ਮਾਲਵਿੰਦਰ ਕੰਗ ਦੀ ਜਿੱਤ ਦੀ ਖ਼ੁਸ਼ੀ ਵਿੱਚ ‘ਆਪ’ ਵਿਧਾਇਕ ਨੇ ਲੱਡੂ ਵੰਡੇ

ਨਬਜ਼-ਏ-ਪੰਜਾਬ, ਮੁਹਾਲੀ, 5 ਜੂਨ:
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਪੰਥਕ ਹਲਕੇ ਤੋਂ ਪਾਰਟੀ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੀ ਜਿੱਤ ਦੀ ਖ਼ੁਸ਼ੀ ਵਿੱਚ ਅੱਜ ਇੱਥੋਂ ਦੇ ਸੈਕਟਰ-79 ਸਥਿਤ ਮੁੱਖ ਦਫ਼ਤਰ ਵਿੱਚ ਇਕੱਠ ਕਰਕੇ ਜਿੱਤ ਦਾ ਜਸ਼ਨ ਮਨਾਇਆ ਅਤੇ ਆਪ ਵਲੰਟੀਅਰਾਂ ਸਮੇਤ ਆਮ ਲੋਕਾਂ ਨੂੰ ਲੱਡੂ ਵੰਡੇ। ਉਨ੍ਹਾਂ ਕਿਹਾ ਕਿ ਮਾਲਵਿੰਦਰ ਕੰਗ ਦੀ ਜਿੱਤ ਨੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ। ਹੁਣ ਤੱਕ ਕਿਸੇ ਕਾਂਗਰਸੀ ਆਗੂ ਨੇ ਇੱਥੋਂ ਦੂਜੀ ਵਾਰ ਚੋਣ ਨਹੀਂ ਲੜੀ ਸਗੋਂ ਹਮੇਸ਼ਾ ਲੋਕਾਂ ਨੂੰ ਪਿੱਠ ਦਿਖਾ ਕੇ ਭੱਜੇ ਹਨ। ਕਾਂਗਰਸ ਹਾਈ ਕਮਾਨ ਨੂੰ ਸਮੁੱਚੇ ਹਲਕੇ ਕੋਈ ਯੋਗ ਉਮੀਦਵਾਰ ਨਹੀਂ ਮਿਲਿਆ। ਜਿਸ ਕਾਰਨ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਸੰਗਰੂਰ ਤੋਂ ਲਿਆ ਕੇ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਲੇਕਿਨ ਲੋਕਾਂ ਨੇ ਉਸ ਨੂੰ ਬੇਰੰਗ ਵਾਪਸ ਭੇਜ ਦਿੱਤਾ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਵਿੱਚ ਵਿਕਾਸ ਦੀ ਲੀਹ ਤੋਂ ਲੱਥੀ ਗੱਡੀ ਨੂੰ ਟਾਪ ਗੇਅਰ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਜਿਹੜੀਆਂ ਕਮੀਆਂ ਪੇਸ਼ੀਆਂ ਰਹਿ ਗਈਆਂ ਹਨ। ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਦਾ ਭਰੋਸਾ ਜਿੱਤਣ ਲਈ ਪੂਰੀ ਸ਼ਿੱਦਤ ਨਾਲ ਪਹਿਲਾਂ ਨਾਲੋਂ ਵੱਧ ਕੰਮ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ‘ਆਪ’ ਸਰਕਾਰ ਦੇ ਹਾਲੇ ਕਰੀਬ ਤਿੰਨ ਸਾਲ ਪਏ ਹਨ। ਇਸ ਸਮੇਂ ਦੌਰਾਨ ਸਾਰੇ ਪੈਂਡਿੰਗ ਕੰਮ ਪੂਰੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਹੱਲ ਕਰਕੇ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ, ਅਕਵਿੰਦਰ ਸਿੰਘ ਗੋਸਲ, ਹਰਮੇਸ਼ ਸਿੰਘ ਕੁੰਭੜਾ, ਹਰਪਾਲ ਸਿੰਘ ਚੰਨਾ, ਨੰਬਰਦਾਰ ਹਰਸੰਗਤ ਸਿੰਘ, ਹਰਬਿੰਦਰ ਸਿੰਘ ਸੈਣੀ, ਕੁਲਦੀਪ ਸਿੰਘ ਸਮਾਣਾ, ਤਰਨਜੋਤ ਸਿੰਘ ਅਤੇ ਹੋਰ ਵਲੰਟੀਅਰ ਅਤੇ ਇਲਾਕੇ ਦੇ ਲੋਕ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…