JLPL: ਸੈਕਟਰ-94 ਵਿੱਚ ਚਾਰ ਮੰਜ਼ਲਾਂ ਗੁਰਦੁਆਰਾ ਸਾਹਿਬ ਦੀ ਉਸਾਰੀ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਪੰਜ ਪਿਆਰਿਆਂ ਨੇ ਕਹੀ ਦਾ ਟੱਕ ਲਗਾ ਕੇ ਸ਼ੁਰੂ ਕੀਤਾ ਕੰਮ

ਨਬਜ਼-ਏ-ਪੰਜਾਬ, ਮੁਹਾਲੀ, 5 ਅਪਰੈਲ:
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੀ ਮਾਲਕੀ ਵਾਲੀ ਰੀਅਲ ਅਸਟੇਟ ਦੀ ਉੱਘੀ ਕੰਪਨੀ ਜੇਐਲਪੀਐਲ ਵੱਲੋਂ ਸਮਾਜ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਮੁਹਾਲੀ ਦੇ ਸੈਕਟਰ-94 ਵਿੱਚ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਲਈ 1388 ਵਰਗ ਗਜ਼ ਜ਼ਮੀਨ ਮੁਹੱਈਆ ਕਰਵਾਈ ਗਈ। ਜਿੱਥੇ ਗੁਰੂਘਰ ਦੀ ਚਾਰ ਮੰਜ਼ਲਾਂ ਇਮਾਰਤ ਬਣਾਈ ਜਾਵੇਗੀ। ਅੱਜ ‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਪੰਜ ਪਿਆਰਿਆਂ ਨੇ ਅਰਦਾਸ ਉਪਰੰਤ ਕਹੀ ਦਾ ਟੱਕ ਲਗਾ ਕੇ ਗੁਰੂਘਰ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਪ੍ਰਬੰਧਕਾਂ ਨੇ ਸੰਗਤ ਵਿੱਚ ਕੜਾਹ ਪ੍ਰਸ਼ਾਦ ਅਤੇ ਲੱਡੂਆਂ ਦਾ ਪ੍ਰਸ਼ਾਦ ਵੰਡਿਆ।
ਵਿਧਾਇਕ ਕੁਲਵੰਤ ਸਿੰਘ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਅਕਾਲ ਪੁਰਖ ਨੇ ਉਨ੍ਹਾਂ ਤੋਂ ਇਹ ਸੇਵਾ ਲੈ ਕੇ ਬਹੁਤ ਵੱਡਾ ਪਰਉਪਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਐਲਪੀਐਲ ਵੱਲੋਂ ਹੀ ਸੈਕਟਰ-94 ਵਸਾਇਆ ਗਿਆ ਹੈ ਅਤੇ ਸਥਾਨਕ ਲੋਕ ਕਾਫ਼ੀ ਸਮੇਂ ਤੋਂ ਗੁਰੂਘਰ ਲਈ ਲੋੜੀਂਦੀ ਜ਼ਮੀਨ ਦੀ ਮੰਗ ਕਰਦੇ ਆ ਰਹੇ ਸਨ। ਲੋਕਾਂ ਦੀ ਇਹ ਮੰਗ ਹੁਣ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੇਐਲਪੀਐਲ ਕੰਪਨੀ ਵੱਲੋਂ ਗੁਰਦੁਆਰਾ ਸਾਹਿਬ ਲਈ ਜ਼ਮੀਨ ਦਿੱਤੀ ਗਈ ਹੈ ਅਤੇ ਉਸਾਰੀ ’ਤੇ ਆਉਣ ਵਾਲਾ ਖ਼ਰਚਾ ਵੀ ਕੰਪਨੀ ਵੱਲੋਂ ਕੀਤਾ ਜਾਵੇਗਾ। ਉਂਜ ਜੇ ਕੋਈ ਸ਼ਰਧਾਲੂ ਕਾਰਸੇਵਾ ਦੇ ਇਸ ਮਹਾਂਕੁੰਭ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੁੰਦਾ ਹੈ ਤਾਂ ਉਹ ਆਪਣੀ ਸ਼ਰਧਾ ਮੁਤਾਬਕ ਸੇਵਾ ਕਰ ਸਕਦਾ ਹੈ ਕਿਉਂਕਿ ਅਜਿਹੇ ਮੌਕੇ ਬਹੁਤ ਘੱਟ ਲੋਕਾਂ ਨੂੰ ਨਸੀਬ ਹੁੰਦੇ ਹਨ।

ਇਸ ਮੌਕੇ ਜੇਐਲਪੀਐਲ ਦੇ ਡਾਇਰੈਕਟਰ ਪਰਮਜੀਤ ਸਿੰਘ ਤੇ ਡਾ. ਐਸਐਸ ਭੰਵਰਾ, ਕੌਂਸਲਰ ਸਰਬਜੀਤ ਸਿੰਘ ਸਮਾਣਾ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਮੇਰ ਸਿੰਘ ਬਰਾੜ, ਮੀਤ ਪ੍ਰਧਾਨ ਅਮਰਜੀਤ ਸਿੰਘ ਤੇ ਸੰਦੀਪ ਸਿੰਘ ਸੰਧੂ, ਸਟੇਟ ਐਵਾਰਡੀ ਫੂਲਰਾਜ ਸਿੰਘ, ਡਾ. ਵਰਿੰਦਰ ਸਿੰਘ, ਰਾਜਵਿੰਦਰ ਸਿੰਘ, ਹਰਮੇਸ਼ ਸਿੰਘ ਕੁੰਭੜਾ, ਹਰਪਾਲ ਸਿੰਘ ਚੰਨਾ, ਡਾ. ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਕੁਲਦੀਪ ਧੀਮਾਨ, ਵਰਿੰਦਪਾਲ ਸਿੰਘ, ਪੀਐਸ ਕਲਸੀ, ਸੁਖਵੀਰ ਸਿੰਘ, ਸਤਨਾਮ ਸਿੰਘ ਅਤੇ ਕਰਮਜੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…