Share on Facebook Share on Twitter Share on Google+ Share on Pinterest Share on Linkedin ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸੋਹਾਣਾ ਤੋਂ ਨਗਰ ਕੀਰਤਨ ਸਜਾਇਆ ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਧਾਰਮਿਕ ਸਮਾਗਮ 31 ਦਸੰਬਰ ਨੂੰ ਨਬਜ਼-ਏ-ਪੰਜਾਬ, ਮੁਹਾਲੀ, 29 ਦਸੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਵੇਰੇ 10 ਵਜੇ ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਸ਼ੁਰੂ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਫੁੱਲਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਸਨ। ਇਸ ਦੇ ਪਿੱਛੇ ਫੌਜੀ ਬੈਂਡ ਅਤੇ ਹੋਰ ਕਈ ਤਰ੍ਹਾਂ ਦੇ ਬੈਂਡ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਟ ਕਰਨ ਵਾਲੀਆਂ ਧੁਨਾਂ ਵਜਾ ਰਹੇ ਸਨ ਅਤੇ ਗੱਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾਏ। ਨਗਰ ਕੀਰਤਨ ਦਾ ਰਸਤੇ ਵਿੱਚ ਥਾਂ-ਥਾਂ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਰਾਗੀ, ਢਾਡੀ, ਕੀਰਤਨੀ ਜਥਿਆਂ ਨੇ ਸਿੱਖ ਇਤਿਹਾਸ ਅਤੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਦੀਆਂ ਵਾਰਾਂ ਗਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਰਸਤੇ ਵਿੱਚ ਸੰਗਤ ਵੱਲੋਂ ਬ੍ਰੈੱਡ ਪਕੌੜਿਆਂ, ਬਿਸਕੁਟ, ਦੁੱਧ, ਕੜਾਹ ਪ੍ਰਸ਼ਾਦ ਦਾ ਲੰਗਰ ਵਰਤਾਇਆ ਗਿਆ। ਇਲਾਕੇ ਦੀ ਸੰਗਤ ਨੇ ਸਕੂਟਰਾਂ, ਮੋਟਰ ਸਾਈਕਲਾਂ, ਕਾਰਾਂ, ਜੀਪਾਂ, ਟਰੈਕਟਰਾਂ, ਬੱਸਾਂ ਵਿੱਚ ਸਵਾਰ ਹੋ ਕੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮ-ਗਿਆਨੀ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਹਰ ਸਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਟ ਕਰਨ ਲਈ ਸੋਹਾਣਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 31 ਦਸੰਬਰ ਨੂੰ ਬਾਬਾ ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਸਵੇਰੇ 10 ਵਜੇ ਤੋਂ ਲੈ ਕੇ ਦੇਰ ਰਾਤ 12 ਵਜੇ ਤੱਕ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿੱਚ ਉੱਚ ਕੋਟੀ ਦੇ ਰਾਗੀ, ਢਾਡੀ, ਕਵੀਸ਼ਰ, ਸੰਤ ਵਿਦਵਾਨ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ