Nabaz-e-punjab.com

ਗੁਰਦੁਆਰਾ ਕਲਗੀਧਰ ਸਭਾ ਫੇਜ਼-4 ਦੇ ਪ੍ਰਧਾਨ ਜਤਿੰਦਰਪਾਲ ਸਿੰਘ ਨੇ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਗੁਰਦੁਆਰਾ ਕਲਗੀਧਰ ਸਭਾ ਫੇਜ਼-4 ਦੇ ਨਵੇਂ ਚੁਣੇ ਗਏ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਗੁਰਦੁਆਰਾ ਸਾਹਿਬ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਨੇ ਉਹਨਾਂ ਦੀ ਜੋ ਜਿੰਮੇਵਾਰੀ ਲਗਾਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਊਣਗੇ। ਉਨ੍ਹਾਂ ਕਿਹਾ ਕਿ ਉਹ ਇਸ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪਾਰਦਰਸ਼ੀ ਤਰੀਕੇ ਨਾਲ ਚਲਾਉਣਗੇ ਅਤੇ ਸੰਗਤਾਂ ਦੀ ਹਰ ਸਹੂਲਤ ਦਾ ਖਿਆਲ ਰੱਖਿਆ ਜਾਵੇਗਾ।
ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਧਰਮ ਅਤੇ ਬਾਣੇ ਨਾਲ ਜੋੜਨ ਲਈ ਵਿਸ਼ੇਸ ਯਤਨ ਕੀਤੇ ਜਾਣਗੇ। ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਬਦ ਦੇ ਲੰਗਰ ਲਗਾਏ ਜਾਣਗੇ ਤਾਂ ਕਿ ਗੁਰੂ ਸਾਹਿਬਾਨ ਦਾ ਸੰਦੇਸ਼ ਘਰ-ਘਰ ਪਹੁੰਚਾਇਆ ਜਾ ਸਕੇ ਜ਼ਿਕਰਯੋਗ ਹੈ ਕਿ ਭਾਈ ਜਤਿੰਦਰਪਾਲ ਸਿੰਘ ਜੇਪੀ ਗੁਰਦੁਆਰਾ ਫੇਜ਼-4 ਦੇ ਪ੍ਰਧਾਨ ਹੋਣ ਦੇ ਨਾਲ-ਨਾਲ ਕਲਗੀਧਰ ਸੇਵਕ ਜਥਾ ਦੇ ਪ੍ਰਧਾਨ, ਮਾਰਕੀਟ ਵੈਲਫੇਅਰ ਐਸੋਸੀਏਸਨ ਫੇਜ਼3ਬੀ2 ਐਸਏਐਸ ਨਗਰ ਦੇ ਪ੍ਰਧਾਨ, ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਇੰਚਾਰਜ ਵੀ ਹਨ। ਭਾਈ ਜਤਿੰਦਰਪਾਲ ਸਿੰਘ ਜੇ ਪੀ ਮੁਹਾਲੀ ਹਲਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵੀ ਲੜ ਚੁਕੇ ਹਨ ਅਤੇ ਉਹ ਸਰਗਰਮ ਸਿੱਖ ਆਗੂ ਹਨ।
ਇਸ ਮੌਕੇ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਕਰਨੈਲ ਸਿੰਘ ਮਾਨ, ਜਸਪਾਲ ਸਿੰਘ, ਖੇਮ ਸਿੰਘ ਸੈਣੀ, ਡਾ. ਸੰਤ ਸਿੰਘ, ਗੁਰਦੇਵ ਸਿੰਘ ਬੈਂਸ, ਬਲਵਿੰਦਰ ਸਿੰਘ, ਗੁਰਜੀਤ ਸਿੰਘ, ਜੋਗਿੰਦਰ ਸਿੰਘ ਬੈਦਵਾਨ, ਸੁਰਿੰਦਰ ਸਿੰਘ, ਸਤਨਾਮ ਸਿੰਘ, ਰਣਜੀਤ ਸਿੰਘ, ਅਮਰਜੀਤ ਸਿੰਘ ਅਤੇ ਹੋਰ ਵੀ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…