Share on Facebook Share on Twitter Share on Google+ Share on Pinterest Share on Linkedin ਪੱਤਰਕਾਰ ਸ਼ੇਰਗਿੱਲ ਨੂੰ ਪੱਤਰਕਾਰ ਭਾਈਚਾਰੇ ਨੇ ਦਿੱਤੀ ਹੰਝੂਆ ਭਰੀ ਅੰਤਿਮ ਵਿਦਾਇਗੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ: ਪੰਜਾਬੀ ਟ੍ਰਿਬਿਊਨ ਦੇ ਮੁਹਾਲੀ ਤੋਂ ਪੱਤਰਕਾਰ ਕੁਲਵੀਰ ਸਿੰਘ ਸ਼ੇਰਗਿੱਲ (ਪੀਟੀਆਈ ਅਧਿਆਪਕ: ਸਰਕਾਰੀ ਹਾਈ ਸਕੂਲ ਤੰਗੋਰੀ) ਦਾ ਬੀਤੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਗੱਗੋਂ ਨੇੜੇ ਚਮਕੌਰ ਸਾਹਿਬ ਵਿੱਚ ਕੀਤਾ ਗਿਆ। ਸ਼ੇਰਗਿੱਲ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਬਿਕਰਮਜੀਤ ਸਿੰਘ ਨੇ ਦਿਖਾਈ। ਸ੍ਰੀ ਸ਼ੇਰਗਿੱਲ ਆਪਣੇ ਪਿੱਛੇ ਪਤਨੀ ਨਿਰਮਲ ਕੌਰ, ਪੁੱਤਰ ਬਿਕਰਮਜੀਤ ਸਿੰਘ ਅਤੇ ਪੁੱਤਰੀ ਹਰਮਨਜੋਤ ਕੌਰ ਨੂੰ ਛੱਡ ਗਏ ਹਨ। ਅੱਜ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਵਿੱਚ ਪੱਤਰਕਾਰ ਭਾਈਚਾਰਾ ਅਤੇ ਅਧਿਆਪਕ ਅਤੇ ਵੱਖ ਵੱਖ ਸਮਾਜ ਸੇਵੀ ਅਤੇ ਰਾਜਸੀ ਆਗੂਆਂ ਨੇ ਸ਼ਿਰਕਤ ਕੀਤੀ। ਜਿਨ੍ਹਾਂ ਵਿੱਚ ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਸ੍ਰ. ਸੁਰਿੰਦਰ ਸਿੰਘ ਤੇਜ, ਕੌਂਸਲਰ ਪਰਮਜੀਤ ਸਿੰਘ ਸੋਹਾਣਾ, ਕਬੱਡੀ ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ ਅਤੇ ਉੱਘੇ ਸਮਾਜ ਸੇਵਕ ਦਵਿੰਦਰ ਸਿੰਘ ਬਾਜਵਾ, ਨਿਰਪੱਖ ਵਿਕਾਸ ਮੰਚ ਦੇ ਪ੍ਰਧਾਨ ਤੇ ਕੌਂਸਲਰ ਅਮਨਦੀਪ ਸਿੰਘ ਮਾਂਗਟ, ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ, ਮੁਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਗੁਰਦੀਪ ਬੈਨੀਪਾਲ, ਪ੍ਰੈਸ ਕਲੱਬ ਐਸਏਐਸ ਨਗਰ ਦੇ ਪ੍ਰਧਾਨ ਪਰਦੀਪ ਸਿੰਘ ਹੈਪੀ, ਬਨੂੜ ਤੋਂ ਪੱਤਰਕਾਰ ਕਰਮਜੀਤ ਸਿੰਘ ਚਿੱਲਾ, ਜੱਗਬਾਣੀ ਅਤੇ ਪੰਜਾਬ ਕੇਸਰੀ ਦੇ ਜ਼ਿਲ੍ਹਾ ਇੰਚਾਰਜ ਗੁਰਪ੍ਰੀਤ ਸਿੰਘ ਨਿਆਮੀਆਂ, ਐਮਐਚ ਵੰਨ ਤੋਂ ਧਰਮ ਸਿੰਘ, ਭਾਸਕਰ ਤੋਂ ਲਖਵੰਤ ਸਿੰਘ ਸਮੇਤ ਇਲਾਵਾ ਵੱਡੀ ਗਿਣਤੀ ਵਿੱਚ ਪ੍ਰਿੰਟ ਮੀਡੀਆ ਅਤੇ ਇਲੈਕਟਰੋਨਿਕ ਮੀਡੀਆਂ ਅਤੇੇ ਫੋਟ ਗਰਾਫਰ ਹਾਜ਼ਰ ਸਨ। ਕਾਂਗਰਸ ਦੇ ਆਗੂ ਪਰਮਦੀਪ ਸਿੰਘ ਬੈਦਵਾਨ, ਤੋਂ ਇਲਾਵਾ ਸਰਕਾਰੀ ਹਾਈ ਸਕੂਲ ਤੰਗੋਰੀ ਦੀ ਹੈਡਮਿਟਰਸ ਅਤੇ ਸਟਾਫ ਤੋਂ ਇਲਾਵਾ, ਗੌਰਮਿੰਟ ਟੀਚਰ ਯੂਨੀਅਨ ਦੇ ਆਗੂ ਸੁਰਜੀਤ ਸਿੰਘ ਹਰਨੇਕ ਸਿੰਘ ਮਾਵੀ, ਜਸਬੀਰ ਸਿੰਘ ਗੋਸਲ, ਹਰਨੇਕ ਸਿੰਘ ਲੈਕਚਰਾਰ, ਮਨਜੀਤ ਸਿੰਘ ਬਲਾਕ ਪ੍ਰਧਾਨ ਬਨੂੜ, ਬਲਜਿੰਦਰ ਕੌਰ ਢਿੱਲੋਂ, ਸੁਸ਼ੀਲ ਗਰਚਾ, ਸੁਰਜੀਤ ਸਿੰਘ ਸੱਤੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ। ਇਸ ਮੌਕੇ ਸ਼ੇਰਗਿੱਲ ਦੀ ਮੌਤ ਉਪਰ ਸੰਤ ਈਸ਼ਰ ਸਿੰਘ ਸਕੂਲ ਦੇ ਮੈਨੇਜਰ ਅਮਰਜੀਤ ਸਿੰਘ ਅਤੇ ਵੈਲਫੇਅਰ ਐਸੋਸੀਏਸ਼ਨ ਦੇ ਫੇਜ਼-11 ਤੇ ਮੁਲਾਜ਼ਮ ਆਗੂ ਰਘਬੀਰ ਸਿੰਘ ਤੋਕੀ ਨੇ ਗਹਿਰ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ