Share on Facebook Share on Twitter Share on Google+ Share on Pinterest Share on Linkedin ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਇੰਟਰ ਸਕੂਲ ਕ੍ਰਿਕਟ ਚੈਂਪੀਅਨਸ਼ਿਪ ਦਾ ਆਯੋਜਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 4 ਅਪਰੈਲ: ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਇੰਟਰ ਸਕੂਲ ਕ੍ਰਿਕਟ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਯੂਨੀਵਰਸਿਟੀ ਸਕੂਲਜ਼ ਦੀਆਂ ਕ੍ਰਿਕਟ 17 ਟੀਮਾਂ ਨੇ ਹਿੱਸਾ ਲਿਆ। ਇਸ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਕੀਤਾ। ਇਸ ਮੌਕੇ ਉਨਾਂ ਨਾਲ ਯੂਨੀਵਰਸਿਟੀ ਰਜਿਸਟਰਾਰ ਡਾ ਓ.ਪੀ. ਮਿੱਡਾ ਵੀ ਮੋਜੂਦ ਸਨ। ਇਸ ਮੌਕੇ ਟੀਮਾਂ ਦੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਇਕ ਮਹੱਤਵਪੂਰਨ ਹਿੱਸਾ ਹਨ ਅਤੇ ਖੇਡ ਜਾਂ ਕਸਰਤ ਤੋਂ ਬਿਨ੍ਹਾਂ ਇਕ ਤੰਦਰੁਸਤ ਸ਼ਰੀਰ ਦੀ ਕਾਮਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਲਈ ਇਕ ਸਿਹਤਮੰਦ ਸ਼ਰੀਰ ਵਿੱਚ ਹੀ ਸਿਹਤਮੰਦ ਮੰਨ ਵਾਸ ਕਰਦਾ ਹੈ। ਇਸ ਟੂਰਨਾਮੈਂਟ ਦੌਰਾਨ ਹੋਏ ਰੋਚਕ ਕ੍ਰਿਕਟ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਯੂਨੀਵਰਸਿਟੀ ਸਕੂਲ ਆਫ ਮੈਨੇਜਮੈਂਟ ਦੇ ਫਾਇਨਾਂਸ ਮੈਨੇਜਮੈਂਟ ਅਤੇ ਬੀ.ਕਾਮ ਦੀਆਂ ਟੀਮਾਂ ਫਾਈਨਲ ਮੁਕਾਬਲੇ ਵਿੱਚ ਪੁੱਜੀਆਂ। ਫਾਈਨਲ ਮੈਚ ਵਿੱਚ ਫਾਇਨਾਂਸ ਮੈਨੇਜਮੈਂਟ ਦੀ ਟੀਮ ਨੇ ਨਿਰਧਾਰਿਤ 10 ਓਵਰਾਂ ਵਿੱਚ 53 ਦੌੜਾਂ ਬਣਾਈਆਂ, ਜਿਸ ਦੇ ਜਵਾਬ ਵਿੱਚ ਬੀ.ਕਾਮ ਦੀ ਟੀਮ 49 ਦੌੜਾਂ ਹੀ ਬਣਾ ਸਕੀ ਅਤੇ ਫਾਇਨਾਂਸ ਮੈਨੇਜਮੈਂਟ ਦੀ ਟੀਮ 4 ਦੌੜਾਂ ਨਾਲ ਜੇਤੂ ਰਹੀ। ਇਨਾਮ ਵੰਡ ਸਮਾਰੋਹ ਦੌਰਾਨ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ। ਟੂਰਨਾਮੈਂਟ ਵਿੱਚ ਪਹਿਲੇ ਸਥਾਨ ’ਤੇ ਰਹਿਣ ਵਾਲੀ ਯੂਨੀਵਰਸਿਟੀ ਸਕੂਲ ਆਫ ਮੈਨੇਜਮੈਂਟ ਦੇ ਫਾਇਨਾਂਸ ਮੈਨੇਜਮੈਂਟ ਦੀ ਟੀਮ ਅਤੇ ਦੂਜੇ ਸਥਾਨ ’ਤੇ ਰਹਿਣ ਵਾਲੀ ਬੀ.ਕਾਮ ਟੀਮ ਨੂੰ ਟਰਾਫੀ, ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਪਤੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਯੂਨੀਵਰਸਿਟੀ ਰਜਿਸਟਰਾਰ ਡਾ.ਓ.ਪੀ.ਮਿੱਡਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਇਸ ਟੂਰਨਾਮੈਂਟ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਕੀਤੇ ਗਏ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਪੋਰਟਸ ਅਫਸਰ ਨਰੇਸ਼ ਕੁਮਾਰ ਅਤੇ ਅਸਿਸਟੈਂਟ ਪ੍ਰੋ. ਕਮਲਜੀਤ ਕੌਰ ਵੀ ਹਾਜਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ