ਜਸਪ੍ਰੀਤ ਸਿੰਘ ਸੋਨੀ ਬੜੀ ਨੂੰ ਯੂਥ ਅਕਾਲੀ ਦਲ ਦਾ ਜਨਰਲ ਸਕੱਤਰ ਥਾਪਿਆ

ਨਬਜ਼-ਏ-ਪੰਜਾਬ, ਮੁਹਾਲੀ, 6 ਮਾਰਚ:
ਸ਼੍ਰੋਮਣੀ ਅਕਾਲੀ ਦਲ (ਯੂਥ ਵਿੰਗ) ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਮੁਹਾਲੀ ਦੇ ਜੰਮਪਲ ਅਤੇ ਨੌਜਵਾਨ ਆਗੂ ਜਸਪ੍ਰੀਤ ਸਿੰਘ ਸੋਨੀ ਬੜੀ ਨੂੰ ਯੂਥ ਅਕਾਲੀ ਦਲ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸੋਨੀ ਬੜੀ ਨੂੰ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਦਿੱਤੀ ਗਈ ਹੈ। ਹਾਈ ਕਮਾਨ ਦੇ ਇਸ ਫ਼ੈਸਲੇ ਨਾਲ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਹੈ।
ਇਸ ਮੌਕੇ ਜਸਪ੍ਰੀਤ ਸਿੰਘ ਸੋਨੀ ਬੜੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈ ਕਮਾਨ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ, ਉਹ ਇਸ ਨੂੰ ਪੂਰੀ ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਜਨ ਸੰਪਰਕ ਮੁਹਿੰਮ ਵਿੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੂਥ ਪੱਧਰ ’ਤੇ ਯੂਥ ਅਕਾਲੀ ਦਲ ਦੀਆਂ ਸਬ ਕਮੇਟੀਆਂ ਬਣਾਈਆਂ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…