ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਬਲੌਂਗੀ ਵਿੱਚ ਬਾਇਓ ਮੈਡੀਕਲ ਕਾਮਨ ਫੈਸਲਿਟੀ ਦਾ ਨਿਰੀਖਣ

ਬਾਇਓ ਮੈਡੀਕਲ ਕਾਮਨ ਫੈਸਲਿਟੀ ਦੇ ਅਧਿਕਾਰੀਆਂ ਨੂੰ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ: ਦੂਬੇ
ਜਾਂਚ ਟੀਮ ਵੱਲੋਂ ਨਿਰੀਖਣ ਮੌਕੇ ਕਮੀਆਂ ਨੂੰ ਦੂਰ ਕਰਨ ਦੀਆਂ ਦਿੱਤੀਆਂ ਸਖ਼ਤ ਹਦਾਇਤਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੂਨ:
‘ਮਿਸ਼ਨ ਤੰਦਰੁਸਤ ਪੰਜਾਬ’ ਦੇ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਏ.ਐਸ.ਨਗਰ ਸਥਿਤ ਦਫ਼ਤਰ ਦੇ ਐਕਸੀਅਨ ਲਵਲੀਨ ਦੂਬੇ ਅਤੇ ਐਸਡੀਓ ਕਮਲਦੀਪ ਕੌਰ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲੌਗੀ ਵਿਖੇ ਬਾਇਓ ਮੈਡੀਕਲ ਕਾਮਨ ਫੈਸਲਿਟੀ ਦਾ ਨਰਿੱਖਣ ਕੀਤਾ। ਜਿਥੇ ਕਿ ਜ਼ਿਲ੍ਹਾ ਐਸ.ਏ.ਐਸ.ਨਗਰ ਅਤੇ ਰੂਪਨਗਰ ਦੇ ਸਾਰੇ ਹਸਪਤਾਲਾਂ ਦਾ ਬਾਇਓ ਮੈਡੀਕਲ ਵੇਸਟ ਆਉਂਦਾ ਹੈ ਅਤੇ ਵੇਸਟ ਨੂੰ ਟਰੀਟ ਕੀਤਾ ਜਾਂਦਾ ਹੈ।
ਇਸ ਸਬੰਧੀ ਜਾਣਕਾਰੀ ਐਕਸੀਅਨ ਲਵਲੀਨ ਦੂਬੇ ਨੇ ਦੱਸਿਆ ਕਿ ਬਾਇਓ ਮੈਡੀਕਲ ਕਾਮਨ ਫੈਸਲਿਟੀ ਦਾ ਨਿਰੀਖਣ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤਾ ਗਿਆ ਹੈ ਤਾਂ ਜੋ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਬਾਇਓ ਮੈਡੀਕਲ ਕਾਮਨ ਫੈਸਲਿਟੀ ਵਿੱਚ ਸੀਸੀਟੀਵੀ ਕੈਮਰੇ ਲਗੇ ਹੋਏ ਹਨ ਅਤੇ ਅਣਗਹਿਲੀ ਦੀ ਭਾਵੇ ਕੋਈ ਗੁਜਾਇਸ ਨਹੀਂ ਹੈ ਪਰੰਤੂ ਫਿਰ ਵੀ ਇਥੋ ਦੇ ਅਧਿਕਾਰੀ ਐਚ.ਐਸ. ਭੁੱਲਰ ਅਤੇ ਹੋਰ ਕਰਮਚਾਰੀਆਂ ਨੂੰ ਬਾਇਓ ਮੈਡੀਕਲ ਵੇਸਟ ਨੂੰ ਟਰੀਟ ਕਰਨ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਬਾਰੇ ਵਿਸ਼ਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਹਦਾਇਤਾਂ ਮੁਤਾਬਿਕ ਜੋ ਕਮੀਆਂ ਸਨ ਉਨ੍ਹਾਂ ਨੂੰ ਦੂਰ ਕਰਨ ਲਈ ਵੀ ਆਖਿਆ ਗਿਆ ਹੈ ਅਤੇ ਇਸ ਦੀ ਇੱਕ ਵਿਸ਼ੇਸ਼ ਰਿਪੋਰਟ ਬਣਾ ਕੇ ਮੁੱਖ ਦਫ਼ਤਰ ਨੂੰ ਵੀ ਭੇਜੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…