Share on Facebook Share on Twitter Share on Google+ Share on Pinterest Share on Linkedin ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਮੁਹਾਲੀ ਵਿੱਚ ਵਿਸ਼ਾਲ ਰੋਸ ਰੈਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਫਰਵਰੀ: ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਮੁਹਾਲੀ ਵਿੱਚ ਆਪਣੀ ਮੰਗਾਂ ਦੇ ਹੱਕ ਵਿੱਚ ਵਿਸ਼ਾਲ ਰੋਸ ਰੈਲੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਸਾਰੇ ਠੇਕਾ ਮੁਲਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਰੈਲੀ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਐਕਟ ਪਾਸ ਕਰਨ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਸੂਬੇ ਦੀ ਅਫਸਰਸਾਹੀ ਜਾਣਬੁੱਝ ਕੇ ਠੇਕਾ ਮੁਲਾਜ਼ਮਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਮੁੱਖ ਚੋਣ ਅਫ਼ਸਰ ਵੱਲੋਂ ਸੂਬੇ ਦੇ ਮੁੱਖ ਸਕੱਤਰ ਨੂੰ ਪੱਤਰ ਜਾਰੀ ਕਰਕੇ ਸਪਸਟ ਕਰ ਦਿਤਾ ਗਿਆ ਹੈ ਕਿ ਮੁਲਾਜਮਾਂ ਦੀਆਂ ਇਹ ਮੰਗਾ ਚੋਣ ਜਾਬਤੇ ਦੇ ਦਾਅਰੇ ਵਿਚ ਨਹੀਂ ਆਉਂਦੀਆਂ। ਫਿਰ ਵੀ ਸਰਕਾਰ ਵਲੋਂ ਠੇਕਾ ਮੁਲਾਜਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਉਹਨਾਂ ਮੰਗ ਕੀਤੀ ਕਿ ਠੇਕਾ ਮੁਲਾਜਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਇਸ ਮੌਕੇ ਮੁਲਾਜ਼ਮ ਆਗੂ ਸੱਜਣ ਸਿੰਘ, ਵਰਿੰਦਰ ਸਿੰਘ, ਅਸ਼ੀਸ਼ ਜੁਲਾਹਾ, ਰਵਿੰਦਰ ਸਿੰਘ, ਸਤਪਾਲ ਸਿੰਘ, ਰਜਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਪ੍ਰਵੀਨ ਕੁਮਾਰ, ਅਮਰੀਕ ਸਿੰਘ, ਦਲਜਿੰਦਰ ਸਿੰਘ, ਕਮਲ ਚੌਹਾਨ, ਰਣਬੀਰ ਸਿੰਘ ਢਿੱਲੋਂ, ਜਗਦੀਸ ਸਿੰਘ ਚਾਹਲ, ਦਰਸ਼ਨ ਸਿੰਘ, ਗੁਰਮੇਲ ਸਿੰਘ, ਰਣਜੀਤ ਸਿੰਘ, ਬਲਕਾਰ ਸਿੰਘ, ਨਿਰਮਲ ਸਿੰਘ, ਸ਼ੀਤਲ ਸਿੰਘ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ