Share on Facebook Share on Twitter Share on Google+ Share on Pinterest Share on Linkedin ਡਾ. ਠਾਕੁਰਜੀਤ ਸਿੰਘ ਦਾ ਮੈਡੀਕਲ ਫੈਡਰੇਸ਼ਨ ਆਫ਼ ਇੰਡੀਆ ਦਾ ਮੀਤ ਪ੍ਰਧਾਨ ਬਣਨ ’ਤੇ ਸਨਮਾਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 17 ਮਈ: ਸਥਾਨਕ ਸ਼ਹਿਰ ਦੇ ਵਾਰਡ ਨੰਬਰ 11 ਦੇ ਵਸਨੀਕ ਡਾ. ਠਾਕੁਰਜੀਤ ਸਿੰਘ ਦਾ ਮੈਡੀਕਲ ਫੈਡਰੇਸ਼ਨ ਆਫ ਇੰਡੀਆ ਦੇ ਮੀਤ ਪ੍ਰਧਾਨ ਬਣਨ ਪ੍ਰੈਕਟੀਸ਼ਨਰ ਡਾਕਟਰਾਂ ਵੱਲੋਂ ਵਿਸ਼ਵਕਰਮਾ ਮੰਦਿਰ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਮੌਕੇ ਗਲਬਾਤ ਕਰਦਿਆਂ ਡਾ. ਠਾਕੁਰਜੀਤ ਸਿੰਘ ਨੇ ਕਿਹਾ ਕਿ ਉਹ ਮੈਡੀਕਲ ਫੈਡਰੇਸ਼ਨ ਆਫ ਇੰਡੀਆ ਵੱਲੋਂ ਲਗਾਈ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਗੇ ਤਾਂ ਜੋ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਆਉਣ ਵਾਲੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਆਉਣ ਵਾਲੇ ਸਮੇਂ ਵਿਚ ਵੀ ਮੈਡੀਕਲ ਪ੍ਰੈਕਟੀਸ਼ਨਰ ਲਈ ਦਿਨ ਰਾਤ ਤੱਤਪਰ ਰਹਿਣ ਦਾ ਵਾਅਦਾ ਕੀਤਾ। ਇਸ ਦੌਰਾਨ ਇਕੱਤਰ ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਡਾ. ਠਾਕੁਰਜੀਤ ਸਿੰਘ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਸ਼ੇਰਗਿੱਲ ਪਟਿਆਲਾ ਨੇ ਡਾ. ਠਾਕੁਰਜੀਤ ਸਿੰਘ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਡਾ.ਅਸ਼ੀਸ਼ ਬਜਾਜ, ਡਾ. ਅਵਤਾਰ ਸਿੰਘ ਜਿਲ੍ਹਾ ਮੀਤ ਪ੍ਰਧਾਨ, ਡਾ. ਰਘਵੀਰ ਸਿੰਘ, ਡਾ.ਗੁਰਮੁਖ ਸਿੰਘ, ਡਾ.ਚੰਦਰ ਕਾਂਤ , ਡਾ ਨਰਿੰਦਰ ਸਿੰਘ, ਡਾ. ਸੰਦੀਪ ਗੌਤਮ, ਡਾ. ਗੁਰਨਾਮ ਸਿੰਘ, ਡਾ. ਪਰਮਜੀਤ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ