nabaz-e-punjab.com

ਗੁਰਦੁਆਰਾ ਅੰਬ ਸਾਹਿਬ ਵਿੱਚ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ:
ਪੰਜਾਬ ਸਰਕਾਰ ਦੇ ਹੋਮਿਓਪੈਥਿਕ ਵਿਭਾਗ ਵੱਲੋਂ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਫੇਜ਼-9 ਦੀ ਐਚਐਮਓ ਡਾ. ਗਗਨਦੀਪ ਕੌਰ ਬੱਲ ਦੀ ਦੇਖ-ਰੇਖ ਵਿੱਚ ਸਥਾਨਕ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਗਿਆ। ਡਾਕਟਰ ਬੱਲ ਨੇ ਦੱਸਿਆ ਕਿ ਇਸ ਕੈਂਪ ਵਿੱਚ 150 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸ਼ੱਕਰ ਰੋਗ, ਬੀਪੀ, ਚਮੜੀ ਰੋਗ, ਸਾਹ ਦੀ ਬਿਮਾਰੀ ਅਤੇ ਬੱਚਿਆਂ ਅਤੇ ਅੌਰਤਾਂ ਦੀਆਂ ਬਿਮਾਰੀਆਂ ਦਾ ਇਲਾਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨਵੇਂ ਭਰਤੀ ਡਾਕਟਰਾਂ ਵੱਲੋਂ ਆਪਣੇ ਖੇਤਰ ਵਿੱਚ ਅਜਿਹੇ ਮੁਫ਼ਤ ਕੈਂਪ ਲਗਾ ਕੇ ਮਰੀਜ਼ਾਂ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਦਾ ਇਹ ਪਲੇਠਾ ਕੈਂਪ ਸੀ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਹੋਰ ਗੁਰੂਘਰਾਂ, ਮੰਦਰਾਂ, ਮਸਜਿਦਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਅਜਿਹੇ ਕੈਂਪ ਲਗਾਏ ਜਾਣਗੇ ਤਾਂ ਜੋ ਆਮ ਲੋਕਾਂ ਨੂੰ ਘਰਾਂ ਨੇੜੇ ਹੋਮਿਓਪੈਥਿਕ ਮੈਡੀਕਲ ਸਹੂਲਤਾਂ ਮਿਲ ਸਕਣ।

Load More Related Articles
Load More By Nabaz-e-Punjab
Load More In Health / Hospitals

Check Also

98-year-old Woman Gets Cashless Cancer Treatment Under Mukh Mantri Sehat Yojna

98-year-old Woman Gets Cashless Cancer Treatment Under Mukh Mantri Sehat Yojna Nabaz-e-Pun…