Share on Facebook Share on Twitter Share on Google+ Share on Pinterest Share on Linkedin ਆਜ਼ਾਦੀ ਦਿਹਾੜਾ: ਹਰਜੋਤ ਬੈਂਸ ਦਾ ਡੀਸੀ ਸਮੇਤ ਆਈਪੀਐਸ ਪਤਨੀ ਤੇ ਮਾਂ ਵੱਲੋਂ ਵਿਸ਼ੇਸ਼ ਸਨਮਾਨ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਅਤੇ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ, 17 ਅਗਸਤ: ਮੁਹਾਲੀ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸੌਰਿਆ ਚੱਕਰ) ਸਰਕਾਰੀ ਕਾਲਜ ਫੇਜ਼-6 ਦੇ ਗਰਾਉਂਡ ਵਿੱਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ‘ਆਪ’ ਵਿਧਾਇਕ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐੱਸਐੱਸਪੀ ਦੀਪਕ ਪਾਰਿਕ ਦੀ ਮੌਜੂਦਗੀ ਵਿੱਚ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ, ਚੰਗੀ ਕਾਰਗੁਜ਼ਾਰੀ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੁਰਜੀਤ ਕੌਰ ਪਤਨੀ ਸਵਰਗੀ ਸੁਤੰਤਰਤਾ ਸੈਨਾਨੀ ਨੱਥਾ ਸਿੰਘ ਨੂੰ ਸਿੱਖਿਆ ਮੰਤਰੀ ਨੇ ਸਨਮਾਨਿਤ ਕੀਤਾ। ਜਦਕਿ ਝੱਜੋਂ ਦੇ ਸੁਤੰਤਰਤਾ ਸੰਗਰਾਮੀ ਸਵਰਨ ਸਿੰਘ ਤੇ ਗੁਰਦੀਪ ਸਿੰਘ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਬਿਰਧ ਅਵਸਥਾ ਦੇ ਮੱਦੇਨਜ਼ਰ ਘਰ ਜਾ ਕੇ ਸਨਮਾਨ ਦਿੱਤਾ ਗਿਆ। ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸੌਰਿਆ ਚੱਕਰ) ਦੀ ਪਤਨੀ ਸ੍ਰੀਮਤੀ ਰੁਪਿੰਦਰਪਾਲ ਅਤੇ ਪੁੱਤਰ ਲੈਫ਼ਟੀਨੈਂਟ ਨਵਤੇਸ਼ਵਰ ਸਿੰਘ, ਅਪਰੇਸ਼ਨ ਰਕਸ਼ਕ ਦੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਭੜੌਜੀਆਂ ਦੀ ਮਾਤਾ ਮਨਜੀਤ ਕੌਰ, ਅਪਰੇਸ਼ਨ ਪਵਨ ਦੇ ਸ਼ਹੀਦ ਨਾਇਕ ਧਰਮ ਸਿੰਘ ਦੀ ਪਤਨੀ ਜਸਵਿੰਦਰ ਕੌਰ, ਭਾਰਤ-ਪਾਕਿ ਜੰਗ 1971 ਦੇ ਸ਼ਹੀਦ ਹੌਲਦਾਰ ਕੇਹਰ ਸਿੰਘ ਦੀ ਪਤਨੀ ਬਲਵੰਤ ਕੌਰ ਅਤੇ ਭਾਰਤ-ਚੀਨ ਜੰਗ ਦੇ ਸ਼ਹੀਦ ਸਿਪਾਹੀ ਅਮਰ ਸਿੰਘ ਦੀ ਪਤਨੀ ਮਹਿੰਦਰ ਕੌਰ ਨੂੰ ਸਨਮਾਨ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ 11 ਲੋੜਵੰਦ ਅੌਰਤਾਂ ਨੂੰ ਸਿਲਾਈ ਮਸ਼ੀਨਾਂ ਵੰਡਣ ਸਮੇਤ ਸਿੱਖਿਆ ਮੰਤਰੀ ਦੀ ਪਹਿਲਕਦਮੀ ਸਦਕਾ ਐਚਡੀਐੱਫ਼ਸੀ ਬੈਂਕ ਵੱਲੋਂ ਮੁਹੱਈਆ ਕਾਰਵਾਈਆਂ 40 ‘ਬੈਟਰੀ ਅਪਰੇਟਿਡ’ ਈ ਬਾਈਕ-ਕਮ-ਵ੍ਹੀਲ ਚੇਅਰਾਂ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੀਆਂ ਗਈਆਂ। ਅਖੀਰ ਵਿੱਚ ਸਿੱਖਿਆ ਮੰਤਰੀ ਦੀ ਪਤਨੀ ਅਤੇ ਮੁਹਾਲੀ ਦੀ ਐਸਪੀ (ਡੀ) ਡਾ. ਜਯੋਤੀ ਯਾਦਵ ਅਤੇ ਮਾਤਾ ਬਲਵਿੰਦਰ ਕੌਰ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀਸੀ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਹਰਜੋਤ ਬੈਂਸ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ, ਉਪ ਚੇਅਰਮੈਨ ਸੁਭਾਸ਼, ਪੰਜਾਬ ਯੂਥ ਡਿਵੈਲਪਲਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਏਡੀਸੀ ਵਿਰਾਜ ਐਸ ਤਿੜਕੇ ਅਤੇ ਸ੍ਰੀਮਤੀ ਸੋਨਮ ਚੌਧਰੀ, ਨਿਗਮ ਕਮਿਸ਼ਨਰ ਡਾ. ਨਵਜੋਤ ਕੌਰ, ਐਸਡੀਐਮ ਦੀਪਾਂਕਰ ਗਰਗ, ਕਾਲਜ ਦੀ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ