Share on Facebook Share on Twitter Share on Google+ Share on Pinterest Share on Linkedin ਸਿੱਖਾਂ ਨਾਲ ਵਿਤਕਰੇ ਦੀਆਂ ਘਟਨਾਵਾਂ ਵਿੱਚ ਹੋਇਆ ਵਾਧਾ ਚਿੰਤਾਜਨਕ: ਜੇਪੀ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ: ਕਲਗੀਧਰ ਸੇਵਕ ਜਥਾ ਮੁਹਾਲੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਹੈ ਕਿ ਸਿੱਖਾਂ ਨਾਲ ਭਾਰਤ ਵਿੱਚ ਵਿਤਕਰੇ ਦੀਆਂ ਘਟਨਾਵਾਂ ਵਿੱਚ ਬਹੁਤ ਤੇਜੀ ਆ ਗਈ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਇੱਥੇ ਜਾਰੀ ਬਿਆਨ ਵਿੱਚ ਜੇਪੀ ਸਿੰਘ ਨੇ ਕਿਹਾ ਕਿ ਜਿਹੜੇ ਸਿੱਖ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾ ਰਹੇ ਹਨ। ਉਹਨਾਂ ਦੇ ਵਾਹਨਾਂ ਉਪਰੋਂ ਉਥੋਂ ਦੀ ਪੁਲੀਸ ਵੱਲੋਂ ਧੱਕੇ ਨਾਲ ਹੀ ਨਿਸ਼ਾਨ ਸਾਹਿਬ ਅਤੇ ਝੰਡੇ ਉਤਾਰੇ ਜਾ ਰਹੇ ਹਨ। ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਨੌਜਵਾਨਾਂ ਵਿਰੁੱਧ ਉਥੋਂ ਦੇ ਵਸਨੀਕਾਂ ਦੇ ਕਹਿਣ ਉਪਰ ਪਰਚੇ ਵੀ ਦਰਜ ਕੀਤੇ ਗਏ ਸਨ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਾਲ ਸਿੱਖਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਹੋ ਰਹੀ ਹੈ। ਉਹਨਾਂ ਕਿਹਾ ਕਿ ਦੂਜੇ ਦੇਸ਼ਾਂ ਵਿੱਚ ਤਾਂ ਸਿੱਖਾਂ ਦੀ ਦਸਤਾਰ ਅਤੇ ਸਿੱਖ ਧਾਰਮਿਕ ਚਿੰਨਾਂ ਨੂੰ ਪੂਰੀ ਮਾਨਤਾ ਮਿਲੀ ਹੋਈ ਹੈ ਪਰ ਭਾਰਤ ਵਿੱਚ ਹੀ ਸਿੱਖਾਂ ਨਾਲ ਦੂਜੇ ਦਰਜੇ ਦੇ ਵਸਨੀਕਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਸਿੱਖਾਂ ਨਾਲ ਵਿਤਕਰੇ ਭਰੀਆਂ ਕਾਰਵਾਈਆਂ ਬੰਦ ਕੀਤੀਆਂ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ