Share on Facebook Share on Twitter Share on Google+ Share on Pinterest Share on Linkedin ਅੰਬੇਦਕਰ ਇੰਸਟੀਚਿਊਟ ਮੁਹਾਲੀ ਵਿੱਚ ਕੋਚਿੰਗ ਲੈਣ ਬਾਅਦ ਸਫਲਤਾ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਸਿਵਲ ਸੇਵਾਵਾਂ ਤੇ ਹੋਰ ਰੁਜ਼ਗਾਰ-ਮੁਖੀ ਕੋਰਸਾਂ ਦੀ ਕੋਚਿੰਗ ਲੈਣ ਵਾਲੇ ਉਮੀਦਵਾਰਾਂ ਨੂੰ ਵਜ਼ੀਫ਼ਿਆਂ ਦੀ ਰਾਸ਼ੀ ਵਿੱਚ ਵਾਧੇ ਦਾ ਐਲਾਨ ਅੰਬੇਡਕਰ ਇੰਸਟੀਚਿਊਟ ਵਿੱਚ ਬੁਨਿਆਦੀ ਢਾਂਚੇ ਅਤੇ ਮਾਨਵੀ ਸ਼ਕਤੀ ਨੂੰ ਆਉਣ ਵਾਲੇ ਦਿਨਾਂ ਵਿੱਚ ਮਜ਼ਬੂਤ ਕੀਤਾ ਜਾਵੇਗਾ ਨਬਜ਼-ਏ-ਪੰਜਾਬ, ਮੁਹਾਲੀ, 20 ਦਸੰਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਮੁਹਾਲੀ ਵਿੱਚ ਚਲਾਏ ਜਾ ਰਹੇ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਐਸਸੀ/ਬੀਸੀ ਅਤੇ ਘੱਟ ਗਿਣਤੀਆਂ ਨਾਲ ਸਬੰਧਤ ਮੈਡੀਕਲ ਅਤੇ ਇੰਜੀਨੀਅਰਿੰਗ ਕੋਰਸਾਂ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ ਕੋਚਿੰਗ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰ ਅੰਬੇਦਕਰ ਇੰਸਟੀਚਿਊਟ ਰਾਹੀਂ ਕੋਚਿੰਗ ਲੈਣ ਦੇ ਚਾਹਵਾਨ ਲੋੜਵੰਦ ਵਿਦਿਆਰਥੀਆਂ/ਉਮੀਦਵਾਰਾਂ ਦੀ ਮਦਦ ਕਰਨ ਲਈ ਵਚਨਬੱਧ ਹੈ। ਇੰਸਟੀਚਿਊਟ ਇਸ ਵੇਲੇ ਆਈਏਐਸ/ਪੀਸੀਐਸ/ਸਿਵਲ ਸੇਵਾਵਾਂ ਦੇ ਚਾਹਵਾਨਾਂ ਨੂੰ ਕੋਚਿੰਗ ਦੇਣ ਤੋਂ ਇਲਾਵਾ ਗਰੈਜੂਏਟਾਂ ਲਈ ਸਟੈਨੋਗ੍ਰਾਫ਼ੀ ਵਿੱਚ ਇੱਕ ਸਾਲ ਦਾ ਕੋਰਸ ਚਲਾ ਰਿਹਾ ਹੈ। ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਲ ਕਰਨ ਵਾਲੇ ਲਗਪਗ 45 ਸਿੱਖਿਆਰਥੀਆਂ ਨੂੰ ਟਰਾਫ਼ੀ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਉਮੀਦਵਾਰ ਇੰਸਟੀਚਿਊਟ ਨੂੰ ਆਪਣਾ ਮੰਦਰ ਮੰਨਦੇ ਹਨ, ਉਹ ਆਪਣਾ ਭਵਿੱਖ ਸੰਵਾਰਨ ਲਈ ਸੰਸਥਾ ਅੱਗੇ ਅੱਜ ਵੀ ਝੁਕਦੇ ਹਨ। ਮੰਤਰੀ ਨੇ ਇੱਥੇ ਕੋਚਿੰਗ ਪ੍ਰਾਪਤ ਕਰਨ ਵਾਲੇ ਆਈਏਐੱਸ/ਪੀਸੀਐੱਸ/ਸਿਵਲ ਸੇਵਾਵਾਂ ਦੇ ਚਾਹਵਾਨਾਂ ਦੀ ਮੌਜੂਦਾ ਵਜ਼ੀਫ਼ਾ ਰਾਸ਼ੀ 3000 ਤੋਂ ਵਧਾ ਕੇ 10000 ਕਰਨ ਦਾ ਐਲਾਨ ਕੀਤਾ ਜਦੋਂਕਿ ਸਟੈਨੋਗ੍ਰਾਫ਼ੀ ਦੇ ਸਿੱਖਿਆਰਥੀਆਂ ਲਈ 1500 ਤੋਂ 5000 ਕਰਨ ਦਾ ਐਲਾਨ ਕੀਤਾ ਜੋ ਕਿ ਮਹਿੰਗਾਈ ਦੀ ਵਧਦੀ ਦਰ ਨੂੰ ਧਿਆਨ ਵਿੱਚ ਰੱਖਦੇ ਹੋਏ ਪਿਛਲੇ ਕਈ ਸਾਲਾਂ ਤੋਂ ਉਡੀਕੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਕਮਜ਼ੋਰ ਵਰਗਾਂ ਤੇ ਲੋੜਵੰਦ ਉਮੀਦਵਾਰਾਂ ਜੋ ਪ੍ਰਤੀਯੋਗੀ ਪ੍ਰੀਖਿਆਵਾਂ ਪਾਸ ਕਰਕੇ ਆਪਣੇ ਜੀਵਨ ਵਿੱਚ ਅੱਗੇ ਵਧਣਾ ਚਾਹੁੰਦੇ ਹਨ, ਨੂੰ ਕੋਚਿੰਗ ਦੇਣ ਦਾ ਸੰਕਲਪ, ਡਾ. ਬੀਆਰ ਅੰਬੇਦਕਰ ਦੇ ਆਦਰਸ਼ਾਂ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਨੂੰ ਇੱਕ ਪ੍ਰਗਤੀਸ਼ੀਲ ਅਤੇ ਸਿਹਤਮੰਦ ਸੂਬੇ ਵਿੱਚ ਬਦਲਣ ਲਈ ਅਤੇ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਵਾਹ ਲਗਾ ਰਹੀ ਹੈ। ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਤੋਂ ਐੱਮਬੀਬੀਐੱਸ ਦੀ ਪੜ੍ਹਾਈ ਦੌਰਾਨ ਆਪਣੇ ਸੰਘਰਸ਼ਮਈ ਜੀਵਨ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਇਹ ਮਿਹਨਤ ਹੀ ਅਖੀਰ ਨੂੰ ਫ਼ਲ ਦਿੰਦੀ ਹੈ। ਉਨ੍ਹਾਂ ਸੰਸਥਾ ਵਿੱਚ ਦਾਖ਼ਲਾ ਲੈ ਕੇ ਨੌਕਰੀਆਂ ਹਾਸਲ ਕਰਨ ਵਾਲੇ ਉਮੀਦਵਾਰਾਂ ’ਤੇ ਆਧਾਰਿਤ ਓਲਡ ਸਕੂਲ ਐਸੋਸੀਏਸ਼ਨ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵੀਕੇ ਮੀਨਾ ਨੇ ਕਿਹਾ ਕਿ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਵਿਭਾਗ ਆਉਣ ਵਾਲੇ ਦਿਨਾਂ ਵਿੱਚ ਸੰਸਥਾ ਦੀਆਂ ਸਾਰੀਆਂ ਲੋੜਾਂ ਨੂੰ ਪੂਰਾ ਕਰੇਗਾ। ਇਸ ਮੌਕੇ ਡਾਇਰੈਕਟਰ ਜਸਪ੍ਰੀਤ ਸਿੰਘ, ਪ੍ਰਿੰਸੀਪਲ ਆਸ਼ੀਸ਼ ਕਥੂਰੀਆ, ਓਲਡ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਸੋਹਣ ਸਿੰਘ ਅਤੇ ਇੰਸਟਰਕਟਰ ਤੇ ਗੈਸਟ ਫੈਕਲਟੀ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ