ਦਲਿਤਾਂ ਤੇ ਪਛੜੇ ਵਰਗਾਂ ਦੇ ਲੋਕਾਂ ਨੂੰ ਹੱਕਾਂ ਤੇ ਅਧਿਕਾਰਾਂ ਦੀ ਲੜਾਈ ਲੜਨ ਦਾ ਸੱਦਾ

ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮੀਟਿੰਗ ਇਨਸਾਫ਼ ਲਈ ਕਾਨੂੰਨੀ ਚਾਰਾਜੋਈ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ:
ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਦਲਿਤ ਤੇ ਪਛੜੇ ਵਰਗਾਂ ਦੇ ਲੋਕਾਂ ਨੂੰ ਆਪਣੇ ਸੰਵਿਧਾਨਕ ਹੱਕਾਂ ਅਤੇ ਅਧਿਕਾਰਾਂ ਲਈ ਲੜਾਈ ਲੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਨੂੰ ਇਨਸਾਫ਼ ਪ੍ਰਾਪਤੀ ਲਈ ਸਿਆਸੀ ਆਗੂਆਂ ਅਤੇ ਸ਼ਾਹੂਕਾਰਾਂ ਅੱਗੇ ਤਰਲੇ ਕੱਢਣ ਦੀ ਬਜਾਏ ਕਾਨੂੰਨੀ ਚਾਰਾਜੋਈ ਨੂੰ ਪਹਿਲ ਦੇਣੀ ਚਾਹੀਦੀ ਹੈ। ਅਜਿਹਾ ਕਰਨ ਨਾਲ ਦਲਿਤਾਂ ਨੂੰ ਹੀਣ ਭਾਵਨਾ ਦਾ ਸ਼ਿਕਾਰ ਵੀ ਨਹੀਂ ਹੋਣਾ ਪਵੇਗਾ ਅਤੇ ਇਨਸਾਫ਼ ਵੀ ਜਲਦੀ ਮਿਲ ਸਕੇਗਾ।
ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਵਿੱਚ ਫਰੰਟ ਦੀ ਮੀਟਿੰਗ ਦੌਰਾਨ ਸ੍ਰੀ ਬਲਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਸਸੀ\ਐਸਟੀ ਐਕਟ ਸਬੰਧੀ ਸੁਪਰੀਮ ਕੋਰਟ ਵਿੱਚ ਕੇਸ ਦੀ ਸਹੀ ਤਰੀਕੇ ਨਾਲ ਪੈਰਵੀ ਨਾ ਕਰਨ ਕਰਕੇ ਐਸਸੀ\ਐਸਟੀ ਐਕਟ ਦੀ ਮਾਨਤਾ ਨੂੰ ਘਟਾਉਣ ਦਾ ਫੈਸਲਾ ਲਿਆ ਗਿਆ। ਬੁਲਾਰਿਆਂ ਨੇ ਬੀਤੀ 2 ਅਪਰੈਲ ਨੂੰ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਦੇਣ ਅਤੇ ਸਮੂਹ ਰਾਜਸੀ ਪਾਰਟੀਆਂ ਅਤੇ ਦਲਿਤ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੰਘਰਸ਼ ਵਿੱਢਣ ਨਾਲ ਦੇਸ਼ ਭਰ ਵਿੱਚ ਦਲਿਤਾਂ ਦੀ ਹੋਂਦ ਦਾ ਪਤਾ ਚਲਿਆ ਹੈ। ਮੀਟਿੰਗ ਵਿੱਚ ਭਾਰਤ ਬੰਦ ਦੌਰਾਨ ਦਲਿਤ ਵਰਗ ਦੇ ਫੌਤ ਹੋਏ 12 ਵਿਅਕਤੀਆਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ। ਦਲਿਤ ਆਗੂਆਂ ਨੇ ਦੇਸ਼ ਦੇ ਹੁਕਮਰਾਨਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅਗਲੀ ਸੁਣਵਾਈ ’ਤੇ ਐਕਟ ਸਬੰਧੀ ਯੋਗ ਪੈਰਵੀ ਨਹੀਂ ਕੀਤੀ ਗਈ ਤਾਂ ਦਲਿਤ ਵਰਗ ਵੱਲੋਂ ਲੜੀਵਾਰ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਕੇਂਦਰ ਸਰਕਾਰ ਖਾਸ ਕਰਕੇ ਪ੍ਰਧਾਨ ਮੰਤਰੀ, ਕਾਨੂੰਨ ਮੰਤਰੀ ਅਤੇ ਨਿਆਂਪਾਲਿਕ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗੀ।
ਇਸ ਮੌਕੇ ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਹਰਬੰਸ ਸਿੰਘ, ਦਲਜੀਤ ਕੌਰ, ਗੁਰਨਾਮ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ, ਜਸਪਾਲ ਸਿੰਘ ਰਾਏਪੁਰ, ਅਵਤਾਰ ਸਿੰਘ ਮੱਕੜਿਆਂ, ਹਰਭਜਨ ਸਿੰਘ ਨੰਬਰਦਾਰ, ਨਾਗਰ ਸਿੰਘ, ਸੁੱਚਾ ਸਿੰਘ ਪੰਚ ਸਿੱਲ, ਨੈਬ ਸਿੰਘ ਪੰਚ ਸਿੱਲ, ਜਗਦੀਸ਼ ਸਿੰਘ, ਗੁਰਿੰਦਰ ਸਿੰਘ, ਸੁਰਿੰਦਰ ਸਿੰਘ, ਮਨਦੀਪ ਸਿੰਘ, ਹਰਦੀਪ ਸਿੰਘ, ਬੱਗਾ ਸਿੰਘ ਚੂਹੜ ਮਾਜਰਾ, ਗੁਰਿੰਦਰ ਸਿੰਘ ਬੰਟੀ ਬਲਾਕ ਸੰਮਤੀ ਮੈਂਬਰ, ਗੁਰਸ਼ਰਨ ਸਿੰਘ ਪੰਚ ਮੁੱਲਾਂਪੁਰ ਗਰੀਬਦਾਸ, ਕਮਲਜੋਤ ਕੋਰ, ਰਜਿੰਦਰ ਕੌਰ, ਨਛੱਤਰ ਸਿੰਘ ਸ਼ਾਹੀ ਮਾਜਰਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…