nabaz-e-punjab.com

ਨਸ਼ਾ ਤਸਕਰੀ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ ਤੇ ਲੱਖ ਰੁਪਏ ਜੁਰਮਾਨਾ

ਨਬਜ਼-ਏ-ਪੰਜਾਬ, ਮੁਹਾਲੀ, 26 ਅਪਰੈਲ:
ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਨਸ਼ਾ ਤਸਕਰੀ ਦੇ ਕਰੀਬ ਪੰਜ ਸਾਲ ਪੁਰਾਣੇ ਮਾਮਲੇ ਦਾ ਨਿਬੇੜਾ ਕਰਦਿਆਂ ਇੱਕ ਦੋਸ਼ੀ ਅਨਿਲ ਮੁਖੀਆਂ ਵਾਸੀ ਧਨਾਸ (ਚੰਡੀਗੜ੍ਹ) ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਵਾਈ ਗਈ ਹੈ। ਜਦੋਂਕਿ ਇਸ ਮਾਮਲੇ ਵਿੱਚ ਨਾਮਜ਼ਦ ਦੋ ਹੋਰ ਮੁਲਜ਼ਮਾਂ ਨੂੰ ਭਗੌੜਾ ਐਲਾਨਿਆ ਗਿਆ ਹੈ।
ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 12 ਨਵੰਬਰ 2019 ਵਿੱਚ ਨਸ਼ਾ ਤਸਕਰੀ ਮਾਮਲੇ ਵਿੱਚ ਅਨਿਲ ਮੁਖੀਆਂ ਨੂੰ 265 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਸਬੰਧੀ ਐਸਟੀਐਫ਼ ਥਾਣਾ ਮੁਹਾਲੀ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਸੀ।
ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਚੱਲ ਰਹੀ ਸੀ। ਅੱਜ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੇ ਐਸਟੀਐਫ਼ ਵੱਲੋਂ ਪੇਸ਼ ਕੀਤੇ ਠੋਸ ਸਬੂਤਾਂ ਨੂੰ ਆਧਾਰ ਬਣਾ ਕੇ ਅਨਿਲ ਮੁਖੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਵਾਈ ਗਈ। ਦੋਸ਼ੀ ਵੱਲੋਂ ਜੁਰਮਾਨੇ ਦੀ ਰਾਸ਼ੀ ਜਮ੍ਹਾ ਨਾ ਕਰਵਾਉਣ ਦੀ ਸੂਰਤ ਵਿੱਚ ਇੱਕ ਸਾਲ ਹੋਰ ਵਾਧੂ ਸਜਾ ਭੁਗਤਨੀ ਪਵੇਗੀ। ਇਸ ਮਾਮਲੇ ਵਿੱਚ ਨਾਮਜ਼ਦ ਦੋ ਮੁਲਜ਼ਮਾਂ ਨੂੰ ਬੀਤੀ 23 ਫਰਵਰੀ 2024 ਨੂੰ ਭਗੌੜਾ ਐਲਾਨਿਆ ਜਾ ਚੁੱਕਾ ਹੈ।
ਜਾਣਕਾਰੀ ਅਨੁਸਾਰ ਦੋਸ਼ੀ ਅਨਿਲ ਮੁਖੀਆਂ ਖ਼ਿਲਾਫ਼ ਪਹਿਲਾਂ ਵੀ ਚੰਡੀਗੜ੍ਹ ਵਿੱਚ ਲੜਾਈ ਝਗੜਾ ਅਤੇ ਐਨਡੀਪੀਐਸ ਐਕਟ ਤਹਿਤ ਪਰਚੇ ਦਰਜ ਹਨ। ਇਸ ਸਮੇਂ ਉਹ ਬੁੜੈਲ ਜੇਲ੍ਹ ਵਿੱਚ ਬੰਦ ਹੈ।

Load More Related Articles
Load More By Nabaz-e-Punjab
Load More In General News

Check Also

ਸਰਕਾਰੀ ਕੰਨਿਆਂ ਸਮਾਰਟ ਸਕੂਲ ਸੋਹਾਣਾ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

ਸਰਕਾਰੀ ਕੰਨਿਆਂ ਸਮਾਰਟ ਸਕੂਲ ਸੋਹਾਣਾ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ,…