Share on Facebook Share on Twitter Share on Google+ Share on Pinterest Share on Linkedin ਵਿਕਾਸ ਦੇ ਵਾਅਦੇ ਖੋਖਲੇ: ਟੁੱਟੀਆਂ ਸੜਕਾਂ ਬਣੀਆਂ ਮੁਹਾਲੀ ਦੀ ਪਛਾਣ ਨਬਜ਼-ਏ-ਪੰਜਾਬ, ਮੁਹਾਲੀ, 31 ਜੁਲਾਈ: ਪੰਜਾਬ ਦੀ ਮਿੰਨੀ ਰਾਜਧਾਨੀ ਵਜੋਂ ਵਿਕਸਤ ਹੋ ਰਹੇ ਮੁਹਾਲੀ ਸ਼ਹਿਰ ਅਤੇ ਆਸਪਾਸ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਬਣੀ ਹੋਈ ਹੈ। ਜਿਸ ਕਾਰਨ ਰੋਜ਼ਾਨਾ ਮੁਹਾਲੀ ਆਉਣ ਵਾਲੇ ਨੌਕਰੀ-ਪੇਸ਼ਾ ਲੋਕਾਂ ਅਤੇ ਹੋਰਨਾਂ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੋਂ ਦੇ ਫੇਜ਼-2 ਦੇ ਵਸਨੀਕ ਅਤੇ ਸਮਾਜ ਸੇਵੀ ਆਸ਼ਮਨ ਅਰੋੜਾ ਨੇ ਪੰਜਾਬ ਸਰਕਾਰ, ਗਮਾਡਾ ਅਤੇ ਮੁਹਾਲੀ ਨਗਰ ਨਿਗਮ ਦੇ ਵਿਕਾਸ ਦੇ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਵਿਕਾਸ ਪੱਖੋਂ ਮੁਹਾਲੀ ਨੂੰ ਸੂਬੇ ਦਾ ਨੰਬਰ ਇੱਕ ਸ਼ਹਿਰ ਬਣਾਉਣ ਦੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਹਨ ਜਦੋਂਕਿ ਸਚਾਈ ਕੋਹਾਂ ਦੂਰ ਹੈ। ਆਸ਼ਮਨ ਅਰੋੜਾ ਨੇ ਦੱਸਿਆ ਕਿ ਇੰਡਸਟਰੀ ਏਰੀਆ ਫੇਜ਼-8ਬੀ ਦੀਆਂ ਸੜਕਾਂ ਬੁਰੀ ਤਰ੍ਹਾਂ ਟੁੱਟੀਆਂ ਹੋਈਆਂ ਹਨ ਅਤੇ ਇਨ੍ਹਾਂ ਸੜਕਾਂ ’ਤੇ ਪਹਿਲਾਂ ਹੀ ਬਹੁਤ ਸਾਰੇ ਖੱਡੇ ਸਨ ਪ੍ਰੰਤੂ ਹੁਣ ਇਨ੍ਹਾਂ ਖੱਡਿਆਂ ਵਿੱਚ ਮੀਂਹ ਦਾ ਪਾਣੀ ਜਮ੍ਹਾ ਹੋਣ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਲ ਹੋ ਰਹੀ ਹੈ। ਇਹੀ ਨਹੀਂ ਕਾਫ਼ੀ ਥਾਵਾਂ ’ਤੇ ਸੀਵਰੇਜ ਵੀ ਬੰਦ ਪਿਆ ਹੈ। ਨੌਜਵਾਨ ਆਗੂ ਨੇ ਦੱਸਿਆ ਕਿ ਉਦਯੋਗਿਕ ਖੇਤਰ ਫੇਜ਼-8-ਬੀ ਵਿੱਚ ਲਗਪਗ 6000 ਕੰਪਨੀਆਂ ਹਨ ਅਤੇ ਰੋਜ਼ਾਨਾ 50 ਹਜ਼ਾਰ ਤੋਂ ਵੱਧ ਕਰਮਚਾਰੀ ਮੁਹਾਲੀ ਆਉਂਦੇ ਹਨ ਅਤੇ ਟੁੱਟੀਆਂ ਸੜਕਾਂ ਕਾਰਨ ਹੁਣ ਤੱਕ ਕਾਫ਼ੀ ਹਾਦਸੇ ਵਾਪਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਈ ਵਾਰ ਜਾਮ ਕਾਰਨ 0.5 ਕਿੱਲੋਮੀਟਰ ਦੀ ਦੂਰੀ ਤੈਅ ਕਰਨ ਵਿੱਚ ਘੰਟਾ ਲੱਗ ਜਾਂਦਾ ਹੈ। ਇਸ ਤੋਂ ਇਲਾਵਾ ਫੇਜ਼-2 ਵਿੱਚ ਡਰੇਨੇਜ ਸਿਸਟਮ ਦਾ ਬਹੁਤ ਮਾੜਾ ਹਾਲ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਪਾਸੇ ਤੁਰੰਤ ਧਿਆਨ ਨਾ ਦਿੱਤਾ ਤਾਂ ਸ਼ਹਿਰ ਵਿੱਚ ਬਿਮਾਰੀਆਂ ਫੈਲ ਸਕਦੀਆਂ ਹਨ। ਉਧਰ, ਮੁਹਾਲੀ ਤੋਂ ਚੱਪੜਚਿੜੀ ਪਹੁੰਚ ਲਿੰਕ ਸੜਕ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਹੈ। ਸਾਬਕਾ ਸਰਪੰਚ ਜ਼ੋਰ ਸਿੰਘ ਭੁੱਲਰ, ਗੁਰਮੇਲ ਸਿੰਘ, ਸੋਹਨ ਸਿੰਘ ਅਤੇ ਨੰਬਰਦਾਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਲਾਂਡਰਾਂ ਜੰਕਸ਼ਨ ’ਤੇ ਰੋਜ਼ਾਨਾ ਲਗਦੇ ਲੰਮੇ ਜਾਮ ਤੋਂ ਬਚਨ ਲਈ ਜ਼ਿਆਦਾਤਰ ਲੋਕ ਚੱਪੜਚਿੜੀ ਸੜਕ ਤੋਂ ਲੰਘਦੇ ਹਨ। ਇੱਥੇ ਚੱਪੜਚਿੜੀ ਜੰਗੀ ਯਾਦਗਾਰ ਸਮੇਤ ਚਾਰ ਸਕੂਲ ਹਨ ਪ੍ਰੰਤੂ ਟੁੱਟੀ ਸੜਕ ਤੋਂ ਲੰਘਣ ਵਾਲੇ ਰਾਹਗੀਰ ਹੁਕਮਰਾਨਾਂ ਨੂੰ ਕੋਸ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਚੱਪੜਚਿੜੀ ਸੜਕ ਦੀ ਤੁਰੰਤ ਮੁਰੰਮਤ ਕੀਤੀ ਜਾਵੇ ਨਹੀਂ ਤਾਂ ਬਰਸਾਤ ਦੇ ਦਿਨਾਂ ਵਿੱਚ ਇੱਥੋਂ ਲੰਘਣਾ ਮੁਸ਼ਕਲ ਹੋ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ