Share on Facebook Share on Twitter Share on Google+ Share on Pinterest Share on Linkedin ਕੰਗਨਾ ਥੱਪੜ ਮਾਮਲਾ: ਡੀਜੀਪੀ ਦੇ ਹੁਕਮਾਂ ’ਤੇ ਐਸਪੀ ਦੀ ਅਗਵਾਈ ਹੇਠ ਸਿੱਟ ਦਾ ਗਠਨ ਐੱਸਐੱਸਪੀ ਨੂੰ ਅੱਜ ਮਿਲੇਗਾ ਮੁਹਾਲੀ ਦੇ ਵਕੀਲਾਂ ਦਾ ਵਫ਼ਦ, ਕਿਸਾਨਾਂ ਨੇ ਧਿਰ ਬਣਨ ਦੀ ਗੱਲ ਆਖੀ ਨਬਜ਼-ਏ-ਪੰਜਾਬ, ਮੁਹਾਲੀ, 10 ਜੂਨ: ਇੱਥੋਂ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ’ਤੇ ਪਿਛਲੇ ਦਿਨੀਂ ਸੀਆਈਐੱਸਐੱਫ਼ ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਵੱਲੋਂ ਬੌਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਥਿਤ ਤੌਰ ’ਤੇ ਥੱਪੜ ਮਾਰਨ ਦੇ ਮਾਮਲੇ ਦੀ ਮੁਹਾਲੀ ਪੁਲੀਸ ਨੇ ਵੱਖ-ਵੱਖ ਪਹਿਲੂਆਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ’ਤੇ ਮੁਹਾਲੀ ਐੱਸਐੱਸਪੀ ਸੰਦੀਪ ਗਰਗ ਵੱਲੋਂ ਐਸਪੀ (ਸਿਟੀ) ਹਰਬੀਰ ਸਿੰਘ ਅਟਵਾਲ ਦੀ ਅਗਵਾਈ ਹੇਠ ਸਪੈਸ਼ਲ ਇੰਵੈਸਟੀਗੇਸ਼ਨ ਟੀਮ (ਸਿੱਟ) ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਡੀਐਸਪੀ ਕੁਲਜਿੰਦਰ ਸਿੰਘ ਅਤੇ ਏਅਰਪੋਰਟ ਥਾਣਾ ਦੇ ਐਸਐਚਓ ਪੀਐਸ ਗਰੇਵਾਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਕਿਉਂਜੋ ਇਹ ਅੌਰਤਾਂ ਦੇ ਝਗੜੇ ਨਾਲ ਜੁੜਿਆ ਹੋਇਆ ਮਾਮਲਾ ਹੈ। ਇਸ ਵਿੱਚ ਇੱਕ ਮਹਿਲਾ ਪੁਲੀਸ ਅਫ਼ਸਰ ਨੂੰ ਵੀ ਨਾਲ ਲਿਆ ਜਾਵੇਗਾ। ਸਿੱਟ ਦੇ ਇੰਚਾਰਜ ਐਸਪੀ ਹਰਬੀਰ ਸਿੰਘ ਅਟਵਾਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਹਾਲੀ ਕੌਮਾਂਤਰੀ ਏਅਰਪੋਰਟ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾਵੇਗੀ ਅਤੇ ਘਟਨਾ ਸਮੇਂ ਮੌਕੇ ’ਤੇ ਮੌਜੂਦ ਵਿਅਕਤੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਬਹੁਤ ਸੰਵੇਦਨਸ਼ੀਲ ਮਾਮਲਾ ਹੈ। ਇਸ ਵਿੱਚ ਦੋਵਾਂ ਧਿਰਾਂ ਨੂੰ ਸੱਦ ਕੇ ਬਿਆਨ ਕਲਮਬੰਦ ਕੀਤੇ ਜਾਣਗੇ। ਘਟਨਾ ਸਬੰਧੀ ਠੋਸ ਸਬੂਤ ਇਕੱਠੇ ਕਰਨ ਲਈ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤੱਥਾਂ ਦੇ ਆਧਾਰ ’ਤੇ ਜਾਂਚ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ। ਉਂਜ ਇਸ ਮਾਮਲੇ ਸਬੰਧੀ ਫਿਲਹਾਲ ਅਜੇ ਕੋਈ ਸਮਾਂ ਸੀਮਾ ਤੈਅ ਨਿਰਧਾਰਿਤ ਨਹੀਂ ਕੀਤਾ ਗਿਆ ਹੈ, ਕਿਉਂਕਿ ਇਸ ਵਿੱਚ ਬਹੁਤ ਸਾਰੇ ਲੋਕ ਸ਼ਾਮਲ ਹੋ ਸਕਦੇ ਹਨ। ਇਸ ਕਰ ਕੇ ਜਾਂਚ ਵਿੱਚ ਕੁੱਝ ਸਮਾਂ ਲੱਗ ਸਕਦਾ ਹੈ। ਉਧਰ, ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਅਤੇ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਕਿਹਾ ਕਿ ਜਲਦੀ ਹੀ ਕਿਸਾਨ ਜਥੇਬੰਦੀਆਂ ਦਾ ਇੱਕ ਵਫ਼ਦ ਐੱਸਐੱਸਪੀ ਨੂੰ ਮਿਲੇਗਾ ਅਤੇ ਇਸ ਮਾਮਲੇ ਵਿੱਚ ਕਿਸਾਨਾਂ ਨੂੰ ਵੀ ਧਿਰ ਬਣਾਉਣ ਦੀ ਮੰਗ ਕੀਤੀ ਜਾਵੇਗੀ ਕਿਉਂਕਿ ਪਿਛਲੇ ਕਾਫ਼ੀ ਸਮੇਂ ਤੋਂ ਕੰਗਨਾ ਰਣੌਤ ਲਗਾਤਾਰ ਕਿਸਾਨਾਂ ਅਤੇ ਪੰਜਾਬੀਆਂ ਨੂੰ ਅਤਿਵਾਦੀ ਅਤੇ ਖਾਲਿਸਤਾਨੀ ਦੱਸ ਕੇ ਉਨ੍ਹਾਂ ਨੂੰ ਬਦਨਾਮ ਕਰਦੀ ਆ ਰਹੀ ਹੈ। ਕੰਗਨਾ ਦੀਆਂ ਅਜਿਹੀਆਂ ਇਤਰਾਜ਼ਯੋਗ ਟਿੱਪਣੀਆਂ ਕਾਰਨ ਹੀ ਉਕਤ ਘਟਨਾ ਵਾਪਰੀ ਹੈ। ਇਸੇ ਦੌਰਾਨ ਆਲ ਇੰਡੀਆ ਐਸੋਸੀਏਸ਼ਨ ਆਫ਼ ਲਾਇਰਜ਼ ਵੱਲੋਂ ਭਲਕੇ 11 ਜੂਨ ਨੂੰ ਦੁਪਹਿਰ 12 ਵਜੇ ਮੁਹਾਲੀ ਦੇ ਐੱਸਐੱਸਪੀ ਨਾਲ ਮੁਲਾਕਾਤ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਵਕੀਲਾਂ ਵੱਲੋਂ ਪੁਲੀਸ ਨੂੰ ਲਿਖਤੀ ਮੰਗ ਪੱਤਰ ਦੇ ਕੇ ਮੰਗ ਕੀਤੀ ਜਾਵੇਗੀ ਕਿ ਕੰਗਨਾ ਰਣੌਤ ਦੇ ਖ਼ਿਲਾਫ਼ ਫੌਜਦਾਰੀ ਮੁਕੱਦਮਾ ਦਰਜ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ