Share on Facebook Share on Twitter Share on Google+ Share on Pinterest Share on Linkedin ਆਜ਼ਾਦ ਉਮੀਦਵਾਰ ਕਮਲਜੋਤ ਕੌਰ ਸ਼ਹਿਰ ਵਿੱਚ ਘਰ ਘਰ ਜਾ ਕੇ ਮੰਗੀਆਂ ਵੋਟਾਂ ਅਕਾਲੀ-ਭਾਜਪਾ ਸਰਕਾਰ ਨੇ ਵਿਕਾਸ ਦੀ ਥਾਂ ਪਰਿਵਾਰਾਂ ਤੇ ਰਿਸ਼ਤੇਦਾਰਾਂ ਦੀ ਪੁਸ਼ਤਪਨਾਹੀ ਕੀਤੀ: ਕਮਲਜੋਤ ਕੌਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ: ਮੁਹਾਲੀ ਵਿਧਾਨ ਸਭਾ ਹਲਕੇ ਤੋਂ ਚੋਣ ਨਿਸ਼ਾਨ ਮੋਮਬੱਤੀ ’ਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਸਮਾਜ ਸੇਵੀ ਮਹਿਲਾ ਆਗੂ ਬੀਬਾ ਕਮਲਜੋਤ ਕੌਰ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਸ਼ਹਿਰ ਵਿੱਚ ਕਈ ਥਾਵਾਂ ’ਤੇ ਨੁੱਕੜ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ ਅਤੇ ਫੇਜ਼-1 ਵਿੱਚ ਘਰ ਘਰ ਜਾ ਕੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਅੌਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਸਕਿੱਲ ਸੈਂਟਰ ਖੋਲ੍ਹੇ ਜਾਣਗੇ ਅਤੇ ਸਕੂਲ ਪੱਧਰ ’ਤੇ ਕਿੱਤਾ ਮੁਖੀ ਕੋਰਸ ਸ਼ੁਰੂ ਕੀਤੇ ਜਾਣਗੇ ਤਾਂ ਜੋ ਲੜਕੀਆਂ ਨੂੰ ਵੱਡੀਆਂ ਕਲਾਸਾਂ ਅਤੇ ਡਿਗਰੀ ਕੋਰਸਾਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਇਸ ਮੌਕੇ ਆਜ਼ਾਦ ਉਮੀਦਵਾਰ ਬੀਬਾ ਕਮਲਜੋਤ ਕੌਰ ਨੇ ਜਿਥੇ ਮੌਜੂਦਾ ਅਕਾਲੀ-ਭਾਜਪਾ ਗੱਠਜੋੜ ਨੇ ਆਪਣੇ ਸ਼ਾਸ਼ਨ ਦੌਰਾਨ ਵਿਕਾਸ ਨੂੰ ਤਰਜੀਹ ਦੇਣ ਦੀ ਬਜਾਏ ਆਪਣੇ ਪਰਿਵਾਰਾਂ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਦੀ ਪੁਸ਼ਤਪਨਾਹੀ ਕਰਨ ਵੱਲ ਵਧੇਰੇ ਤਵੱਜੋਂ ਦਿੱਤੀ ਹੈ। ਉਥੇ ਨਸ਼ਿਆਂ ਨੇ ਪੰਜਾਬ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ। ਇਹੀ ਨਹੀਂ ਬਾਦਲਾਂ ਦੇ ਰਾਜ ਵਿੱਚ ਅੌਰਤਾਂ ਵੀ ਸੁਰੱਖਿਅਤ ਨਹੀਂ ਹਨ। ਪਿਛਲੇ ਸਮੇਂ ਦੌਰਾਨ ਅੌਰਤਾਂ ’ਤੇ ਵੱਡੇ ਪੱਧਰ ’ਤੇ ਅੱਤਿਆਚਾਰ ਹੋਏ ਹਨ ਅਤੇ ਘਰੇਲੂ ਹਿੰਸਕ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਉਨ੍ਹਾਂ ਨੂੰ ਚੋਣ ਜਿੱਤ ਕੇ ਵਿਧਾਨ ਸਭਾ ਵਿੱਚ ਜਾਣ ਦਾ ਮੌਕਾ ਮਿਲਿਆ ਤਾਂ ਉਹ ਅੌਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਵਾਹ ਲਗਾਉਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ