ਸਰਕਾਰੀ ਸਕੂਲ ਮਨਾਣਾ ਦੇ 6ਵੀਂ, 7ਵੀਂ ਤੇ 8ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ:
ਮੁਹਾਲੀ ਵਿਧਾਨ ਸਭਾ ਹਲਕਾ ਅਧੀਨ ਪੈਂਦੇ ਸਰਕਾਰੀ ਮਿਡਲ ਸਕੂਲ ਪਿੰਡ ਮਨਾਣਾ ਦੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਪੜ੍ਹਾਈ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਸਕੂਲ ਦੇ ਵਿਹੜੇ ਵਿੱਚ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਪਿੰਡ ਮਨਾਣਾ ਦੇ ਸਰਪੰਚ ਦਲਜੀਤ ਸਿੰਘ ਨੇ ਸਕੂਲੀ ਸਿੱਖਿਆ ਵਿੱਚ ਹੋਰ ਵਧੇਰੇ ਸੁਧਾਰ ਲਿਆਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੰਗ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਉਜਵਲ ਭਵਿੱਖ ਲਈ ਪੰਜਾਬ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਸਕੂਲਾਂ ਵਿੱਚ ਖੁੱਲ੍ਹੇ ਡੁੱਲੇ ਹਵਾਦਾਰ ਕਲਾਸ ਰੂਮਾਂ ਦੀ ਵਿਵਸਥਾ ਕਰਨ ਅਤੇ ਸਕੂਲਾਂ ਦੀ ਇਮਾਰਤਾਂ ਦੀ ਹਾਲਤ ਵਿੱਚ ਸੁਧਾਰ ਕਰਨਾ ਚਾਹੀਦਾ ਹੈ। ਇਸ ਮੌਕੇ ਬਲਬੀਰ ਸਿੰਘ, ਵਿਨੈਪਾਲ ਕੌਰ, ਤਰਵਿੰਦਰ ਕੌਰ, ਕ੍ਰਿਸ਼ਨ ਕੁਮਾਰ, ਅਮਰੀਕ ਸਿੰਘ (ਸਾਰੇ ਅਧਿਆਪਕ), ਕੁਲਵੰਤ ਕੌਰ, ਸੁਰਿੰਦਰ ਕੌਰ ਪੰਚ, ਸੁਰਜੀਤ ਸਿੰਘ ਪੰਚ, ਬਲਜੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…