ਵਿਕਾਸ ਪੱਖੋਂ ਮੁਹਾਲੀ ਹਲਕੇ ਦੀ ਨੁਹਾਰ ਬਦਲੀ ਜਾਵੇਗੀ: ਕੁਲਵੰਤ ਸਿੰਘ

ਜੁਝਾਰ ਨਗਰ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਨਬਜ਼-ਏ-ਪੰਜਾਬ, ਮੁਹਾਲੀ, 9 ਨਵੰਬਰ:
ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਜੁਝਾਰ ਨਗਰ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਲੋਕ-ਪੱਖੀ ਨੀਤੀਆਂ ਦੇ ਚੱਲਦਿਆਂ ਵੱਖ-ਵੱਖ ਵਰਗਾਂ ਅਤੇ ਸਮਾਜ ਦੇ ਹਰ ਖ਼ਿੱਤੇ ਨਾਲ ਜੁੜੇ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਪਿੰਡ ਜੁਝਾਰ ਨਗਰ ਵਿੱਚ ਦਿਨੇਸ਼ ਕੁਮਾਰ, ਵਿਨੋਦ ਕੁਮਾਰ ਅਤੇ ਵਸੀਮ ਖਾਨ ਸਮੇਤ ਹੋਰਨਾਂ ਕਈ ਪਰਿਵਾਰਾਂ ਦੇ ਮੈਂਬਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਸਾਰੇ ਵਿਅਕਤੀਆਂ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਅਤੇ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।

ਕੁਲਵੰਤ ਸਿੰਘ ਨੇ ਰਵਾਇਤੀ ਪਾਰਟੀਆਂ ਦੀਆਂ ਪਿਛਲੀ ਸਰਕਾਰਾਂ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਪਿਛਲੇ 20 ਤੋਂ 25 ਸਾਲਾਂ ਵਿੱਚ ਸਰਕਾਰਾਂ ਦੌਰਾਨ ਇਲਾਕੇ ਦੇ ਆਗੂਆਂ ਨੇ ਵਿਕਾਸ ਦੀ ਥਾਂ ਸਿਰਫ਼ ਆਪਣੇ ਪਰਿਵਾਰਾਂ ਦੀ ਤਰੱਕੀ ਨੂੰ ਤਰਜੀਹ ਦਿੱਤੀ ਗਈ ਹੈ। ਜਿਸ ਕਾਰਨ ਚੰਡੀਗੜ੍ਹ ਦੀ ਜੂਹ ਵਿੱਚ ਹੋਣ ਦੇ ਬਾਵਜੂਦ ਮੁਹਾਲੀ ਵਿਕਾਸ ਪੱਖੋਂ ਲਗਾਤਾਰ ਪਛੜਦਾ ਚਲਾ ਗਿਆ। ਲੇਕਿਨ ਹੁਣ ਵਿਕਾਸ ਪੱਖੋਂ ਮੁਹਾਲੀ ਹਲਕੇ ਦੀ ਨੁਹਾਰ ਬਦਲੀ ਜਾਵੇਗੀ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਰੁਜ਼ਗਾਰੀ ਖ਼ਤਮ ਕਰਨ ਲਈ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਇੱਕ ਪੂਣੀ ਤੱਕ ਨਹੀਂ ਤੱਕੀ। ਜਦੋਂਕਿ ਮੌਜੂਦਾ ਆਪ ਸਰਕਾਰ ਨੇ ਮਹਿਜ਼ ਡੇਢ ਸਾਲ ਦੇ ਸ਼ਾਸਨ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ। ਇਸ ਮੌਕੇ ਕੌਂਸਲਰ ਸਰਬਜੀਤ ਸਿੰਘ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਮਲਕੀਤ ਸਿੰਘ ਜੁਝਾਰ ਨਗਰ, ਕੁਲਦੀਪ ਸਿੰਘ ਸਮਾਣਾ, ਸੀਨੀਅਰ ਆਪ ਆਗੂ ਅਵਤਾਰ ਸਿੰਘ ਮੌਲੀ ਬੈਦਵਾਨ, ਗੁਰਦੇਵ ਸਿੰਘ ਸਰਪੰਚ, ਜਤਿੰਦਰ ਸਿੰਘ, ਮਨਪ੍ਰੀਤ ਸਿੰਘ, ਮਲਕੀਤ ਸਿੰਘ ਪ੍ਰਧਾਨ ਰਾਏਪੁਰ, ਮਨੋਜ ਕੁਮਾਰ, ਜਸਪਾਲ ਮਟੌਰ, ਗੁਰਨਾਮ ਸਿੰਘ, ਬੀਰਾ ਸਿੱਧੂ, ਅਮਨਦੀਪ ਸਿੰਘ ਸੰਨੀ ਅਤੇ ਤਰਲੋਚਨ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…