ਜਲਾਲਾਬਾਦ ਵਿੱਚ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੂੰ ਹਰਾ ਕੇ ਪੰਜਾਬ ਦੀ ਰਾਜਨੀਤੀ ਤੋਂ ਲਾਂਭੇ ਕੀਤਾ ਜਾਵੇਗਾ: ਭਗਵੰਤ ਮਾਨ

ਆਪ ਆਗੂ ਭਗਵੰਤ ਮਾਨ ਨੇ ਮੁਹਾਲੀ ਵਿੱਚ ਪਾਈ ਆਪਣੀ ਵੋਟ, ਆਪ ਵਾਲੰਟੀਅਰਾਂ ਦਾ ਹੌਂਸਲਾ ਵਧਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅੱਜ ਇੱਥੋਂ ਦੇ ਫੇਜ਼-3 ਵਿੱਚ ਆਪਣੀ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਜ਼ਾਕੀਆ ਲਹਿਜ਼ੇ ਵਿੱਚ ਕਿਹਾ ਕਿ ਜਲਾਲਾਬਾਦ ਹਲਕੇ ਵਿੱਚ ਪੰਜਾਬ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 92 ਹਜ਼ਾਰ ਵੋਟਾਂ ਤੋਂ ਵੱਧ ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਪੰਜਾਬ ਦੀ ਰਾਜਨੀਤੀ ਤੋਂ ਲਾਂਭੇ ਕੀਤਾ ਜਾਵੇਗਾ। ਇਸ ਮੌਕੇ ਮੁਹਾਲੀ ਤੋਂ ਆਪ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਵੀ ਹਾਜ਼ਰ ਹਨ।
ਡੇਰਾ ਸਿਰਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਖੁੱਲ੍ਹ ਕੇ ਸਮਰਥਨ ਦੇਣ ਬਾਰੇ ਪੁੱਛੇ ਜਾਣ ’ਤੇ ਸ੍ਰੀ ਭਗਵੰਤ ਮਾਨ ਨੇ ਸਾਫ਼ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਧਰਮ ਨਿਰਪੱਖ ਪਾਰਟੀ ਹੈ ਅਤੇ ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਾਂ। ਉਨ੍ਹਾਂ ਦੀ ਪਾਰਟੀ ਧਰਮ ਦੀ ਰਾਜਨੀਤੀ ਨਹੀਂ ਕਰਦੀ ਹੈ। ਉਨ੍ਹਾਂ ਮੁੜ ਦੁਹਰਾਇਆ ਕਿ ਪੰਜਾਬ ਵਿੱਚ ਆਪ ਪਾਰਟੀ ਦੀ ਸਰਕਾਰ ਬਣਨ ’ਤੇ ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ, ਹੋਰ ਹਿੰਸਕ ਅਤੇ ਕਤਲੋਗਾਹ ਦੀਆਂ ਵਾਰਦਾਤਾਂ ਅਤੇ ਨਸ਼ਿਆਂ ਦੀ ਤਸਕਰੀ ਦੇ ਮਾਮਲਿਆਂ ਦੀ ਨਵੇਂ ਸਿਰਿਓਂ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਦੋਸ਼ੀਆਂ ਨੂੰ ਜੇਲ੍ਹਾਂ ਵਿੱਚ ਡੱਕਿਆਂ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਮੁਕਾਬਲਾ ਨਹੀਂ ਹੈ ਕਿਉਂਕਿ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਪੈਸੇ ਇਕੱਠੇ ਕਰਨ ਅਤੇ ਚੌਧਰ ਦੀ ਲੜਾਈ ਲੜ ਰਹੀਆਂ ਹਨ ਜਦੋਂ ਕਿ ਸਾਡੀ (ਆਪ) ਦੀ ਲੜਾਈ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ, ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਦੇ ਲੋਕ ਆਪ ਦੀ ਸਰਕਾਰ ਚਾਹੁੰਦੇ ਹਨ ਅਤੇ ਇਨ੍ਹਾਂ ਚੋਣਾਂ ਵਿੱਚ ਰਾਜ ਦੇ ਲੋਕਾਂ ਨੇ ਬਿਨਾਂ ਸ਼ਰਤ ਪਾਰਟੀ ਨੂੰ ਸਮਰਥਨ ਦੇਣਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਸੂਬੇ ਦੇ ਲੋਕ ਸੱਤਾ ਪਰਿਵਰਤਨ ਦੇ ਹੱਕ ਵਿੱਚ ਹਨ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…