ਇੰਟਰ ਨੈਸ਼ਨਲ ਪਬਲਿਕ ਸਕੂਲ ਕਰਵਾਇਆ ਟਾਇਲੈਂਟ ਹੰਟ ਸ਼ੋਅ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਅਪਰੈਲ:
ਸਥਾਨਕ ਸ਼ਹਿਰ ਦੇ ਪਪਰਾਲੀ ਰੋਡ ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪ੍ਰਿੰ. ਪੀ ਸੈਂਗਰ ਦੀ ਦੇਖ ਰੇਖ ਵਿਚ ਤੇ ਡਾਇਰੈਕਟਰ ਏ.ਕੇ ਕੌਸ਼ਲ ਦੀ ਅਗਵਾਈ ਵਿਚ ‘ਪਰੀ ਪ੍ਰਾਇਮਰੀ ਵਿੰਗ’ ਦੇ ਬੱਚਿਆਂ ਦਾ ਇੰਟਰਨੈਸ਼ਲ ਟੇਲੈਂਟ ਹੰਟ ਸ਼ੋਅ ਕਰਵਾਇਆ ਗਿਆ ਜਿਸ ਵਿਚ ਨਿੱਕੇ ਨਿੱਕੇ ਬੱਚਿਆਂ ਨੇ ਵਧੀਆ ਕਾਰਜੁਗਾਰੀ ਦਾ ਮੁਜਾਹਰਾ ਕੀਤਾ। ਇਸ ਮੌਕੇ ਪ੍ਰਿੰ.ਪੀ ਸੈਂਗਰ ਨੇ ਦੱਸਿਆ ਕਿ ਇਸ ਸ਼ੋਅ ਦੌਰਾਨ ਬੱਚਿਆਂ ਵਿਚ ਚਾਰ ਤਰ੍ਹਾਂ ਦੇ ਮੁਕਾਬਲੇ ਜਿਸ ਵਿਚ ਕਵਿਤਾ, ਡਾਂਸ ਮੁਕਾਬਲੇ, ਡਰਾਇੰਗ ਅਤੇ ਗੀਤ ਗਾਉਣ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲੈਕੇ ਆਪਣੀ ਪ੍ਰੀਤਭਾ ਦਾ ਲੋਹਾ ਮਨਵਾਇਆ। ਇਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਡਾਇਰੈਕਟਰ ਅਸ਼ੋਕ ਕੌਸ਼ਲ ਅਤੇ ਪ੍ਰਿੰ.ਪੀ ਸੈਂਗਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਡਾਇਰੈਕਟਰ ਅਸ਼ੋਕ ਕੌਸ਼ਲ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਵਿਚ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਰਹਿਣਗੇ ਤਾਂ ਜੋ ਵਿਦਿਆਰਥੀ ਪੜਾਈ ਦੇ ਨਾਲ ਨਾਲ ਹੋਰ ਵਰਗਾਂ ਵਿਚ ਵੀ ਅੱਗੇ ਵੱਧ ਸਕਣ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…