ਅਕਾਲੀ ਕੌਂਸਲਰ ਪ੍ਰਿੰਸ ਦੀ ਅਗਵਾਈ ਹੇਠ ਜਥੇਦਾਰ ਬਲਜੀਤ ਕੁੰਭੜਾ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ:
ਜਿਲ੍ਹਾ ਯੂਥ ਅਕਾਲੀ ਦਲ (ਸ਼ਹਿਰੀ) ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਵਿੱਚ ਅੱਜ ਫੇਜ਼ 3ਬੀ1 ਦੀ ਜਨਤਾ ਮਾਰਕੀਟ ਵਿੱਚ ਬਲਜੀਤ ਸਿੰਘ ਕੁੰਭੜਾ ਦੇ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਸਨਮਾਨ ਸਮਾਗਮ ਕਰਵਾਇਆ ਗਿਆ ਅਤੇ ਲੱਡੂ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਪ੍ਰਿੰਸ ਨੇ ਕਿਹਾ ਕਿ ਅਕਾਲੀ ਦਲ ਵਲੋੱ ਟਕਸਾਲੀ ਅਕਲੀ ਆਗੂ ਸ ਬਲਜੀਤ ਸਿੰਘ ਕੁੰਭੜਾ ਨੂੰ ਸ਼ਹਿਰੀ ਜੱਥੇ ਦਾ ਪ੍ਰਧਾਨ ਬਣਾਏ ਜਾਣ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਉਹਨਾਂ ਕਿਹਾ ਕਿ ਸ੍ਰੀ ਕੁੰਭੜਾ ਦੀ ਅਗਵਾਈ ਵਿਚ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਯੂਥ ਵਿੰਗ ਵੱਲੋਂ ਸ੍ਰੀ ਕੁੰਭੜਾ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕਿਹਾ ਕਿ ਪਾਰਟੀ ਵਿੱਚ ਸਾਰੇ ਵਰਗਾਂ ਨੂੰ ਬਣਦੀ ਨੁਮਾਇੰਦਗੀ ਦਿੱਤੀ ਜਾਵੇਗੀ ਅਤੇ ਉਹ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਸਲਾਹ ਨਾਲ ਸ਼ਹਿਰ ਦੇ ਵਿਕਾਸ ਅਤੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਣਗੇ। ਇਸ ਮੌਕੇ ਮਾਰਕੀਟ ਦੇ ਵੱਡੀ ਗਿਣਤੀ ਦੁਕਾਨਦਾਰ, ਯੂਥ ਵਰਕਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…