Share on Facebook Share on Twitter Share on Google+ Share on Pinterest Share on Linkedin ਪਿੰਡ ਚਟੌਲੀ ਕਲਾਂ ਵਿੱਚ ਨਸ਼ਾ ਤਸਕਰ ਦੀ ਪੰਚਾਇਤੀ ਜ਼ਮੀਨ ’ਤੇ ਗੈਰ-ਕਾਨੂੰਨੀ ਉਸਾਰੀ ਢਾਹੀ ਮੁਲਜ਼ਮ ’ਤੇ ਦਰਜ ਹਨ ਐਨਡੀਪੀਐਸ ਦੇ ਕਈ ਪਰਚੇ, ਇਸ ਸਮੇਂ ਜੇਲ੍ਹ ਵਿੱਚ ਬੰਦ ਹੈ ਮੁਲਜ਼ਮ ਨਬਜ਼-ਏ-ਪੰਜਾਬ, ਮੁਹਾਲੀ, 4 ਜੂਨ: ਨਸ਼ਾ ਤਸਕਰਾਂ ’ਤੇ ਕਾਰਵਾਈ ਨੂੰ ਤੇਜ਼ ਕਰਨ ਅਤੇ ਮਿਸਾਲੀ ਬਣਾਉਣ ਲਈ ਚੱਲ ਰਹੀ ਰਾਜ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ ਹਿੱਸੇ ਵਜੋਂ ਮੁਹਾਲੀ ਪੁਲੀਸ ਨੇ ਬੁੱਧਵਾਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਾਲਮੇਲ ਨਾਲ, ਥਾਣਾ ਸਦਰ ਕੁਰਾਲੀ ਦੇ ਅਧਿਕਾਰ ਖੇਤਰ ਅਧੀਨ ਪਿੰਡ ਚਟੌਲੀ ਕਲਾਂ ਵਿੱਚ ਨਸ਼ਾ ਤਸਕਰ ਵੱਲੋਂ ਪੰਚਾਇਤੀ ਜ਼ਮੀਨ ’ਤੇ ਗੈਰ-ਕਾਨੂੰਨੀ ਉਸਾਰੀ ਢਾਹੁਣ ਦੀ ਮੁਹਿੰਮ ਚਲਾਈ। ਇਹ ਕਾਰਵਾਈ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਦੇ ਹੁਕਮਾਂ ’ਤੇ ਅਮਲ ਕਰਦਿਆਂ ਡੀਐਸਪੀ ਮੁੱਲਾਂਪੁਰ ਗਰੀਬਦਾਸ ਮੋਹਿਤ ਅਗਰਵਾਲ ਅਤੇ ਐਸਐਚਓ ਗੌਰਵਬੰਸ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਡਿਊਟੀ ਮੈਜਿਸਟਰੇਟ ਵਜੋਂ ਨਾਇਬ ਤਹਿਸੀਲਦਾਰ ਮਾਜਰੀ ਰਾਜਵੀਰ ਸਿੰਘ ਮਰਵਾਹ ਅਤੇ ਪੰਚਾਇਤ ਅਫ਼ਸਰ ਬਲਾਕ ਮਾਜਰੀ ਮਨਦੀਪ ਸਿੰਘ ਵੀ ਮੌਜੂਦ ਸਨ। ਡੀਐਸਪੀ ਅਗਰਵਾਲ ਨੇ ਦੱਸਿਆ ਕਿ ਢਾਹਿਆ ਗਿਆ ਢਾਂਚਾ ਪਿੰਡ ਦੀ ਫਿਰਨੀ (ਪੰਚਾਇਤ ਜ਼ਮੀਨ) ‘ਤੇ ਪਿੰਡ ਦੇ ਹੀ ਵਸਨੀਕ ਇੱਕ ਨਸ਼ਾ ਤਸਕਰ, ਦਿਲਪ੍ਰੀਤ ਸਿੰਘ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਇਆ ਗਿਆ ਸੀ, ਜੋ ਇਸ ਸਮੇਂ ਐਨਡੀਪੀਐਸ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਹਿਰਾਸਤ ਵਿੱਚ ਹੈ। ਮੁਲਜ਼ਮ ਛੇ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ, ਜਿਨ੍ਹਾਂ ਵਿੱਚ ਚਾਰ ਐਨਡੀਪੀਐਸ ਐਕਟ ਅਧੀਨ ਹਨ, ਜੋ ਰੂਪਨਗਰ ਅਤੇ ਮੁਹਾਲੀ ਜ਼ਿਲ੍ਹਿਆਂ ਵਿੱਚ ਦਰਜ ਹਨ। ਸਭ ਤੋਂ ਗੰਭੀਰ ਦੋਸ਼ਾਂ ’ਚੋਂ ਇੱਕ ਵਿੱਚ ਦਿਲਪ੍ਰੀਤ ਸਿੰਘ ’ਤੇ 29 ਮਈ, 2022 ਨੂੰ ਸਦਰ ਕੁਰਾਲੀ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ 445 ਗਰਾਮ ਹੈਰੋਇਨ ਬਰਾਮਦ ਹੋਈ ਸੀ। ਡੀਐਸਪੀ ਅਗਰਵਾਲ ਨੇ ਕਿਹਾ ਕਿ ਇਹ ਕਾਰਵਾਈ ਨਸ਼ਾ ਤਸਕਰੀ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਢਾਹੁਣ ਦੀ ਕਾਰਵਾਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਲਈ ਇੱਕ ਸਖ਼ਤ ਸੰਦੇਸ਼ ਹੈ। ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੁਆਰਾ ਅਗਵਾਈ ਕੀਤੀ ਗਈ ਵੱਡੀ ਨਸ਼ਾ ਵਿਰੋਧੀ ਪਹਿਲਕਦਮੀ ਦਾ ਹਿੱਸਾ ਹੈ, ਜਿਸਦਾ ਉਦੇਸ਼ ਰਾਜ ’ਚੋਂ ਨਸ਼ਾਖੋਰੀ ਨੂੰ ਖਤਮ ਕਰਨਾ ਹੈ। ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਨੇ ਵੀ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਜਾਰੀ ਕਰਦਿਆਂ ਉਨ੍ਹਾਂ ਨੂੰ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰਨ ਜਾਂ ਇਸੇ ਤਰ੍ਹਾਂ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਨਸ਼ਾ ਤਸਕਰੀ ਨੂੰ ਖ਼ਤਮ ਕਰਨ ਅਤੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਣ ਲਈ ਰਾਜ ਤੇ ਜ਼ਿਲ੍ਹਾ ਪੁਲੀਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਨਸ਼ਿਆਂ ਵਿਰੁੱਧ ਜੰਗ ਵਿੱਚ ਨਿਰੰਤਰ ਯਤਨਾਂ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀਸ ਦਾ ਵਿਸ਼ੇਸ਼ ਧੰਨਵਾਦ ਕੀਤਾ। ਡੀਐਸਪੀ ਅਗਰਵਾਲ ਨੇ ਦੱਸਿਆ ਕਿ ਹਾਲ ਹੀ ਵਿੱਚ ਮੁੱਲਾਂਪੁਰ ਪੁਲੀਸ ਸਬ-ਡਵੀਜ਼ਨ ਨੇ 40 ਐਫ਼ਆਈਆਰਜ਼ ਵਿੱਚ 70 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ’ਚੋਂ ਕਈ ਮੁਲਜ਼ਮਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਪੁਲੀਸ ਨੇ ਐਨਡੀਪੀਐਸ ਐਕਟ ਦੀ ਧਾਰਾ 68-ਐਫ਼ ਦੇ ਤਹਿਤ ਕਾਰਵਾਈ ਸ਼ੁਰੂ ਕੀਤੀ ਹੈ, ਜਿਸ ਦੇ ਨਤੀਜੇ ਵਜੋਂ ਵਾਹਨ ਕੁਰਕ/ਫ੍ਰੀਜ਼ ਕਰਨ ਦੇ ਦੋ ਮਾਮਲੇ ਅਤੇ ਜਾਇਦਾਦ ਨਾਲ ਸਬੰਧਤ ਇੱਕ ਮਾਮਲਾ ਮਨਜੂਰੀ ਲਈ ਸਮਰੱਥ ਅਥਾਰਟੀ ਨੂੰ ਭੇਜਿਆ ਗਿਆ ਹੈ। ਇਹ ਸਾਰੀ ਚਲ ਅਤੇ ਅਚਲ ਜਾਇਦਾਦ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕਮਾਈ ਵਜੋਂ ਸ਼ਨਾਖ਼ਤ ਕੀਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ