ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿਰਲੱਥ ਯੋਧੇ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਸ਼ੇਰੇ-ਪੰਜਾਬ ਕਵੀਸ਼ਰੀ ਜਥੇ ਨੇ ਬਾਬਾ ਦੀਪ ਸਿੰਘ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਖੰਡੇ ਬਾਟੇ ਦੀ ਮਹਾਨਤਾ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਭਾਈ ਗੁਰਬਖ਼ਸ਼ ਸਿੰਘ ਸ਼ਾਂਤ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਗੁਰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਕੁਲਦੀਪ ਸਿੰਘ, ਭਗੜਾਣੇ ਵਾਲਿਆਂ ਦਾ ਕਵੀਸ਼ਰੀ ਜਥਾ, ਮੀਰੀ ਪੀਰੀ ਪੰਥਕ ਢਾਡੀ ਜਥਾ, ਹਰਿਜਸ ਕੀਰਤਨੀ ਜਥਾ, ਭਾਈ ਸੁਰਜੀਤ ਸਿੰਘ, ਬੀਬੀ ਉੱਤਮਜੀਤ ਕੌਰ, ਭਾਈ ਜੋਗਿੰਦਰ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਗੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰਦੁਆਰਾ ਕਮੇਟੀ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਪ੍ਰਬੰਧਕਾਂ ਨੇ ਦੱਸਿਆ ਕਿ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਇਸੇ ਦਿਨ ਬਾਅਦ ਦੁਪਹਿਰ 1 ਵਜੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਯਾਦਗਾਰੀ 29ਵਾਂ ਕੁਸ਼ਤੀ ਦੰਗਲ ਕਰਵਾਇਆ ਜਾਵੇਗਾ। ਇਸ ਕੁਸ਼ਤੀ ਦੰਗਲ ਵਿੱਚ ਦੇਸ਼-ਵਦੇਸ਼ ਦੇ ਨਾਮੀ ਪਹਿਲਵਾਨ ਆਪਣੇ ਕੁਸ਼ਤੀ ਦੇ ਜੋਹਰ ਦਿਖਾਉਗੇ।

Load More Related Articles
Load More By Nabaz-e-Punjab
Load More In Awareness/Campaigns

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…