ਪਾਰਟੀ ਵਿੱਚ ਅਨੁਸ਼ਾਸਨਹੀਨਤਾ ਬਰਦਾਸ਼ਤ ਨਹੀਂ: ਸੁਸ਼ੀਲ ਰਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਸੁਨੀਲ ਰਾਣਾ ਨੇ ਕਿਹਾ ਹੈ ਕਿ ਪਾਰਟੀ ਵਿੱਚ ਅਨੁਸ਼ਾਸਨਹੀਨਤਾ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਪਾਰਟੀ ਵਿੱਚ ਧੜੇਬਾਜ਼ੀ ਨੂੰ ਮਜਬੂਤ ਹੋਣ ਦਿੱਤਾ ਜਾਵੇਗਾ। ਨਗਰ ਨਿਗਮ ਦੇ ਕੌਂਸਲਰ ਸ੍ਰੀ ਬੌਬੀ ਕੰਬੋਜ ਵੱਲੋਂ ਭਾਜਪਾ ਦੀ ਸੂਬਾ ਇਕਾਈ ਨੂੰ ਵਿਧਾਨ ਸਭਾ ਚੋਣਾਂ ਵਿੱਚ ਹੋਈ ਹਾਰ ਲਈ ਜ਼ਿੰਮੇਵਾਰ ਠਹਿਰਾਉਣ ਸੰਬੰਧੀ ਪਾਰਟੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਤੋਂ ਬਾਅਦ ਸ੍ਰੀ ਬੋਬੀ ਕੰਬੋਜ ਨੂੰ ਪਾਰਟੀ ਵਿੱਚ 6 ਸਾਲਾਂ ਲਈ ਕੱਢੇ ਜਾਣ ਦੇ ਘਟਨਾ ਚੱਕਰ ’ਤੇ ਟਿਪਣੀ ਕਰਦਿਆਂ ਸ੍ਰੀ ਰਾਣਾ ਨੇ ਕਿਹਾ ਕਿ ਜੇਕਰ ਕਿਸੇ ਆਗੂ ਜਾਂ ਵਰਕਰ ਨੇ ਪਾਰਟੀ ਸਬੰਧੀ ਕੋਈ ਗੱਲ ਕਰਨੀ ਹੈ ਜਾਂ ਵਿਚਾਰ ਪੇਸ਼ ਕਰਨਾ ਹੈ ਜਾਂ ਉਹ ਆਪਣੀ ਗੱਲ ਪਾਰਟੀ ਫੋਰਮ ’ਤੇ ਕਰ ਸਕਦਾ ਹੈ ਪ੍ਰੰਤੂ ਮੀਡੀਆ ਵਿੱਚ ਜਾ ਕੇ ਗੱਲ ਉਛਾਲਣ ਅਤੇ ਪਾਰਟੀ ਦਾ ਅਕਸ ਖਰਾਬ ਕਰਨ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਉਨ੍ਹਾਂ ਦੇ ਨਾਲ ਮਿਉਂਸਪਲ ਕੌਂਸਲਰ ਅਰੁਣ ਸ਼ਰਮਾ ਅਤੇ ਡੇਰਾਬੱਸੀ ਦੇ ਕੌਂਸਲਰ ਭੁਪਿੰਦਰ ਸਿੰਘ ਵੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…