Share on Facebook Share on Twitter Share on Google+ Share on Pinterest Share on Linkedin ਸੰਸਥਾ ਇਨਸਾਨੀਅਤ ਨੇ 422 ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਨਬਜ਼-ਏ-ਪੰਜਾਬ, ਮੁਹਾਲੀ, 1 ਜੂਨ: ਸਮਾਜ ਸੇਵੀ ਸੰਸਥਾ ਇਨਸਾਨੀਅਤ ਕਲਗੀਧਰ ਸੇਵਾ ਸੁਸਾਇਟੀ ਪਿੰਡ ਟੋਡਰ ਮਾਜਰਾ ਨੇ ਸਿੱਖਿਆ ਮੁਹਿੰਮ ਦੇ ਤਹਿਤ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ, ਸਰਕਾਰੀ ਮਿਡਲ, ਸਰਕਾਰੀ ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ 422 ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ। ਅੱਜ ਇੱਥੇ ਸੰਸਥਾ ਚੇਅਰਮੈਨ ਰਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਪਿੰਡ ਝੰਜੇੜੀ, ਮਜਾਤ, ਚੁੰਨੀ ਕਲਾਂ, ਪੋਪਨਾ, ਮਜਾਤੜੀ, ਧੜਾਕ ਅਤੇ ਨਿਆਮੀਆਂ ਦੇ ਸਕੂਲਾਂ ਵਿੱਚ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ। ਇਸ ਮੌਕੇ ਪ੍ਰਧਾਨ ਕੈਪਟਨ ਨਾਹਰ ਸਿੰਘ ਚੁੰਨੀ, ਜਨਰਲ ਸਕੱਤਰ ਮਾ. ਕੁਲਦੀਪ ਸਿੰਘ ਮਜਾਤੜੀ, ਸ਼ਮਸ਼ੇਰ ਸਿੰਘ, ਬਹਾਦਰ ਸਿੰਘ ਧੜਾਕ, ਦਿਲਬਾਰ ਸਿੰਘ, ਪੰਕਜ਼ ਸ਼ਰਮਾ, ਪਰਮਜੀਤ ਸਿੰਘ, ਜਸਪ੍ਰੀਤ ਸਿੰਘ ਪੋਪਨਾ, ਸਰਬਜੀਤ ਕੌਰ, ਪਰਮਜੀਤ ਸਿੰਘ ਮਜਾਤ, ਸੋਹਣ ਸਿੰਘ ਚੀਮਾ, ਨਵਾਬ ਸਿੰਘ, ਅਮਰਜੀਤ ਕੌਰ, ਬਲਜਿੰਦਰ ਕੌਰ, ਕੈਸ਼ੀਅਰ ਭੁਪਿੰਦਰ ਸਿੰਘ ਟੋਡਰਮਾਜਰਾ ਹਾਜ਼ਰ ਸਨ। ਜਿਨ੍ਹਾਂ ਨੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਲੋੜਵੰਦ ਵਿਦਿਆਰਥੀਆਂ ਦੇ ਹੱਥਾਂ ਵਿੱਚ ਸਟੇਸ਼ਨਰੀ ਬਾਕਸ ਦਿੱਤੇ ਗਏ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੇ ਉਪਰਾਲੇ ਜਾਰੀ ਰਹਿਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ