nabaz-e-punjab.com

ਪਾਕਿਸਤਾਨ ਵਿੱਚ ਇਮਰਾਨ ਵਿਰੋਧੀਆਂ ਵੱਲੋਂ ਮੁੜ ਚੋਣਾਂ ਕਰਾਉਣ ਦੀ ਮੰਗ

ਇਸਲਾਮਾਬਾਦ ਵਿੱਚ ਹੋਈ ਵਿਰੋਧੀ ਧਿਰਾਂ ਦੀ ਮੀਟਿੰਗ ਵਿੱਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਰਟੀ ਦੇ ਬੰਦਿਆਂ ਨੇ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ ਬਿਊਰੋ, ਇਸਲਾਮਾਬਾਦ, 28 ਜੁਲਾਈ:
ਪਾਕਿਸਤਾਨ ਵਿੱਚ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਸਿਆਸੀ ਉਥਲ-ਪੁੱਥਲ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਸਿਆਸੀ ਦਲਾਂ ਦੇ ਇੱਕ ਸਮੂਹ ਨੇ ਚੋਣ ਨਤੀਜਿਆਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ। ਇਨ੍ਹਾਂ ਦਲਾਂ ਨੇ ਚੋਣ ਵਿੱਚ ਕਥਿਤ ਤੌਰ ’ਤੇ ਧਾਂਦਲੀ ਹੋਣ ਦਾ ਦੋਸ਼ ਲਾਇਆ ਹੈ। ਇਸਲਾਮਾਬਾਦ ਵਿੱਚ ਹੋਈ ਵਿਰੋਧੀ ਧਿਰਾਂ ਦੀ ਬੈਠਕ ਵਿੱਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਰਟੀ ਪੀ.ਐਮ.ਐਲ-ਐਨ ਵੀ ਸ਼ਾਮਲ ਸੀ। ਇਨ੍ਹਾਂ ਦਲਾਂ ਦਾ ਕਹਿਣਾ ਹੈ ਕਿ ਉਹ ਨਵੇਂ ਸਿਰੇ ਤੋਂ ਚੋਣਾਂ ਕਰਾਉਣ ਦੀ ਮੰਗ ਕਰਨਗੇ। ਇਸ ਬੈਠਕ ਵਿੱਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਭਰਾ ਸ਼ਾਹਬਾਜ਼ ਸ਼ਰੀਫ ਵੀ ਸ਼ਾਮਲ ਹੋਏ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਅਜੇ ਤਕ ਇਹ ਫੈਸਲਾ ਨਹੀਂ ਲਿਆ ਹੈ ਕਿ ਉਹ ਸੰਸਦ ਦਾ ਬਾਈਕਾਟ ਕਰਨਗੇ ਜਾਂ ਨਹੀਂ। ੳਧਰ, ਮੁਤਾਹਿਦਾ ਮਜਲਿਸ-ਏ-ਅਮਾਲ ਪਾਰਟੀ ਦੇ ਪ੍ਰਧਾਨ ਮੌਲਾਨਾ ਫਜ਼ਲੂਰ ਰਹਿਮਾਨ ਨੇ ਬੈਠਕ ਤੋੱ ਬਾਅਦ ਹੋਈ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਅਸੀਂ ਮੁੜ ਚੋਣਾਂ ਕਰਾਉਣ ਲਈ ਮੁਹਿੰਮ ਚਲਾਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਇਹਨਾਂ ਚੋਣਾਂ ਨੂੰ ਖਾਰਿਜ ਕਰਦੇ ਹਾਂ, ਕਿਉਂਕਿ ਇਹ ਲੋਕਾਂ ਦਾ ਸੱਚਾ ਜਨਾਦੇਸ਼ ਨਹੀਂ ਹੈ।
ਜ਼ਿਕਰਯੋਗ ਹੈ ਕਿ 25 ਜੁਲਾਈ ਨੂੰ ਪਾਕਿਸਤਾਨ ਵਿਚ ਹੋਈਆਂ ਆਮ ਚੋਣਾਂ ਦੇ ਨਤੀਜੇ ਤੋਂ ਕਈ ਸਿਆਸੀ ਦਲਾਂ ਨੇ ਇਤਰਾਜ਼ ਜ਼ਾਹਰ ਕੀਤਾ ਹੈ। ਚੋਣਾਂ ਵਿੱਚ ਕ੍ਰਿਕਟਰ ਤੋਂ ਰਾਜ ਨੇਤਾ ਬਣੇ ਇਮਰਾਨ ਖਾਨ ਦੀ ਤਹਿਰੀਕ-ਏ-ਇਨਸਾਫ ਪਾਰਟੀ ਪਹਿਲੇ ਨੰਬਰ ਤੇ ਰਹੀ। ਪਾਕਿਸਤਾਨ ਵਿਚ ਸਰਕਾਰ ਬਣਾਉਣ ਲਈ 137 ਸੀਟਾਂ ਦੇ ਬਹੁਮਤ ਦੀ ਲੋੜ ਹੈ। ਇਮਰਾਨ ਖਾਨ ਦੀ ਪਾਰਟੀ ਨੂੰ 115 ਸੀਟਾਂ ਮਿਲੀਆਂ ਹਨ। ਤਹਿਰੀਕ-ਏ-ਇਨਸਾਫ਼ (ਪੀਟੀਆਈ) ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ ਪਰ ਉਹ ਬਹੁਮਤ ਦੇ ਅੰਕੜਿਆਂ ਤੋਂ ਦੂਰ ਹੈ। ਅਜਿਹੇ ਵਿਚ ਇਮਰਾਨ ਖਾਨ ਨੂੰ ਗਠਜੋੜ ਸਰਕਾਰ ਬਣਾਉਣੀ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…