Share on Facebook Share on Twitter Share on Google+ Share on Pinterest Share on Linkedin ਪਟਿਆਲਾ ਵਿੱਚ ਅਰਵਿੰਦ ਕੇਜਰੀਵਾਲ ਦੇ ਰੋਡ ਸ਼ੋਅ ਵਿੱਚ ਉਮੜਿਆਂ ਜਨ ਸੈਲਾਬ ਕੈਪਟਨ ਅਮਰਿੰਦਰ, ਬਾਦਲ ਪਿਊ-ਪੁੱਤ ਤੇ ਅਕਾਲੀ ਦਲ ਦੇ ਸਾਰੇ ਮੰਤਰੀ ਬੁਰੀ ਤਰ੍ਹਾਂ ਹਾਰਨਗੇ: ਕੇਜਰੀਵਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਸੰਤ ਢੱਡਰੀਆਂ ਵਾਲੇ ਉੱਤੇ ਹਮਲਾ ਕਰਨ ਵਾਲੇ ਤੁਰੰਤ ਹੋਣਗੇ ਗ੍ਰਿਫ਼ਤਾਰ 70 ਸਾਲਾਂ ਤੋਂ ਪੰਜਾਬ ਨੂੰ ਵਾਰੋ ਵਾਰੀ ਲੁੱਟਣ ਵਾਲੇ ਅਕਾਲੀ ਤੇ ਕਾਂਗਰਸੀਆਂ ਨੂੰ ਹਰਾ ਕੇ ਦਮ ਲੈਣਗੇ ਪੰਜਾਬੀ: ਭਗਵੰਤ ਮਾਨ ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 27 ਜਨਵਰੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪਟਿਆਲਾ ਵਿੱਚ ਆਪ ਦੇ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਕੀਤੇ ਗਏ ਵਿਸ਼ਾਲ ਰੋਡ ਸ਼ੋਅ ਨੂੰ ਪਟਿਆਲਾ ਵਾਸੀਆਂ ਦੇ ਮਿਲੇ ਭਰਵੇਂ ਹੁੰਗਾਰੇ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸੀਆਂ ਦੀ ਨੀਂਦ ਉੱਡ ਦਿੱਤੀ ਹੈ। ਆਪ ਦੇ ਹੁਣ ਤੱਕ ਸਭ ਤੋਂ ਵੱਡੇ ਇਕੱਠ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਸੱਤਾ ਪਰਿਵਰਤਨ ਚਾਹੁੰਦੇ ਹਨ। ਇਸ ਮੌਥੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਸਣੇ ਬਹੁਤ ਸਾਰੇ ਅਕਾਲੀ ਆਗੂ ਅਤੇ ਮੰਤਰੀ ਬੁਰੀ ਤਰਾਂ ਹਾਰ ਰਹੇ ਹਨ। ਪੰਜਾਬੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ 100 ਸੀਟਾਂ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ। ਇਸ ਵੇਲੇ ਉਨ੍ਹਾਂ ਨਾਲ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਵੀ ਮੌਜੂਦ ਸਨ। ਮੌਸਮ ਖ਼ਰਾਬ ਹੋਣ ਦੇ ਬਾਵਜੂਦ ਇਸ ਰੋਡ ਸ਼ੋਅ ਵਿੱਚ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸਥਾਨਕ ਬੱਸ ਸਟੈਂਡ ਨਜ਼ਦੀਕ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੇ ਬੁੱਤ ’ਤੇ ਫੁੱਲਾਂ ਦੇ ਹਾਰ ਪਹਿਨਾਉਣ ਤੋਂ ਬਾਅਦ ਸ਼ੁਰੂ ਕੀਤੇ ਰੋਡ ਸ਼ੋਅ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਪੰਜਾਬ ਦੀ ਅਕਾਲੀ ਸਰਕਾਰ ਨੇ ਗ੍ਰਿਫ਼ਤਾਰ ਕਰਨ ਦੀ ਬਜਾਏ ਉਨਾਂ ਨੂੰ ਖੁੱਲੇਆਮ ਛੱਡ ਦਿੱਤਾ, ਜਿਸ ਕਰਕੇ ਉਨ੍ਹਾਂ ਲੋਕਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਉੱਤੇ ਹਮਲਾ ਕੀਤਾ। ਜਿਸ ਦੌਰਾਨ ਇਕ ਸਿੰਘ ਸ਼ਹੀਦ ਵੀ ਹੋ ਗਿਆ ਸੀ, ਪਰ ਬਾਦਲ ਸਰਕਾਰ ਨੇ ਫਿਰ ਵੀ ਕਿਸੇ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਇਸ ਤੋਂ ਜਾਪਦਾ ਹੈ ਕਿ ਪੰਜਾਬ ਸਰਕਾਰ ਹੀ ਦੋਸ਼ੀਆਂ ਨਾਲ ਮਿਲ ਕੇ ਅਜਿਹੇ ਗੈਰ ਕਾਨੂੰਨੀ ਕੰਮ ਕਰਵਾ ਰਹੀ ਹੈ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਗਠਨ ਹੁੰਦਿਆਂ ਹੀ ਇਨਾਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇਗਾ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਹੁਣ ਤੱਕ ਜੰਗਲ ਰਾਜ ਚਲਦਾ ਰਿਹਾ ਹੈ ਕੋਈ ਅਮਨ ਕਾਨੂੰਨ ਦੀ ਸਥਿਤੀ ਨਹੀਂ ਹੈ। ਉਨਾਂ ਪੰਜਾਬੀਆਂ ਨੂੰ ਕਿਹਾ ਕਿ ਇਹ ਜੰਗਲ ਰਾਜ ਖ਼ਤਮ ਕਰਨ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਾ ਹੋਵੇਗਾ। ਇਸ ਵੇਲੇ ਉਨਾਂ ਡਾ. ਅੰਬੇਡਕਰ ਦੇ ਲਗਾਏ ਬੁੱਤ ਦੇ ਸਾਹਮਣੇ ਵਾਅਦਾ ਕੀਤਾ ਕਿ ਸਰਕਾਰ ਬਣ ਜਾਣ ਉਤੇ ਪੰਜਾਬੀਆਂ ਨੂੰ ਇਕ ਨਵੇਂ ਪੰਜਾਬ ਦੇ ਦਰਸ਼ਨ ਕਰਵਾਏ ਜਾਣਗੇ ਤਾਂ ਕਿ ਅੰਨਦਾਤਾ ਰਹੇ ਇਸ ਪੰਜਾਬ ਨੂੰ ਮੁੜ ਤੋਂ ਅੰਨਦਾਤਾ ਦਾ ਖ਼ਿਤਾਬ ਦਿਵਾਇਆ ਜਾ ਸਕੇ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹਨੇਰੀ ਚਲ ਰਹੀ ਹੈ। ਹੁਣ ਲੋਕਾਂ ਨੇ ਧਾਰ ਲਿਆ ਹੈ ਕਿ ਉਹ ਪੰਜਾਬ ਨੂੰ 70 ਸਾਲ ਤੋਂ ਲੁੱਟ ਰਹੇ ਕਾਂਗਰਸੀਆਂ ਅਤੇ ਅਕਾਲੀਆਂ ਨੂੰ ਇੱਥੋਂ ਭਜਾ ਕੇ ਹੀ ਦਮ ਲੈਣਗੇ। ਉਨ੍ਹਾਂ ਕਿਹਾ ਕਿ ਜਲਾਲਾਬਾਦ ਵਿਚ ਲੋਕਾਂ ਨੇ ਐਨਾ ਹੁੰਗਾਰਾ ਦਿੱਤਾ ਹੈ ਕਿ ਬਹੁਤ ਸਾਰੀਆਂ ਥਾਵਾਂ ਉਤੇ ਸੁਖਬੀਰ ਬਾਦਲ ਦੇ ਬੂਥ ਵੀ ਨਹੀਂ ਲੱਗਣਗੇ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਕਦੇ ਪਟਿਆਲਾ ਵਾਸੀਆਂ ਦੀ ਸਾਰ ਨਹੀਂ ਲਈ। ਅਕਾਲੀਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸਮਗਲਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਪਟਿਆਲਾ ਤੋਂ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ, ਪਟਿਆਲਾ ਦਿਹਾਤੀ ਤੋਂ ਉਮੀਦਵਾਰ ਕਰਨਵੀਰ ਸਿੰਘ ਟਿਵਾਣਾ, ਪਰਦੀਪ ਜੋਸ਼ਨ, ਸਰਬਜੀਤ ਉੱਖਲਾ, ਡਾ. ਭੀਮਇੰਦਰ ਸਿੰਘ, ਵਕੀਲਾਂ ਦਾ ਵਫ਼ਦ, ਦਲਿਤ ਜਥੇਬੰਦੀਆਂ ਤੇ ਹੋਰ ਕਈ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ