ਪੰਜਾਬੀ ਬਾਰੇ ਲੋਕਾਂ ਨੂੰ ਅਪੀਲ ਕਰਨ ਦੀ ਥਾਂ ਅਫ਼ਸਰਾਂ ਨੂੰ ਹੁਕਮ ਜਾਰੀ ਕਰੇ ਸਰਕਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ:
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀ ਮਾਂ ਬੋਲੀ ਦੇ ਹੱਕ ਵਿੱਚ ਵੱਡਾ ਐਲਾਨ ਕਰਨ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਮੁੱਖ ਮੰਤਰੀ ਨੂੰ ਜ਼ੋਰ ਦੇ ਕੇ ਆਖਿਆ ਸਮੂਹ ਪੰਜਾਬੀਆਂ ਨੂੰ ਫਰਵਰੀ 2023 ਤੱਕ ਸਾਰੇ ਸਕੂਲਾਂ, ਕਾਲਜਾਂ, ਕਾਰੋਬਾਰੀ ਅਦਾਰਿਆਂ ਅਤੇ ਦੁਕਾਨਾਂ ਦੇ ਬੋਰਡ ਪੰਜਾਬੀ ਵਿੱਚ ਲਿਖੇ ਜਾਣ ਦੀ ਅਪੀਲ ਕਰਨ ਦੀ ਥਾਂ ਉਹ ਆਪਣੇ ਉੱਚ ਅਧਿਕਾਰੀਆਂ ਨੂੰ ਤੁਰੰਤ ਇਹ ਫ਼ੈਸਲਾ ਲਾਗੂ ਕਰਨ ਹੁਕਮ ਜਾਰੀ ਕੀਤੇ ਜਾਣ।
ਸ੍ਰੀ ਪੀਰਮੁਹੰਮਦ ਨੇ ਪੰਜਾਬੀ ਮਾਂ ਬੋਲੀ ਬਾਰੇ ਜਾਗਰੂਕਤਾ ਦਾ ਹੋਕਾ ਦੇਣ ਲਈ ਆਪਣੇ ਸਾਥੀਆਂ ਡਾ. ਕਾਰਜ ਸਿੰਘ ਧਰਮ ਸਿੰਘ ਵਾਲਾ, ਗੁਰਮੁੱਖ ਸਿੰਘ ਸੰਧੂ, ਗੁਰਬਖ਼ਸ਼ ਸਿੰਘ ਸੇਖੋਂ, ਡਾ. ਨਿਰਵੈਰ ਸਿੰਘ ਉੱਪਲ ਨਾਲ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਦੇ ਇਸ ਫ਼ੈਸਲੇ ਨੂੰ ਪਿੰਡਾਂ, ਸ਼ਹਿਰਾਂ ਅਤੇ ਛੋਟੇ ਕਸਬਿਆਂ ਤੋਂ ਇਲਾਵਾ ਸੜਕਾਂ ’ਤੇ ਲਿਖੇ ਜਾਣ ਵਾਲੇ ਸਾਈਨ ਬੋਰਡਾਂ ਉੱਤੇ ਪੰਜਾਬੀ ਨੂੰ ਪਹਿਲੇ ਨੰਬਰ ’ਤੇ ਲਿਖਣ, ਲਿਖਾਉਣ ਦੀ ਸਕਰੀਨਿੰਗ ਕਰਨ ਦਾ ਫ਼ੈਸਲਾ ਕੀਤਾ ਹੈ।
ਪੀਰਮੁਹੰਮਦ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਤੀਜੇ ਨੰਬਰ ਤੇ ਕੋਈ ਵੀ ਭਾਸ਼ਾ ਲਿਖੋ ਪਰ ਪਹਿਲੇ ਨੰਬਰ ਤੇ ਪੰਜਾਬੀ ਲਿਖੀ ਜਾਵੇ ਪਰ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀ ਸਖ਼ਤੀ ਨਾਲ ਨਹੀਂ ਬਲਕਿ ਸਮੂਹ ਪੰਜਾਬੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਪੰਜਾਬੀ ਨੂੰ ਤਰਜ਼ੀਹੀ ਭਾਸ਼ਾ ਵਜੋਂ ਉਪਰ ਲਿਖਣ ਵਾਲੀ ਗੱਲ ਬੇਹੱਦ ਹੈਰਾਨੀਜਨਕ ਹੈ ਕਿਉਂਕਿ ਜਿਹੜੇ ਸਰਕਾਰੀ ਜਾਂ ਗੈਰ ਸਰਕਾਰੀ ਅਦਾਰੇ ਜਾਣਬੁੱਝ ਕੇ ਪੰਜਾਬੀ ਦੀ ਜਗਾ ਹਿੰਦੀ ਜਾਂ ਅੰਗਰੇਜ਼ੀ ਨੂੰ ਤਰਜ਼ੀਹ ਦਿੰਦੇ ਨੇ ਉਨ੍ਹਾਂ ਤੇ ਸਖ਼ਤੀ ਕਰਨੀ ਸਰਕਾਰ ਦਾ ਮੁੱਢਲਾ ਫਰਜ਼ ਹੈ।

Load More Related Articles
Load More By Nabaz-e-Punjab
Load More In General News

Check Also

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਮੁਹਾਲੀ-ਚੰਡੀਗ…