nabaz-e-punjab.com

ਜ਼ਿਆਦਾਤਰ ਆਜ਼ਾਦ ਉਮੀਦਵਾਰਾਂ ਨੂੰ ਮਿਲਿਆ ‘ਟਰੈਕਟਰ ਚਲਾਉਂਦਾ ਕਿਸਾਨ’ ਚੋਣ ਨਿਸ਼ਾਨ

ਆਜ਼ਾਦ ਗਰੁੱਪ ਦੇ ਸਾਰੇ ਉਮੀਦਵਾਰਾਂ ਨੂੰ ਨਹੀਂ ਮਿਲਿਆ ਇਕ ਚੋਣ ਨਿਸ਼ਾਨ

ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਮਿਲਿਆ ਪੁਰਾਣਾ ‘ਬਾਲਟੀ’ ਚੋਣ ਨਿਸ਼ਾਨ, ਪੁੱਤ ਨੇ ਲਿਆ ‘ਟਰੈਕਟਰ’

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਮੁਹਾਲੀ ਨਗਰ ਨਿਗਮ ਦੀਆਂ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਰਿਟਰਨਿੰਗ ਅਫ਼ਸਰ ਵੱਲੋਂ ਅੱਜ ਨਾਮ ਵਾਪਸੀ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਚੋਣ ਮੈਦਾਨ ਵਿੱਚ ਰਹਿ ਗਏ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਗਏ। ਜ਼ਿਆਦਾਤਰ ਆਜ਼ਾਦ ਉਮੀਦਵਾਰਾਂ ਨੂੰ ‘ਟਰੈਕਟਰ ਚਲਾਉਂਦਾ ਕਿਸਾਨ’ ਚੋਣ ਨਿਸ਼ਾਨ ਮਿਲਿਆ ਹੈ। ਉਂਜ ਆਜ਼ਾਦ ਗਰੁੱਪ ਦੇ ਸਾਰੇ ਮੈਂਬਰਾਂ ਨੂੰ ‘ਟਰੈਕਟਰ’ ਚੋਣ ਅਲਾਟ ਨਹੀਂ ਕੀਤਾ ਗਿਆ ਹੈ। ਕਈ ਉਮੀਦਵਾਰਾਂ ਨੂੰ ‘ਟਰੈਕਟਰ’ ਅਤੇ ਕਈਆਂ ਨੂੰ ਆਜ਼ਾਦ ਗਰੁੱਪ ਦਾ ਪੁਰਾਣਾ ਚੋਣ ਨਿਸ਼ਾਨ ‘ਬਾਲਟੀ’ ਅਲਾਟ ਹੋਇਆ ਹੈ।
ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਵੀ ਪੁਰਾਣਾ ਚੋਣ ਨਿਸ਼ਾਨ ‘ਬਾਲਟੀ’ ਮਿਲਿਆ ਹੈ ਜਦੋਂਕਿ ਉਨ੍ਹਾਂ ਦਾ ਬੇਟਾ ਸਰਬਜੀਤ ਸਿੰਘ ਸਮਾਣਾ ‘ਟਰੈਕਟਰ’ ਚੋਣ ਨਿਸ਼ਾਨ ਲੈਣ ਵਿੱਚ ਸਫ਼ਲ ਹੋ ਗਿਆ। ਇੰਜ ਹੀ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੂੰ ਵੀ ਇਹੀ ਚੋਣ ਨਿਸ਼ਾਨ ਮਿਲਿਆ ਹੈ। ਉਹ ਵੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਮੁਹਾਲੀ ਜ਼ਿਲ੍ਹੇ ਵਿੱਚ ਦੂਜੇ ਸ਼ਹਿਰਾਂ ਵਿੱਚ ‘ਟਰੈਕਟਰ ਚਲਾਉਂਦਾ ਕਿਸਾਨ’ ਚੋਣ ਨਿਸ਼ਾਨ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲੜ ਰਹੇ ਜ਼ਿਆਦਾਤਰ ਉਮੀਦਵਾਰਾਂ ਦੀ ਪਹਿਲੀ ਪਸੰਦ ਬਣਿਆ ਹੈ। ਕਾਫ਼ੀ ਉਮੀਦਵਾਰ ‘ਟਰੈਕਟਰ’ ਚੋਣ ਨਿਸ਼ਾਨ ਲੈਣ ਵਿੱਚ ਸਫਲ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…