ਪੰਜਾਬ ਵਿੱਚ ਸਮਾਧਾਂ ’ਤੇ ਪਾਠ ਕਰਵਾਉਣ ਦੀਆਂ ਘਟਨਾਵਾਂ ਜਾਰੀ, ਸਤਿਕਾਰ ਕਮੇਟੀ ਵੱਲੋਂ ਸਖ਼ਤ ਵਿਰੋਧ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਮਾਰਚ:
ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੁਕਮਨਾਮੇ ਅਤੇ ਗੁਰਬਾਣੀ ਦੇ ਨਿਆਰੇ ਸਿਧਾਂਤ ਨੂੰ ਟਿੱਚ ਜਾਣਦਿਆਂ ਪੰਜਾਬ ਵਿੱਚ ਆਏ ਦਿਨ ਕਿਸੇ ਨਾ ਕਿਸੇ ਪਿੰਡ ਵਿਚ ਸੰਤਾਂ ਅਤੇ ਸਿੰਘਾ ਸ਼ਹੀਦਾਂ ਦੇ ਨਾਮ ਤੇ ਬਣੀਆਂ ਅਖੌਤੀ ਸਮਾਧਾਂ ਤੇ ਧੰਨ ਧੰਨ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਜਿਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਜਿਹੀ ਹੀ ਘਟਨਾਵਾਂ ਪਿੰਡ ਦੁਲੱਚੀ ਮਾਜਰਾ (ਰੋਪੜ) ਵਿਖੇ ਵਾਪਰੀ ਜਿਥੇ ਕੁਝ ਲੋਕਾਂ ਨੇ ਸਮਾਧ ਬਾਬਾ ਰਤਨ ਦਾਸ ਦੀ ਤੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਘਟਨਾ ਸਬੰਧੀ ਸ਼੍ਰੀ ਗੁਰੂ ਗਰੰਥ ਸਾਹਿਬ ਸਤਿਕਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧਕਾਂ ਨੂੰ ਪਤਾ ਲੱਗਿਆ ਤਾਂ ਕਮੇਟੀ ਦੇ ਮੈਂਬਰਾਂ ਭਾਈ ਇਕਬਾਲ ਸਿੰਘ ਖਿਜ਼ਰਬਾਦ, ਮੋਹਨ ਸਿੰਘ, ਹਰਸਿਮਰਨ ਸਿੰਘ, ਭਾਈ ਮਨਜੀਤ ਸਿੰਘ ਆਦਿ ਨੇ ਪਿੰਡ ਦੁਲੱਚੀ ਮਾਜਰਾ ਜਾ ਕੇ ਪਿੰਡ ਦੀ ਪੰਚਾਇਤ ਅਤੇ ਗੁਰਦਵਾਰਾ ਸਿੰਘ ਸਭਾ ਦੁਲੱਚੀ ਮਾਜਰਾ ਦੇ ਸਹਿਯੋਗ ਨਾਲ ਘਟਨਾ ਦੀ ਜਾਂਚ ਕੀਤੀ ਅਤੇ ਅੱਗੇ ਤੋਂ ਗੁਰਦਵਾਰਾ ਸਾਹਿਬ ਦੇ ਪ੍ਰਧਾਨ ਹਰਦੀਪ ਸਿੰਘ, ਸਰਪੰਚ ਦਰਸ਼ਨ ਸਿੰਘ, ਸਵਰਨ ਸਿੰਘ ਨੰਬਰਦਾਰ, ਜਸਵੰਤ ਸਿੰਘ, ਗੁਰਦੇਵ ਸਿੰਘ ਆਦਿ ਨੇ ਮਤਾ ਪਾਇਆ ਗਿਆ ਕਿ ਅਜਿਹੀ ਕਿਸੇ ਵੀ ਥਾਂ ਲਈ ਗੁਰਦਵਾਰਾ ਸਾਹਿਬ ਵੱਲੋਂ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਸਰੂਪ ਨਹੀਂ ਦਿੱਤੇ ਜਾਣਗੇ।
ਉਧਰ, ਦੂਜੇ ਪਾਸੇ ਸਮਾਧ ’ਤੇ ਪਾਠ ਕਰਵਾਉਣ ਵਾਲੇ ਬਲਜਿੰਦਰ ਸਿੰਘ ਤੇ ਜਸਵੰਤ ਸਿੰਘ ਬਾਵਾ ਅੱਗੇ ਤੋਂ ਵੀ ਉਸ ਥਾਂ ’ਤੇ ਪਾਠ ਕਰਵਾਉਣ ਲਈ ਬਜਿੱਦ ਸਨ। ਇਸ ਸਬੰਧੀ ਇਕਬਾਲ ਸਿੰਘ ਖਿਜ਼ਰਾਬਾਦ ਨੇ ਕਿਹਾ ਕਿ ਸਤਿਕਾਰ ਕਮੇਟੀ ਆਉਣ ਵਾਲੇ ਸਮੇਂ ਵਿੱਚ ਇਸ ਘਟਨਾ ਬਾਰੇ ਸਰਬਉੱਚ ਸ਼੍ਰੀ ਅਕਾਲ ਤਖਤ ਸਾਹਿਬ ਸ਼੍ਰੀ ਅਮ੍ਰਿਤਸਰ ਸਾਹਿਬ ਨੂੰ ਲਿਖਤੀ ਸ਼ਿਕਾਇਤ ਦਰਜ਼ ਕਰਵਾਏਗੀ ਅਤੇ ਪ੍ਰਸ਼ਾਸਨ ਨੂੰ ਵੀ ਜਾਣੂ ਕਰਵਾਇਆ ਜਾਵੇਗਾ।

Load More Related Articles
Load More By Nabaz-e-Punjab
Load More In Problems

Check Also

ਕੂੜੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ: ਮੇਅਰ ਜੀਤੀ ਸਿੱਧੂ

ਕੂੜੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ: ਮੇਅਰ ਜੀਤੀ ਸਿੱਧੂ ਸ਼ਹਿਰ ਵਾਸੀ ਡਾਢੇ ਪ੍ਰੇਸ਼ਾਨ…