Share on Facebook Share on Twitter Share on Google+ Share on Pinterest Share on Linkedin ਜੁਆਇੰਟ ਐਕਸ਼ਨ ਕਮੇਟੀ ਫਾਰ ਪੇਅ ਪੈਰਿਟੀ ਵੱਲੋਂ ਸੂਬਾ ਪੱਧਰੀ ਸੰਘਰਸ਼ ਵਿੱਢਣ ਦਾ ਐਲਾਨ 25 ਜੂਨ ਤੋਂ ਵੈਟਰਨਰੀ ਅਫ਼ਸਰ ਫ਼ੀਲਡ ਕੈਂਪਾਂ ਦਾ ਕਰਨਗੇ ਬਾਈਕਾਟ, ਕਾਲੇ ਬਿੱਲੇ ਲਗਾ ਕੇ ਪ੍ਰਗਟਾਉਣਗੇ ਰੋਸ ਮੰਗਾਂ ਨਾ ਮੰਨਣ ’ਤੇ ਸੂਬਾ ਪੱਧਰੀ ਲੜੀਵਾਰ ਧਰਨਾ ਸ਼ੁਰੂ ਕਰਨ ਦੀ ਚਿਤਾਵਨੀ ਨਬਜ਼-ਏ-ਪੰਜਾਬ, ਮੁਹਾਲੀ, 14 ਜੂਨ: ਪਸ਼ੂ ਪਾਲਣ ਵਿਭਾਗ ਵਿੱਚ ਕੰਮ ਕਰਦੇ ਵੈਟਰਨਰੀ ਅਫ਼ਸਰਾਂ ਅਤੇ ਹੋਰ ਸੀਨੀਅਰ ਅਫ਼ਸਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਨਵੇਂ ਵੈਟਰਨਰੀ ਅਫ਼ਸਰਾਂ ਦੀਆਂ ਘਟੀਆਂ ਤਨਖ਼ਾਹਾਂ ਨੂੰ ਲੈ ਕੇ ਗਠਿਤ ਕੀਤੀ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇਅ ਪੈਰਿਟੀ ਦੇ ਸੂਬਾ ਪੱਧਰੀ ਵਫ਼ਦ ਨੇ ਅੱਜ ਇੱਥੇ ਸੈਕਟਰ-68 ਸਥਿਤ ਲਾਈਵਸਟਾਕ ਭਵਨ ਦਾ ਦੌਰਾ ਕੀਤਾ ਅਤੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਰਾਜੀਵ ਬਾਲੀ ਨੂੰ ਚਿਤਾਵਨੀ ਪੱਤਰ ਸੌਂਪਦਿਆਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ। ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਗੁਰਚਰਨ ਸਿੰਘ ਅਤੇ ਕੋ-ਕਨਵੀਨਰਾਂ ਡਾ. ਪੁਨੀਤ ਮਲਹੋਤਰਾ, ਡਾ. ਅਬਦੁਲ ਮਜ਼ੀਦ, ਡਾ. ਗੁਰਦੀਪ ਕਲੇਰ ਡਾ. ਹਰਮਨ ਜੋਸ਼ਨ, ਡਾ. ਹਰਮਨਦੀਪ ਸਿੰਘ, ਡਾ. ਹਰਮਨਪ੍ਰੀਤ ਸਿੰਘ, ਡਾ. ਸਾਹਲ ਦੀਪ ਨੇ ਪਿਛਲੀ ਪੰਜਾਬ ਸਰਕਾਰ ਵੱਲੋਂ ਵੈਟਰਨਰੀ ਅਫ਼ਸਰਾਂ ਦੀ ਮੈਡੀਕਲ ਅਫ਼ਸਰਾਂ ਨਾਲ ਲੰਮੇ ਸਮੇਂ ਤੋਂ ਚੱਲੀ ਆ ਰਹੀ ਪੇਅ ਪੈਰਿਟੀ ਤੋੜਨ ਦੀ ਸਖ਼ਤ ਨਿਖੇਧੀ ਕਰਦਿਆਂ ਲੰਮੇ ਸਮੇਂ ਤੋਂ ਸਰਕਾਰ ਦੇ ਝੂਠੇ ਲਾਰਿਆਂ ਖ਼ਿਲਾਫ਼ ਸੂਬਾ ਪੱਧਰਾ ਸੰਘਰਸ਼ ਸ਼ੁਰੂ ਕਰਨ ਦਾ ਅਲਟੀਮੇਟਮ ਦਿੱਤਾ। ਕਨਵੀਨਰ ਡਾ. ਗੁਰਚਰਨ ਸਿੰਘ ਨੇ ਕਿਹਾ ਉਹ ਪੈਰਟੀ ਦਾ ਮਸਲਾ ਅਨੇਕਾਂ ਵਾਰ ਲਿਖਤੀ ਰੂਪ ਵਿੱਚ ਮੌਜੂਦਾ ਸਰਕਾਰ ਦੇ ਧਿਆਨ ਵਿੱਚ ਲਿਆ ਚੁੱਕੇ ਹਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪ੍ਰੰਤੂ ਸਰਕਾਰ ਵੱਲੋਂ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਹਾਲੇ ਤੱਕ ਵੈਟਰਨਰੀ ਅਫ਼ਸਰਾਂ ਦੀ ਪੇਅ-ਪੈਰਿਟੀ ਬਹਾਲ ਨਹੀਂ ਕੀਤੀ ਗਈ। ਜਿਸ ਕਾਰਨ ਹੁਣ ਮਜਬੂਰ ਹੋ ਕੇ ਵੈਟਰਨਰੀ ਡਾਕਟਰਾਂ ਨੂੰ ਸਰਕਾਰ ਖ਼ਿਲਾਫ਼ ਸੜਕਾਂ ’ਤੇ ਉੱਤਰਨ ਦਾ ਰਸਤਾ ਅਪਣਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ 25 ਜੂਨ ਤੋਂ ਪੰਜਾਬ ਦੇ ਵੈਟਰਨਰੀ ਅਫ਼ਸਰ ਫ਼ੀਲਡ ਪੱਧਰੀ ਕੈਂਪ ਦੇ ਬਾਈਕਾਟ ਨਾਲ-ਨਾਲ ਕਾਲੇ ਬਿੱਲੇ ਲਗਾ ਕੇ ਸੰਘਰਸ਼ ਦੀ ਸ਼ੁਰੂਆਤ ਕਰਨਗੇ। ਜੇਕਰ ਸਰਕਾਰ ਨੇ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਲੜੀਵਾਰ ਧਰਨੇ ਸ਼ੁਰੂ ਕੀਤੇ ਜਾਣਗੇ। ਮੀਟਿੰਗ ਵਿੱਚ ਭਾਰਤੀ ਵੈਟਰਨਰੀ ਕੌਂਸਲ ਦੇ ਨੁਮਾਇੰਦੇ ਡਾ. ਅਮਿਤ ਨੈਣ, ਕੋਆਰਡੀਨੇਟਰ ਰਿਟਾਇਰਡ ਵੈਟਰਨਰੀ ਐਸੋਸੀਏਸ਼ਨ ਦੇ ਨੁਮਾਇੰਦੇ ਡਾ. ਨਿਤਿਨ ਗੌਤਮ, ਸੋਸ਼ਲ ਮੀਡੀਆ ਇੰਚਾਰਜ ਡਾ. ਅਕਸ਼ਪ੍ਰੀਤ, ਡਾ. ਵਿਪਨ ਬਰਾੜ, ਡਾ. ਹਰਪ੍ਰੀਤ ਤੁਰ, ਡਾ. ਸਨਿੰਦਰ ਕੌਰ, ਡਾ. ਲੱਖਣ ਸਚਦੇਵਾ ਸਮੇਤ ਹੋਰਨਾਂ ਵੈਟਰਨਰੀ ਡਾਕਟਰਾਂ ਨੇ ਸ਼ਿਰਕਤ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ