ਜੂਨ 1984 ਘੱਲੂਘਾਰਾ: ਗੁਰਦੁਆਰਾ ਅੰਬ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਨਬਜ਼-ਏ-ਪੰਜਾਬ, ਮੁਹਾਲੀ, 4 ਜੂਨ:
ਜੂਨ 1984 ਵਿੱਚ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਨਿੱਘੀ ਯਾਦ ਵਿੱਚ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਪਾਤਸ਼ਾਹ ਸੱਤਵੀਂ ਮੁਹਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ 6 ਜੂਨ ਨੂੰ ਸਵੇਰੇ 9 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤ ਵੇਲੇ ਤੋਂ ਨਿਤਨੇਮ ਦੀਆਂ ਬਾਣੀਆਂ ਤੋਂ ਬਾਅਦ ਲਗਾਤਾਰ ਰਾਤ 10 ਵਜੇ ਤੱਕ ਨਿਰੰਤਰ ਕੀਰਤਨ ਦਰਬਾਰ ਹੋਵੇਗਾ। ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਅਤੇ ਢਾਡੀ ਜਥੇ ਢਾਡੀ ਵਾਰਾਂ ਰਾਹੀਂ ਸੰਗਤ ਨੂੰ ਜੂਨ 1984 ਦੇ ਸ਼ਹੀਦ ਸਿੰਘ ਸਿੰਘਣੀਆਂ ਦੀ ਯਾਦ ਨੂੰ ਤਾਜ਼ਾ ਕੀਤਾ ਜਾਵੇਗਾ।
ਇਸ ਮੌਕੇ ਸਿੱਖ ਵਿਚਾਰਧਾਰਾ, ਪੰਥਕ ਅਤੇ ਸਿਆਸੀ ਆਗੂ ਵੀ ਸ਼ਿਰਕਤ ਕਰਨਗੇ ਅਤੇ ਸ਼ਹੀਦ ਸਿੰਘ ਸਿੰਘਣੀਆਂ ਦੀ ਯਾਦ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ।

ਇਸ ਮੌਕੇ ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਜਗਜੀਤ ਸਿੰਘ ਸਿੱਧੂ, ਜਗਦੀਪ ਸਿੰਘ, ਸਤਵਿੰਦਰ ਸਿੰਘ, ਵੀਰਪਾਲ ਸਿੰਘ, ਗ੍ਰੰਥੀ ਭਾਈ ਭੁਪਿੰਦਰ ਸਿੰਘ, ਭਾਈ ਗੁਰਲਾਲ ਸਿੰਘ, ਭਾਈ ਮਨਜੀਤ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਹਰਜੀਤ ਸਿੰਘ, ਭਾਈ ਜਸਵਿੰਦਰ ਸਿੰਘ ਜੋੜੀਵਾਲਾ, ਭਾਈ ਸਰਵਜੀਤ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਜਸਵੀਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਸਮੇਤ ਸ਼ਹਿਰ ਦੀ ਸੰਗਤ ਹਾਜ਼ਰ ਸੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…