ਪੰਜਵੀ ਤੇ ਦਸਵੀਂ ਵਿੱਚ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੁੱਝ ਦਿਨ ਪਹਿਲਾਂ ਐਲਾਨੇ ਗਏ ਪੰਜਵੀਂ ਅਤੇ ਦਸਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਵਿੱਚ ਦਸਮੇਸ਼ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੁਹਾਲੀ ਦੇ ਪੰਜਵੀ ਅਤੇ ਦਸਵੀਂ ਵਿੱਚ ਅੱਵਲ ਆਏ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਰਮਨਦੀਪ ਕੌਰ ਸੰਧੂ ਨੇ ਦੱਸਿਆ ਕਿ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਤਿੰਦਰ ਸਿੰਘ, ਮੀਤ ਪ੍ਰਧਾਨ ਗਗਨਦੀਪ ਸਿੰਘ, ਜਨਰਲ ਸਕੱਤਰ ਦਵਿੰਦਰਪਾਲ ਸਿੰਘ, ਵਿੱਤ ਸਕੱਤਰ ਦਲਜੀਤ ਸਿੰਘ ਵਿਰਮਾਨੀ, ਕਨਵੀਨਰ ਡਾ. ਜਗਜੀਤ ਸਿੰਘ, ਕੋ-ਕਨਵੀਨਰ ਅਤੇ ਪਰਮਿੰਦਰ ਸਿੰਘ ਅਤੇ ਵੇਦ ਪ੍ਰਕਾਸ਼ ਧਵਨ ਨੇ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ।
ਪ੍ਰਿੰਸੀਪਲ ਸੰਧੂ ਨੇ ਦੱਸਿਆ ਕਿ ਪੰਜਵੀਂ ਜਮਾਤ ’ਚੋਂ ਖੁਸ਼ਪ੍ਰੀਤ ਕੌਰ ਨੇ 97.8 ਫੀਸਦੀ ਅੰਕ ਹਾਸਲ ਕਰਕੇ ਪਹਿਲਾ, ਰਾਜ ਗਿਆਨ ਕੌਰ ਨੇ 97.2 ਫੀਸਦੀ ਅੰਕਾਂ ਨਾਲ ਦੂਜਾ ਅਤੇ ਅਰਨਵ ਨੇ 95.8 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਇੰਜ ਹੀ ਦਸਵੀਂ ਜਮਾਤ ਵਿੱਚ ਅਨਾਮਿਕਾ ਯਾਦਵ ਨੇ 87.08 ਫੀਸਦੀ ਅੰਕ ਲੈ ਕੇ ਪਹਿਲਾ, ਨੰਦਨੀ ਨੇ 86 ਫੀਸਦੀ ਅੰਕਾਂ ਨਾਲ ਦੂਜਾ ਅਤੇ ਆਯੂਸ਼ ਨੇ 82.9 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦਸਤਾਰ ਬੰਦੀ ਮੁਕਾਬਲੇ ਵਿੱਚ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਪਹਿਲਾਂ ਸਥਾਨ ਹਾਸਲ ਕਰਕੇ ਮੈਡਲ, ਦਸਤਾਰ ਅਤੇ ਨਗਦ ਪੁਰਸਕਾਰ ਹਾਸਲ ਕੀਤਾ ਹੈ, ਜੋ ਸਕੂਲ ਅਤੇ ਬੱਚਿਆਂ ਦੇ ਮਾਪਿਆਂ ਲਈ ਮਾਣ ਵਾਲੀ ਗੱਲ ਹੈ।

Load More Related Articles
Load More By Nabaz-e-Punjab
Load More In General News

Check Also

ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 39ਵੀਂ ਬਰਸੀ ਸ਼ਰਧਾ ਨਾਲ ਮਨਾਈ

ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 39ਵੀਂ ਬਰਸੀ ਸ਼ਰਧਾ ਨਾਲ ਮਨਾਈ ਨਬਜ਼-ਏ-ਪੰਜਾਬ, ਮੁਹਾਲੀ, 15 ਮਈ:…