ਸਵਰਨਕਾਰਾਂ ਤੇ ਹੋ ਰਹੇ ਹਮਲੇ ਤੇ ਲੁੱਟ ਦੀਆਂ ਵਾਰਦਾਤਾਂ ਨਿੰਦਣਯੋਗ: ਸ਼ਿਵ ਵਰਮਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 22 ਮਈ:
ਦੇਸ਼ ਵਿੱਚ ਆਏ ਦਿਨ ਸਵਰਨਕਾਰਾਂ ਉੱਤੇ ਹੋ ਰਹੇ ਹਮਲੇ, ਹੱਤਿਆਵਾਂ, ਡਕੈਤੀ ਤੇ ਲੁੱਟ ਦੀਆਂ ਵਾਰਦਾਤਾਂ ਨਿੰਦਣਯੋਗ ਹਨ, ਅਜਿਹੀਆਂ ਵਾਰਦਾਤਾਂ ਨਾਲ ਸਵਰਣਕਾਰ ਵਰਗ ਵਿਚ ਚਿੰਤਾ ਅਤੇ ਡਰ ਦਾ ਮਹੌਲ ਬਣਿਆ ਹੋਇਆ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੋਲਡ ਕਿੰਗ ਜਵੈਲਰ ਦੇ ਮਾਲਕ ਸ਼ਿਵ ਵਰਮਾ ਪ੍ਰਧਾਨ ਪੰਜਾਬ ਮੈਂੜ ਰਾਜਪੂਤ ਸਵਰਣਕਾਰ ਸਭਾ ਕੁਰਾਲੀ ਨੇ ਇੱਕ ਲਿਖਤੀ ਪ੍ਰੈਸ ਬਿਆਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ 6 ਤੋਂ 7 ਫ਼ੀਸਦੀ ਸਰਾਫਾ ਕਾਰੋਬਾਰ ਕਰਨ ਵਾਲੇ ਸੁਨਿਆਰੇ ਅਤੇ ਕਾਰੀਗਰ ਹਨ ਪਰ ਇਸ ਕਾਰੋਬਾਰ ਨਾਲ ਜੁੜੇ ਲੋਕਾਂ ਤੇ ਆਏ ਦਿਨ ਹੋ ਰਹੇ ਹਮਲੇ, ਹੱਤਿਆਵਾਂ, ਡਕੈਤੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਵਿਚ ਬੇਹਤਾਸ਼ਾ ਵਾਧਾ ਹੋਇਆ ਹੈ ਜਿਸ ਸਬੰਧੀ ਸੂਬਾ ਸਰਕਾਰਾਂ ਅਤੇ ਕੇਂਦਰੀ ਸਰਕਾਰ ਨੂੰ ਠੋਸ ਰਣਨੀਤੀ ਤਿਆਰ ਕਰਕੇ ਸਰਾਫਾ ਕਾਰੋਬਾਰ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।
ਇਸ ਦੌਰਾਨ ਮੈੜ ਰਾਜਪੁਰ ਸਵਰਣਕਾਰ ਸਭਾ ਦੇ ਚੇਅਰਮੈਨ ਰਮੇਸ਼ ਚੰਦ ਵਰਮਾ, ਪ੍ਰਧਾਨ ਕਸ਼ਮੀਰ ਸਿੰਘ, ਜਨਰਲ ਸਕੱਤਰ ਅੰਮ੍ਰਿਤ ਵਰਮਾ ਨੇ ਕਿਹਾ ਕਿ ਦੇਸ਼ ਵਿਚ ਸਵਰਣਕਾਰਾਂ ਦੀ ਸੁਰੱਖਿਆ ਸਬੰਧੀ ਸਰਾਫਾ ਕਾਰੋਬਾਰੀਆਂ ਨੂੰ ਨਵੀਂ ਸਰਕਾਰ ਤੋਂ ਵੱਡੀਆਂ ਉਮੀਦਾਂ ਸਨ। ਪਰ ਦੇਸ਼ ਅੰਦਰ 70 ਫ਼ੀਸਦੀ ਲੁੱਟ ਖੋਹ ਦੀਆਂ ਘਟਨਾਵਾਂ ਦੇ ਸ਼ਿਕਾਰ ਸਵਰਣਕਾਰ ਅਤੇ ਸਰਾਫਾ ਕਾਰੋਬਾਰ ਨਾਲ ਜੁੜੇ ਲੋਕ ਹੁੰਦੇ ਹਨ। ਉਨ੍ਹਾਂ ਕਿਹਾ ਕਿ ਹਮਲਿਆਂ ਕਾਰਨ ਸਵਰਣਕਾਰਾਂ ਦੇ ਪਰਿਵਾਰਾਂ ਵਿਚ ਵੀ ਸਹਿਮ ਦਾ ਮਹੌਲ ਹੈ ਅਤੇ ਸੋਨਾ ਕਾਰੋਬਾਰੀਆਂ ਤੇ ਹੋ ਰਹੇ ਹਮਲਿਆਂ ਕਾਰਨ ਆਮ ਜਨਤਾ ਦਾ ਗਹਿਣਿਆਂ ਤੋਂ ਮੋਹ ਭੰਗ ਹੋ ਰਿਹਾ ਹੈ ਜਿਸ ਨੂੰ ਵੇਖਦਿਆਂ ਕੇਂਦਰੀ ਸਰਕਾਰ ਅਤੇ ਸੂਬਾ ਸਰਕਾਰਾਂ ਨੂੰ ਤੁਰੰਤ ਠੋਸ ਅਤੇ ਸਖਤ ਕਾਨੂੰਨ ਬਣਾਕੇ ਸਵਰਣਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ਕਿਉਂਕਿ ਕਰੋੜਾ ਲੋਕ ਇਸ ਕਾਰੋਬਾਰ ਨਾਲ ਜੁੜੇ ਹੋਏ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਵਿਚ ਸਵਰਣਕਰ ਕਾਰੋਬਾਰ ਨਾਲ ਜੁੜੇ ਵਪਾਰੀਆਂ, ਕਾਰੀਗਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਦੇ ਸਬੰਧ ਵਿਚ ਜਲਦ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਤਾਂ ਜੋ ਸਵਰਣਕਾਰਾਂ ਦਾ ਵਿਸ਼ਵਾਸ ਤੇ ਭਰੋਸਾ ਕਾਇਮ ਰਹੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…