ਜਸਵੀਰ ਸਿੰਘ ਗੜ੍ਹੀ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਪੀੜਤਾਂ ਦੀਆਂ ਤਕਲੀਫਾਂ ਸੁਣੀਆਂ

ਗਰੀਬ ਤੇ ਮਜ਼ਦੂਰ ਵਰਗ ਦੀ ਆਵਾਜ਼ ਸਰਕਾਰ ਤਕ ਪਹੁੰਚਾਵਾਂਗਾ: ਚੇਅਰਮੈਨ ਜਸਵੀਰ ਸਿੰਘ ਗੜ੍ਹੀ

ਨਬਜ਼-ਏ-ਪੰਜਾਬ, ਡੇਰਾ ਬਾਬਾ ਨਾਨਕ, 8 ਸਤੰਬਰ:
ਪੰਜਾਬ ਰਾਜ ਅਨੁਸੂਚਿਤ ਜਾਤੀ, ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚੇ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਦੁੱਖ ਦਰਦ ਸੁਣਿਆ। ਉਨ੍ਹਾਂ ਨੇ ਰਾਵੀ ਦਰਿਆ ਨੇੜਲੇ ਪਿੰਡ ਮਨਸੂਰਕੇ ਵਿਖੇ ਪਿੰਡ ਵਾਸੀਆਂ ਨਾਲ ਗੱਲ਼ ਬਾਤ ਕੀਤੀ ਅਤੇ ਹੜ੍ਹ ਕਾਰਨ ਘਰਾਂ ਨੂੰ ਪੁੱਜੇ ਨੁਕਸਾਨ ਬਾਰੇ ਜਾਣਕਾਰੀ ਲਈ ਅਤੇ ਖੁਦ ਨੁਕਸਾਨੇ ਗਏ ਘਰਾਂ ਵਿੱਚ ਜਾ ਕੇ ਪੀੜਤਾਂ ਦੇ ਦਰਦ ਨੂੰ ਮਹਿਸੂਸ ਕੀਤਾ।
ਇਸ ਮੌਕੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਨ ਅਤੇ ਉਨ੍ਹਾਂ ਦੇ ਘਰਾਂ ਦਾ ਜੋ ਨੁਕਸਾਨ ਹੋਇਆ ਹੈ, ਉਸ ਬਾਰੇ ਸਰਕਾਰ ਨੂੰ ਜਾਣਕਾਰੀ ਦੇਣਗੇ ਅਤੇ ਪੀੜਤ ਪਰਿਵਾਰ ਦੀ ਹਰ-ਸੰਭਵ ਸਹਾਇਤਾ ਕੀਤੀ ਜਾਵੇਗੀ।
ਇਸ ਮੌਕੇ ਪਿੰਡ ਦੇ ਸਰਪੰਚ ਵਿਕਟਰ ਸਿੰਘ ਅਤੇ ਪਿੰਡ ਵਾਸੀਆਂ ਨੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਬਹੁਤ ਧਰਵਾਸ ਮਿਲਿਆ ਹੈ। ਸਰਪੰਚ ਨੇ ਦੱਸਿਆ ਕਿ ਸਾਡੇ ਪਿੰਡ ਵਿੱਚ ਦਿਹਾੜੀਦਾਰ ਅਤੇ ਮਜਦੂਰ ਪਰਿਵਾਰਾਂ ਦੀ ਗਿਣਤੀ ਜਿਆਦਾ ਹੈ ਅਤੇ ਕਰੀਬ 30 ਘਰ ਨੁਕਸਾਨੇ ਗਏ ਹਨ। ਜਿਆਦਾਤਰ ਘਰਾਂ ਦੀਆਂ ਛੱਤਾਂ ਅਤੇ ਬਾਲੇ ਡਿੱਗੇ ਹਨ ਅਤੇ ਮਕਾਨਾਂ ਦੀਆ ਦੀਵਾਰਾਂ ਵਿੱਚ ਤਰੇੜਾ ਆ ਗਈਆ ਹਨ।
ਇਸ ਮੌਕੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪੀੜਤ ਪਰਿਵਾਰਾ ਨੂੰ ਭਰੋਸਾ ਦਿੱਤਾ ਕਿ ਉਹ ਸਰਕਾਰ ਦੇ ਧਿਆਨ ਵਿੱਚ ਇਨ੍ਹਾਂ ਪਰਿਵਾਰਾਂ ਦੀਆਂ ਮੁਸ਼ਕਿਲਾਂ ਲਿਆ ਕੇ ਹੱਲ ਕਰਵਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਕਿਸਾਨ ਭਰਾਵਾ ਨੂੰ ਫਸਲ ਦਾ ਨੁਕਸਾਨ ਹੋਂਣ ਤੇ ਮੁਆਵਜਾ ਮਿਲਦਾ ਹੈ ਉਸੇ ਤਰ੍ਹਾਂ ਮਜ਼ਦੂਰ ਤੇ ਗਰੀਬ ਪਰਿਵਾਰ ਨੂੰ ਵੀ ਰਾਹਤ ਦੇਣ ਲਈ ਸਰਕਾਰ ਨੂੰ ਬੇਨਤੀ ਕਰਨਗੇ ਤਾਂ ਜੋ ਇਨ੍ਹਾਂ ਲੋਕਾਂ ਦਾ ਦਰਦ ਵੰਡਾਇਆ ਜਾ ਸਕੇ।
ਇਸ ਉਪਰੰਤ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਪਿੰਡ ਡਾਲਾ ਦੇ ਨੇੜੇ ਧੁੱਸੀ ਬੰਨ ਦਾ ਨਿਰੀਖਣ ਵੀ ਕੀਤਾ ਗਿਆ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਮੌਜੂਦਾ ਸਥਿਤੀ ਦੀ ਜਾਣਕਾਰੀ ਲਈ। ਪਿੰਡ ਵਾਸੀਆਂ ਨੇ ਚੇਅਰਮੈਨ ਗੜ੍ਹੀ ਦੇ ਧਿਆਨ ਵਿੱਚ ਲਿਆਦਾਂ ਕਿ ਧੁੱਸੀ ਨੇੜੇ ਲਿੰਕ ਸੜਕ ਟੁੱਟਣ ਕਾਰਨ ਆਵਾਜਾਈ ਦੀ ਬਹੁਤ ਮੁਸ਼ਕਿਲ ਆ ਰਹੀ ਹੈ ਤਾਂ ਚੇਅਰਮੈਨ ਗੜ੍ਹੀ ਵੱਲ਼ੋ ਤੁਰੰਤ ਤਹਿਸੀਲਦਾਰ ਫਤਿਹਗੜ੍ਹ ਚੂੜੀਆਂ ਨੂੰ ਸੜਕ ਵਿਚਲੇ ਟੋਟੇ ਨੂੰ ਠੀਕ ਕਰਨ ਦੀ ਹਦਾਇਤ ਕੀਤੀ।

ਇਸ ਮੌਕੇ ਰਾਸ਼ਨ ਦੀਆ ਕਿੱਟਾਂ ਵੱਖ-ਵੱਖ ਸਥਾਨਾਂ ਤੇ ਵੰਡੀਆਂ ਗਈਆਂ ਅਤੇ ਆਮ ਲੋਕਾਂ ਦੇ ਇਲਾਜ ਲਈ ਸੰਤ ਸਿਪਾਹੀ ਸੁਸਾਇਟੀ ਨੂੰ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਚਾਕਰ (ਡਾ.) ਵੱਲੋਂ 40 ਹਜ਼ਾਰ ਦੀਆ ਦੀਵਾਈਆਂ ਵੀ ਭੇਂਟ ਕੀਤੀਆਂ।
ਚੇਅਰਮੈਨ ਗੜ੍ਹੀ ਨੇ ਕਿਹਾ ਕਿ ਹੜ੍ਹਾਂ ਕਾਰਨ ਦਰਿਆ ਦੇ ਨੇੜਲੇ ਪਿੰਡਾਂ ਵਿੱਚ ਸਰਕਾਰ ਵੱਲੋ ਰਾਹਤ ਕਾਰਜ ਅਤੇ ਰਾਹਤ ਸਮੱਗਰੀ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਮੋਢੇ ਨਾ ਮੋਢਾ ਲਾ ਕੇ ਖੜ੍ਹੀ ਹੈ।
ਇਸ ਮੌਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਚਾਕਰ (ਡਾ.), ਭਾਈ ਦਵਿੰਦਰ ਸਿੰਘ ਖਾਲਸਾ, ਸੰਤ ਸਿਪਾਹੀ ਸੁਸਾਇਟੀ ਲੁਧਿਆਣਾ, ਤਹਿਸੀਲਦਾਰ ਲਛਮਣ ਸਿੰਘ, ਸੁਖਵਿੰਦਰ ਸਿੰਘ ਜ਼ਿਲ੍ਹਾ ਭਲਾਈ ਅਫ਼ਸਰ ਅਤੇ ਸਰਪੰਚ ਵਿਕਟਰ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

Punjab Cabinet Approves New Building Bye-laws

Punjab Cabinet Approves New Building Bye-laws Important decisions taken in Punjab Cabinet …