ਮੁਹਾਲੀ ਵਿੱਚ ਭਾਰੀ ਬਾਰਿਸ਼ ਵਿੱਚ ਸ੍ਰੀਮਤੀ ਸਿੱਧੂ ਨੇ ਘਰ ਘਰ ਜਾ ਕੇ ਵੋਟਾਂ ਮੰਗੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ:
ਮੁਹਾਲੀ ਸ਼ਹਿਰ ਵਿੱਚ ਅੱਜ ਭਾਰੀ ਬਾਰਿਸ਼ ਦੇ ਬਾਵਜੂਦ ਕਾਂਗਰਸ ਦੇ ਉਮੀਦਵਾਰ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਪਤਨੀ ਸ੍ਰੀਮਤੀ ਦਲਜੀਤ ਕੌਰ ਸਿੱਧੂ ਨੇ ਵੱਖ-ਵੱਖ ਰਿਹਾਇਸ਼ੀ ਖੇਤਰ ਵਿੱਚ ਘਰ-ਘਰ ਜਾ ਕੇ ਕਾਂਗਰਸ ਪਾਰਟੀ ਲਈ ਚੋਣ ਪ੍ਰਚਾਰ ਕੀਤਾ ਅਤੇ ਆਪਣੇ ਪਤੀ ਲਈ ਵੋਟਾਂ ਮੰਗੀਆਂ। ਇਸ ਦੌਰਾਨ ਉਨ੍ਹਾਂ ਨੇ ਇੱਥੋਂ ਦੇ ਫੇਜ਼-1 ਸਥਿਤ ਐਚ.ਈ ਕੁਆਟਰਾਂ ਵਿੱਚ ਮਹਿਲਾ ਕਾਂਗਰਸ ਦੀਆਂ ਆਗੂਆਂ ਨਾਲ ਮਿਲ ਕੇ ਲੋਕਾਂ ਨੂੰ ਬਲਬੀਰ ਸਿੰਘ ਸਿੱਧੂ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਲਾਮਬੰਦ ਕਰਦਿਆਂ ਕਿਹਾ ਕਿ ਸ੍ਰੀ ਸਿੱਧੂ ਇਸ ਹਲਕੇ ਦੇ ਲੋਕਾਂ ਦੀ ਨਬਜ਼ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਇਸ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣਗੇ।
ਸ੍ਰੀਮਤੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਸ੍ਰੀ ਸਿੱਧੂ ਜ਼ਮੀਨੀ ਤੌਰ ’ਤੇ ਆਮ ਲੋਕਾਂ ਨਾਲ ਜੁੜੇ ਹੋਏ ਆਗੂ ਹਨ ਅਤੇ ਹਲਕੇ ਦੇ ਲੋਕ ਬਿਨਾਂ ਕਿਸੇ ਰੋਕ-ਟੋਕ ਤੋਂ ਉਨ੍ਹਾਂ ਨੂੰ ਮਿਲ ਕੇ ਸਮਰਥਨ ਦੇਣ ਦਾ ਐਲਾਨ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਚੋਣ ਪ੍ਰਚਾਰ ਮੁਹਿੰਮ ਦੌਰਾਨ ਕਾਂਗਰਸ ਨੂੰ ਲੋਕਾਂ ਦਾ ਜਬਜਦਸਤ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੀ ਚਾਰ ਫਰਵਰੀ ਨੂੰ ਲੋਕ ਵੱਡੀ ਗਿਣਤੀ ਵਿੱਚ ਆਪਣੇ ਹਰਮਨ ਪਿਆਰੇ ਆਗੂ ਬਲਬੀਰ ਸਿੰਘ ਸਿੱਧੂ ਦੇ ਹੱਕ ਵਿੱਚ ਫਤਵਾ ਦੇਣਗੇ। ਇਸ ਮੌਕੇ ਉਨ੍ਹਾਂ ਨਾਲ ਸਥਾਨਕ ਮਹਿਲਾ ਆਗੂ ਵੀ ਹਾਜਰ ਸਨ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…