nabaz-e-punjab.com

ਕੁਰਾਲੀ ਸਟੇਸ਼ਨ ਮੰਡੀ ਵਿੱਚ ਨਰਾਤਿਆਂ ਨੂੰ ਸਮਰਪਿਤ ਵਿਸ਼ਾਲ ਲੰਗਰ ਲਗਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 31 ਜੁਲਾਈ:
ਸਥਾਨਕ ਸ਼ਹਿਰ ਦੇ ਵਾਰਡ ਨੰਬਰ 15 ਸਟੇਸ਼ਨ ਮੰਡੀ ਵਿਖੇ ਮੁਕੰਦੀ ਦੀ ਬਰਫੀ ਵਾਲਿਆਂ ਵੱਲੋਂ ਨਰਾਤਿਆਂ ਨੂੰ ਸਮਰਪਿਤ ਲੰਗਰ ਲਗਾਇਆ ਗਿਆ। ਇਸ ਮੌਕੇ ਗੌਰਵ ਗੁਪਤਾ ਵਿਸ਼ੂ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕਰਦਿਆਂ ਪ੍ਰਬੰਧਕਾਂ ਉਪਰਾਲੇ ਦੀ ਸਲਾਘਾ ਕੀਤੀ। ਉਨ੍ਹਾਂ ਕਿਹਾ ਨਰਾਤਿਆਂ ਵਿਚ ਸੰਗਤਾਂ ਲਈ ਲੰਗਰ ਲਗਾਉਣਾ ਹਿੰਦੂ ਧਰਮ ਦੇ ਰੀਤੀ ਰਿਵਾਜ਼ ਅਨੁਸਾਰ ਪ੍ਰਸੰਸਾਯੋਗ ਕਾਰਜ ਹੈ। ਇਸ ਦੌਰਾਨ ਦਿਨੇਸ਼ ਮੈਨਰੋ ਅਤੇ ਧਰੁਵ ਮੈਨਰੋ ਨੇ ਆਏ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਹਰੇਕ ਸਾਲ ਸੰਗਤ ਲਈ ਛੋਲੇ ਪੂਰੀਆਂ ਦਾ ਲੰਗਰ ਲਗਾਇਆ ਜਾਂਦਾ ਹੈ। ਇਸ ਮੌਕੇ ਦਿਨੇਸ਼ ਗੌਤਮ, ਨੋਨੀ, ਬਸੂ, ਦਿਨੇਸ਼ ਕੁਮਾਰ, ਡਾ.ਖੁੱਲਰ, ਵਰੁਣ ਵਿਨਾਇਕ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਮੂਲੀਅਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…