ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਤੇ ਮੁਲਾਜ਼ਮ ਜਥੇਬੰਦੀ ਦੇ ਆਗੂਆਂ ਦਾ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 28 ਜਨਵਰੀ:
ਪੰਜਾਬ ਦੇ ਮਾਨਤਾ ਪ੍ਰਾਪਤ ਅਤੇ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ ਯੂਕੇ) ਵੱਲੋਂ ਅੱਜ ਸਿੱਖਿਆ ਬੋਰਡ ਦੇ ਨਵ-ਨਿਯੁਕਤ ਕੰਟਰੋਲਰ (ਪ੍ਰੀਖਿਆਵਾਂ) ਲਵਿਸ਼ ਚਾਵਲਾ ਅਤੇ ਸਕੂਲ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਨਵੀਂ ਚੁਣੀ ਟੀਮ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯਾਦਗਾਰੀ-ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਜਥੇਬੰਦੀ ਦੇ ਚੇਅਰਮੈਨ ਹਰਪਾਲ ਸਿੰਘ ਯੂਕੇ ਅਤੇ ਜਨਰਲ ਸਕੱਤਰ ਪ੍ਰਿੰਸੀਪਲ ਗੁਰਮੁੱਖ ਸਿੰਘ ਨੇ ਦੱਸਿਆ ਕਿ ਰਾਸਾ ਵੱਲੋਂ ਕੰਟਰੋਲਰ (ਪ੍ਰੀਖਿਆਵਾਂ) ਲਵਿਸ਼ ਚਾਵਲਾ ਨੂੰ ਭਰੋਸਾ ਦਿੱਤਾ ਗਿਆ ਕਿ ਵਿਦਿਆਰਥੀਆਂ ਨੂੰ ਮਿਆਰੀ ਵਿਦਿਆ ਪ੍ਰਦਾਨ ਕਰਨ ਲਈ ਬੋਰਡ ਮੈਨੇਜਮੈਂਟ ਹਰ ਫ਼ੈਸਲੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਕੰਟਰੋਲਰ ਪ੍ਰੀਖਿਆਵਾਂ ਨੇ ਕਿਹਾ ਕਿ ਪ੍ਰਾਈਵੇਟ ਸਕੂਲ ਵਿਦਿਆਰਥੀਆਂ ਨੂੰ ਵਿੱਦਿਆ ਪ੍ਰਦਾਨ ਕਰਨ ਦੇ ਕਾਰਜ ਵਿੱਚ ਮਹੱਤਵ ਪੂਰਨ ਰੋਲ ਅਦਾ ਕਰ ਰਹੇ ਹਨ। ਉਹ ਜਲਦੀ ਹੀ ਪ੍ਰਾਈਵੇਟ ਸਕੂਲਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਸੁਝਾਅ ਲੈਣ ਲਈ ਮੀਟਿੰਗ ਸੱਦਣਗੇ।
ਇਸੇ ਦੌਰਾਨ ਜਥੇਬੰਦੀ ਵੱਲੋਂ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੀ ਪਹਿਲੀ ਵਾਰ ਮਹਿਲਾ ਪ੍ਰਧਾਨ ਬਣੀ ਰਮਨਦੀਪ ਕੌਰ ਗਿੱਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਯਾਦਗਾਰੀ-ਚਿੰਨ ਦੇ ਕੇ ਸਨਮਾਨਿਤ ਕੀਤਾ। ਪ੍ਰਧਾਨ ਰਮਨਦੀਪ ਕੌਰ ਗਿੱਲ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਜਥੇਬੰਦੀ ਰਾਸਾ ਯੂਕੇ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ ਅਤੇ ਪ੍ਰਾਈਵੇਟ ਸਕੂਲਾਂ ਨਾਲ ਸਬੰਧਤ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…