Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਹੁਨਰ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ 4 ਕੌਮਾਂਤਰੀ ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾਣਗੇ: ਚੰਨੀ ਇਸ ਸਾਲ ਪੰਜਾਬ ਦੇ 5 ਲੱਖ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਨੌਕਰੀਆਂ ਮੁਹਾਲੀ ਵਿੱਚ ਲੱਗਿਆ ਸੂਬੇ ਦਾ ਪਲੇਠਾ ਕੌਮਾਂਤਰੀ ਰੁਜ਼ਗਾਰ ਮੇਲਾ, 1900 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮੰਤਵ ਤਹਿਤ ਸਹਾਇਕ ਧੰਦਿਆਂ ਨੂੰ ਕੀਤਾ ਜਾਵੇਗਾ ਉਤਸ਼ਾਹਿਤ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ: ਪੰਜਾਬ ਵਿੱਚ ਹੁਨਰ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਅਤੇ ਰਾਜ ਦੇ ਨੌਜਵਾਨਾਂ ਨੂੰ ਕੌਮਾਂਤਰੀ ਪੱਧਰ ਦੇ ਮਾਪਦੰਡਾਂ ਮੁਤਾਬਿਕ ਹੁਨਰਮੰਦ ਬਣਾਉਣ ਲਈ ਸੂਬੇ ਵਿੱਚ 4 ਕੌਮਾਂਤਰੀ ਵਿਕਾਸ ਕੇਂਦਰ ਖੋਲਂੇ੍ਹ ਜਾਣਗੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਕਾਲਜ ਫੇਜ਼-6 ਵਿੱਚ ਲਗਾਏ ਪੰਜਾਬ ਦੇ ਪਲੇਠੇ ਕੌਮਾਂਤਰੀ ਰੁਜ਼ਗਾਰ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਰਵਾਏ ਗਏ ਸਮਾਗਮ ਨੂੰ ਸੰਬੋਧਕਰ ਕਰਦਿਆਂ ਕੀਤਾ। ਸ੍ਰੀ ਚੰਨੀ ਨੇ ਕਿਹਾ ਕਿ ਕੌਮਾਂਤਰੀ ਰੁਜ਼ਗਾਰ ਮੇਲੇ ਦੇ ਰੂਪ ਵਿੱਚ ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸੁਨਹਿਰਾ ਉਪਰਾਲਾ ਕੀਤਾ ਗਿਆ ਹੈ, ਜਿਸ ਦੌਰਾਨ ਵੱਖ-ਵੱਖ ਵਿਦੇਸ਼ੀ ਕੰਪਨੀਆਂ ਵੱਲੋਂ ਨੌਕਰੀਆਂ ਲਈ ਨੌਜਵਾਨਾਂ ਦੀ ਇੰਟਰਵਿਊ ਲਈ ਗਈ ਹੈ ਤੇ ਅਜਿਹਾ ਹੀ ਇਕ ਹੋਰ ਮੇਲਾ ਖਰੜ ਵਿਖੇ ਲਾਇਆ ਜਾਵੇਗਾ। ਇਸ ਮੌਕੇ ਉਹਨਾਂ ਨੇ ਪੰਜਾਬ ਦੇ ਪਿੰਡਾਂ ਵਿੱਚ ਸਥਾਪਿਤ ਕੀਤੇ ਕਾਮਨ ਸਰਵਿਸ ਸੈਂਟਰਾਂ ਦੇ 1900 ਪਿੰਡ ਪੱਧਰ ਦੇ ਉਦਮੀਆਂ (ਵੀ.ਐਲ.ਈਜ਼) ਨੂੰ ਨਿਯੁਕਤੀ ਪੱਤਰ ਵੀ ਵੰਡੇ। ਮੇਲੇ ਵਿੱਚ ਆਇਰਲੈਂਡ, ਦੁਬਈ, ਯੂ.ਏ.ਈ, ਕੁਵੈਤ, ਓਮਾਨ, ਕਤਰ, ਬਹਿਰੀਨ ਸਮੇਤ ਕਈ ਦੇਸ਼ਾਂ ਦੀਆਂ ਕੰਪਨੀਆਂ ਨੇ ਨਰਸਿੰਗ, ਹੌਸਪਿਟੈਲਿਟੀ, ਪਲੰਬਿੰਗ, ਬੈਲਡਿੰਗ, ਹਾਊਸ ਕੀਪਿੰਗ, ਬਿਊਟੀ ਵੈਲਨੈਸ ਸਮੇਤ ਕਈ ਖੇਤਰਾਂ ਸਬੰਧੀ ਉਮੀਦਵਾਰਾਂ ਦੀ ਇੰਟਰਵਿਊ ਲਈ। ਸ੍ਰੀ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਕਾਨੂੰਨ ਤਹਿਤ ਇਕ ਅਜਿਹਾ ਪਲੈਟਫਾਰਮ/ਪੋਰਟਲ ਤਿਆਰ ਕੀਤਾ ਜਾਵੇਗਾ। ਜਿਸ ਉੱਤੇ ਵਿਦੇਸ਼ਾਂ ਵਿੱਚ ਪੜ੍ਹਂਨ ਅਤੇ ਕੰਮ ਕਰਨ ਦੇ ਚਾਹਵਾਨ ਅਤੇ ਵਿਦੇਸ਼ੀ ਯੂਨੀਵਰਸਿਟੀਆਂ ਅਤੇ ਕੰਪਨੀਆਂ ਰਜਿਸਟਰੇਸ਼ਨ ਕਰਵਾ ਸਕਣਗੀਆਂ। ਇਸ ਨਾਲ ਏਜੰਟਾਂ ਵੱਲੋਂ ਕੀਤੀ ਜਾਂਦੀ ਨੌਜਵਾਨਾਂ ਦੀ ਲੁੱਟ ਨੂੰ ਬੰਦ ਕੀਤਾ ਜਾ ਸਕੇਗਾ। ਉਹਨਾਂ ਦੱਸਿਆ ਕਿ ਹਰ ਸਾਲ ਵੱਡੀ ਗਿਣਤੀ ਨੌਜਵਾਨ ਵਿਦੇਸ਼ਾ ਨੂੰ ਜਾ ਰਹੇ ਹਨ ਤੇ ਉਹਨਾਂ ਵੱਲੋਂ ਖਰਚੇ ਜਾਂਦੇ ਪੈਸੇ ਵਿੱਚੋਂ ਵੱਡਾ ਹਿੱਸਾ ਕਮਿਸ਼ਨ ਦੇ ਰੂਪ ‘ਚ ਏਜੰਟਾਂ ਦੀ ਝੋਲੀ ਪੈਂਦਾ ਹੈ। ਸਰਕਾਰ ਵੱਲੋਂ ਇਕ ਸਾਂਝਾ ਮੰਚ ਤਿਆਰ ਕੀਤੇ ਜਾਣ ਨਾਲ ਇਹ ਰਕਮ ਪੰਜਾਬ ਦੇ ਨੌਜਵਾਨਾਂ ਕੋਲ ਹੀ ਰਹੇਗੀ। ਉਹਨਾਂ ਦੱਸਿਆ ਕਿ ਇਸ ਪੋਰਟਲ ਉਤੇ ਮਿਆਰੀ ਯੂਨੀਵਰਸਿਟੀਆਂ ਨੂੰ ਹੀ ਰਜ਼ਿਸਟਰ ਕੀਤਾ ਜਾਵੇਗਾ ਅਤੇ ਇਹ ਗੱਲ ਯਕੀਨੀ ਬਣਾਈ ਜਾਵੇਗੀ ਕਿ ਪੜਂਾਈ ਉਪਰੰਤ ਵਿਦਿਆਰਥੀਆਂ ਨੂੰ ਘੱਟੋ-ਘੱਟ ਤਿੰਨ ਸਾਲ ਦਾ ਵਰਕ ਪਰਮਟ ਮਿਲੇ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਵਿਦੇਸ਼ੀ ਯੂਨੀਵਰਸਿਟੀਆਂ ਵਿਚਾਲੇ ਸਮਝੌਤੇ ਵੀ ਕੀਤੇ ਜਾ ਰਹੇ ਹਨ, ਜਿਨ੍ਹਾਂ ਤਹਿਤ ਵਿਦਿਆਰਥੀ ਦੋ ਸਾਲ ਦੀ ਪੜਂਾਈ ਪੰਜਾਬ ਵਿੱਚ ਕਰਨਗੇ ਅਤੇ ਬਾਕੀ ਦੀ ਪੜਂਾਈ ਵਿਦੇਸ਼ਾਂ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਕਿ ਕੌਮਾਤਰੀ ਪੱਧਰ ਦਾ ਰੋਜ਼ਗਾਰ ਮੇਲਾ ਲਾਉਣ ਦਾ ਇਹ ਪਹਿਲਾਂ ਤਜਰਬਾ ਹੈ ਤੇ ਇਸ ਦੌਰਾਨ ਰਹਿ ਗਈਆਂ ਕਮੀਆਂ ਨੂੰ ਅਗਲੇ ਮੇਲੇ ਵਿੱਚ ਦੂਰ ਕਰ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਇਕ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸ਼ੁਰੂਆਤੀ ਤੌਰ ‘ਤੇ 02 ਹਜ਼ਾਰ ਨੌਜਵਾਨਾਂ ਨੂੰ ਠੇਕੇਦਾਰ ਬਣਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪਿੰਡ ਵਿੱਚ ਖੋਲਂੇ ਗਏ ਕਾਮਨ ਸਰਵਿਸ ਸੈਂਟਰ ਇਕ ਬਹੁਤ ਹੀ ਵਧਿਆ ਉਪਰਾਲਾ ਹੈ ਜਿਸ ਜ਼ਰੀਏ ਪਿੰਡ ਪੱਧਰ ਦੇ ਉਦਮੀ (ਵੀ.ਐਲ.ਈ) 10 ਹਜ਼ਾਰ ਤੋਂ ਲੈ ਕੇ 01 ਲੱਖ ਰੁਪਏ ਤੱਕ ਕਮਾ ਸਕਦੇ ਹਨ। ਉਹਨਾਂ ਦੱਸਿਆ ਕਿ ਤਕਨੀਕੀ ਸਿਖਿਆ ਸਬੰਧੀ ਪੰਜਾਬ ਦੇ ਅਦਾਰਿਆਂ ਨੂੰ ਅਪਗ੍ਰੇਡ ਕਰਨ ਲਈ ਟਰੇਨਰਾਂ ਦੀ ਵਿਸ਼ੇਸ਼ ਟਰੇਨਿੰਗ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਇੰਟਰਵਿਊ ਵਾਲੀਆਂ ਥਾਵਾਂ ਤੇ ਜਾ ਕੇ ਵੱਖ ਵੱਖ ਕੰਪਨੀਆਂ ਨੁੰਮਾਇੰਦਿਆਂ ਅਤੇ ਇੰਟਰਵਿਊ ਦੇਣ ਆਏ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ । ਸਮਾਗਮ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਣ ਪੰਜਾਬ ਦਾ ਵਿੱਤੀ ਤੌਰ ਤੇ ਵੱਡਾ ਨੁਕਸਾਨ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਸਨਅਤਾਂ ਪੰਜਾਬ ਵਿੱਚੋਂ ਸ਼ਿਫਟ ਹੋ ਗਈਆਂ, ਜਿਸ ਕਾਰਨ ਬੇਰੁਜ਼ਗਾਰੀ ਵਿੱਚ ਵਾਧਾ ਹੋਇਆ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹਨਾਂ ਗੱਲਾਂ ਨੂੰ ਧਿਆਨ ਵਿੱਚ ਰੱਖਦਿਆਂ ਸਨਅਤਾਂ ਲਈ ਬਿਜਲੀ 05 ਰੁਪਏ ਯੂਨਿਟ ਕੀਤੀ ਹੈ। ਜਿਸ ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੀ ਹੈ। ਉਹਨਾਂ ਦੱਸਿਆ ਕਿ ਕਿਰਤ ਵਿਭਾਗ ਵੱਲੋਂ ਵੀ ਹੁਨਰ ਵਿਕਾਸ ਕੇਂਦਰ ਚਲਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤੇ ਮੋਹਾਲੀ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਇਹ ਵਿਸ਼ੇਸ਼ ਹੁਨਰ ਵਿਕਾਸ ਕੇਂਦਰ ਚਲਾਏ ਜਾਣਗੇ। ਸ੍ਰੀ ਸਿੱਧੂ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਹਰ ਜ਼ਿਲਂੇ ਦੇ 500 ਨੌਜਵਾਨਾਂ ਨੂੰ ਪਸ਼ੂ ਪਾਲਣ ਅਤੇ ਹੋਰਨਾਂ ਸਹਾਇਕ ਧੰਦਿਆਂ ਦੀ ਸਿਖਲਾਈ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਤੇ ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਸਬਸਿਡੀ ‘ਤੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜਂਾਈ ਦੇ ਨਾਲ ਨਾਲ ਸਹਾਇਕ ਧੰਦਿਆਂ ਨੂੰ ਵੀ ਅਪਣਾਉਣ ਤਾਂ ਜੋ ਪੰਜਾਬ ਵਿੱਚ ਕਿਰਤ ਸਭਿਆਚਾਰ ਸੁਰਜੀਤ ਕੀਤਾ ਜਾ ਸਕੇ। ਸਮਾਗਮ ਨੂੰ ਸੰਬੋਧਨ ਕਰਦਿਆਂ ਤਕਨੀਕੀ ਸਿੱਖਿਆ ਵਿਭਾਗ ਦੇ ਸਕਤਰ ਸ੍ਰੀ ਡੀ.ਕੇ ਤਿਵਾੜੀ ਨੇ ਕਿਹਾ ਕਿ ਵਿਭਾਗ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਤੇ ਉਹਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਕੀਤੇ ਜਾ ਰਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਸਮਾਗਮ ਵਿੱਚ ਕੁਲਜੀਤ ਸਿੰਘ ਨਾਗਰਾ, ਗੁਰਪ੍ਰੀਤ ਸਿੰਘ ਜੀ.ਪੀ., ( ਦੋਵੇਂ ਵਿਧਾਇਕ), ਸਾਬਕਾ ਮੰਤਰੀ ਪੰਜਾਬ ਸ. ਜਗਮੋਹਨ ਸਿੰਘ ਕੰਗ, ਸ. ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਰੁਜ਼ਗਾਰ ਜੈਨਰੇਸ਼ਨ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ, ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਪ੍ਰਵੀਨ ਕੁਮਾਰ ਥਿੰਦ, ਤਕਨੀਕੀ ਸਿੱਖਿਆ ਬੋਰਡ ਦੇ ਸਕੱਤਰ ਸ੍ਰੀ ਚੰਦਰ ਗੈਂਦ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਐਸ.ਡੀ.ਐਮ, ਜਗਦੀਪ ਸਹਿਗਲ, ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ, ਭਾਰਤ ਸਰਕਾਰ ਦੇ ਈ.ਡੀ ਕਮ ਸੀ.ਓ.ਓ ਸ੍ਰੀ ਜੈਯੰਤ ਕ੍ਰਿਸ਼ਨਾ, ਸੀ.ਓ.ਓ ਟੂਰੀਜ਼ਮ ਐਂਡ ਸਕਿੱਲ ਕੌਂਸਲ, ਭਾਰਤ ਸਰਕਾਰ, ਸ੍ਰੀਮਤੀ ਸੁਨਾਲੀ ਸਿਨਹਾ, ਸਟੇਟ ਐਨਗੇਜਮੈਂਟ ਹੈਡ ਐਨਐਸ ਡੀਸੀ, ਜੈਕਾਂਤ ਸਿੰਘ, ਸਟੇਟ ਐਨਗੇਜਮੈਂਟ ਅਫਸਰ, ਐਨ.ਐਸ. ਡੀ.ਸੀ, ਰਜਤ ਭਟਨਾਗਰ ਸਮੇਤ ਵੱਖ-ਵੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।ਅੰਤ ਵਿੱਚ ਸਰਕਾਰੀ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ