ਜੇਟੀਪੀਐਲ ਦੇ ਵਸਨੀਕ ਵੱਲੋਂ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ

ਨਬਜ਼-ਏ-ਪੰਜਾਬ, ਖਰੜ 10 ਅਗਸਤ:
ਖਰੜ ਦੇ ਸੈਕਟਰ-115 ਵਿੱਚ ਸਥਿਤ ਜੇਟੀਪੀਐਲ ਸੁਸਾਇਟੀ ਦੇ ਨਿਵਾਸੀਆਂ ਨੇ ਅੱਜ ਆਪਣੀਆਂ ਲੰਬੇ ਸਮੇਂ ਤੋਂ ਅਣਸੁਣੀਆਂ ਮੰਗਾਂ ਨੂੰ ਲੈ ਕੇ ਲਾਂਡਰਾਂ-ਖਰੜ ਹਾਈਵੇਅ ‘ਤੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਨਿਵਾਸੀਆਂ ਨੇ ਖਰੜ ਨਗਰ ਕੌਂਸਲ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਜੇਟੀਪੀਐਲ ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੰਭਵ ਨਈਅਰ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਤੋਂ ਸੀਵਰੇਜ ਪਲਾਂਟ ਦਾ ਕੰਮ ਚੱਲ ਰਿਹਾ ਹੈ, ਜਿਸ ਦੌਰਾਨ ਸੜਕਾਂ ਤੋੜ ਕੇ ਪਾਈਪਾਂ ਬਿਛਾਈਆਂ ਗਈਆਂ ਪਰ ਮਰੰਮਤ ਨਹੀਂ ਹੋਈ। ਬਰਸਾਤੀ ਤੇ ਸੀਵਰੇਜ ਪਾਣੀ ਸੜਕਾਂ ‘ਤੇ ਖੜ੍ਹਾ ਰਹਿੰਦਾ ਹੈ, ਜੋ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਕਈ ਵਾਰ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵੀ ਟੁੱਟ ਜਾਂਦੀਆਂ ਹਨ, ਜਿਸ ਨਾਲ ਲੋਕ ਦਿਨਾਂ ਤੱਕ ਪਾਣੀ ਤੋਂ ਵਾਂਝੇ ਰਹਿੰਦੇ ਹਨ। ਸੁਸਾਇਟੀ ਵਿੱਚੋਂ ਲੰਘ ਰਿਹਾ ਸੀਵਰੇਜ ਟਰੀਟਮੈਂਟ ਪਲਾਂਟ ਹੁੰਦਿਆਂ ਵੀ ਇਸਨੂੰ ਕੁਨੈਕਸ਼ਨ ਨਹੀਂ ਦਿੱਤਾ ਗਿਆ, ਜਿਸ ਕਾਰਨ 900 ਤੋਂ ਵੱਧ ਪਰਿਵਾਰ ਮੁਸ਼ਕਲਾਂ ਵਿੱਚ ਹਨ।
ਜਨਰਲ ਸਕੱਤਰ ਸੁਮਨ ਲਤਾ ਨੇ ਦੱਸਿਆ ਕਿ ਸੁਸਾਇਟੀ ਦਾ ਪਾਣੀ ਪਿੰਡ ਖ਼ੂਨੀ ਮਾਜਰਾ ਦੇ ਟੋਭੇ ਵਿੱਚ ਛੱਡਿਆ ਜਾ ਰਿਹਾ ਹੈ ਅਤੇ ਬੰਦ ਹੋਣ ‘ਤੇ ਮੁੜ ਸੁਸਾਇਟੀ ਵਿੱਚ ਆ ਜਾਂਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਮਾਜ ਸੇਵੀ ਹਰਜੀਤ ਸਿੰਘ ਪੰਨੂ ਨੇ ਨਗਰ ਕੌਂਸਲ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਅਤੇ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ, ਸੜਕਾਂ, ਬਰਸਾਤੀ ਪਾਣੀ ਦੀ ਨਿਕਾਸੀ ਤੇ ਪਾਰਕਾਂ ਦੀ ਹਾਲਤ ਬਹੁਤ ਮਾੜੀ ਹੈ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਖ਼ੂਨੀ ਮਾਜਰਾ ਨੇ ਚੇਤਾਵਨੀ ਦਿੱਤੀ ਕਿ ਜੇ ਮਸਲੇ ਜਲਦੀ ਹੱਲ ਨਾ ਹੋਏ ਤਾਂ ਹੋਰ ਜਥੇਬੰਦੀਆਂ ਨਾਲ ਮਿਲ ਕੇ ਐਸਡੀਐਮ ਦਫ਼ਤਰ ਖਰੜ ‘ਤੇ ਧਰਨਾ ਦਿੱਤਾ ਜਾਵੇਗਾ। ਪੰਜਾਬ ਪੰਚਾਇਤ ਯੂਨੀਅਨ ਦੇ ਪ੍ਰਧਾਨ ਹਰਵਿੰਦਰ ਸਿੰਘ ਮਾਵੀ ਨੇ ਵੀ ਸਰਕਾਰ ‘ਤੇ ਵਿਕਾਸ ਕਾਰਜਾਂ ਦੀ ਅਣਦੇਖੀ ਦਾ ਦੋਸ਼ ਲਾਇਆ।
ਡੀਐਸਪੀ ਦਫ਼ਤਰ ਤੋਂ ਪਹੁੰਚੇ ਅਧਿਕਾਰੀਆਂ ਵੱਲੋਂ ਇੱਕ ਹਫ਼ਤੇ ਵਿੱਚ ਮਸਲੇ ਹੱਲ ਕਰਨ ਦਾ ਭਰੋਸਾ ਮਿਲਣ ਅਤੇ 10 ਅਗਸਤ ਨੂੰ ਐਸਡੀਐਮ ਨਾਲ ਮੀਟਿੰਗ ਤੈਅ ਹੋਣ ‘ਤੇ ਜਾਮ ਖੋਲ੍ਹਿਆ ਗਿਆ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…