰਥ ਦੀ ਸਿਰਜਣਾ ਕਰਨ ਅਤੇ 1700ਈ: ਵਿੱਚ ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲੇ ਮਹੱਲੇ ਦੀ ਸ਼ੁਰੂਆਤ ਕਰਨ ਦਾ ਪੂਰਾ ਪ੍ਰਸੰਗ ਸੰਗਤ ਨੂੰ ਢਾਡੀ ਵਾਰਾਂ ਵਿਸਥਾਰ ਸਹਿਤ ਸਰਵਣ ਕਰਾਇਆ। ਬੀਬੀ ਉੱਤਮਜੀਤ ਕੌਰ ਖਾਲਸਾ ਦੇ ਰਾਗੀ ਜੱਥੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਮੌਕੇ ਮਾਤਾ ਸੁੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਬੀਬੀ ਕਮਲਜੀਤ ਕੌਰ, ਭਾਈ ਹਰਕੰਵਲ ਸਿੰਘ ਜੀ, ਬਾਬਾ ਦੀਪ ਸਿੰਘ ਜੀ ਕਵੀਸ਼ਰੀ ਜਥਾ, ਭਾਈ ਨਿਰਮੇਲ ਸਿੰਘ, ਭਾਈ ਗੁਰਦੀਪ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਗੁਰਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਨੀਤਿਨ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਮੁਹਾਲੀ-ਚੰਡੀਗ…